ਖਨੌਰੀ ਬਾਰਡਰ:ਪੰਜਾਬ-ਹਰਿਆਣਾ ਦੇ ਦੋਹਾਂ ਬਾਰਡਰਾਂ ਖਨੌਰੀ ਤੇ ਸ਼ੰਭੂ ਸਰਹੱਦਾਂ ਉੱਤੇ ਕਿਸਾਨ ਅਜੇ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਵੀ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।
ਅੱਜ ਕੀ ਖਾਸ
- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਬੁੱਧਵਾਰ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 'ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਮੁਲਤਵੀ ਮਤਾ ਪੇਸ਼ ਕੀਤਾ।
- ਅੱਜ ਖਨੌਰੀ ਬਾਰਡਰ ਉੱਤੇ ਐਸਐਸਪੀ ਨਾਨਕ ਸਿੰਘ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਵੀ ਮੌਜੂਦ ਰਹੇ।
ਬੀਤੇ ਦਿਨ ਕੱਢਿਆ ਗਿਆ ਟਰੈਕਟਰ ਮਾਰਚ