ਚੰਡੀਗੜ੍ਹ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪੰਜਾਬ ਅਤੇ ਹਰਿਆਣਾ ਸਰਹੱਦ 'ਤੇ ਚੱਲ ਰਿਹਾ ਮਰਨ ਵਰਤ 30ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਤੇ ਭਾਰ ਵੀ ਕਾਫੀ ਘੱਟ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਪੱਤਰ ਲਿਖਿਆ ਗਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਤੁਸੀਂ ਖੇਤੀ ਵਿਸ਼ੇ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ।
ਸਮਰਥਨ ਵਿੱਚ ਆਈ ਯੂਪੀ ਦੀ ਖਾਪ
ਦੂਜੇ ਪਾਸੇ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੀ ਕਿਸਾਨ ਅੰਦੋਲਨ-2 ਦੇ ਸਮਰਥਨ ਵਿੱਚ ਸਾਹਮਣੇ ਆਈਆਂ ਹਨ। ਉਹ 29 ਦਸੰਬਰ ਨੂੰ ਹਿਸਾਰ ਹਰਿਆਣਾ ਵਿੱਚ ਹੋਣ ਵਾਲੀ ਖਾਪਾਂ ਦੀ ਮਹਾਪੰਚਾਇਤ ਦਾ ਵੀ ਹਿੱਸਾ ਬਣੇਗੀ। ਇਸ ਤੋਂ ਪਹਿਲਾਂ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਸੰਘਰਸ਼ ਦਾ ਐਲਾਨ ਕੀਤਾ ਸੀ।