ਪੰਜਾਬ

punjab

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 9 ਮੁਲਜ਼ਮ ਗ੍ਰਿਫਤਾਰ - Jalandhar Commissionerate Police

By ETV Bharat Punjabi Team

Published : Jul 28, 2024, 12:55 PM IST

Jalandhar Commissionerate Police: ਪੰਜਾਬ ਦੇ ਜਲੰਧਰ 'ਚ ਥਾਣਾ ਸਿਟੀ ਪੁਲਿਸ ਨੇ ਕਰੀਬ 9 ਮੁਲਜ਼ਮਾਂ ਨੂੰ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਹੋਰ ਵੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਉਕਤ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੜ੍ਹੋ ਪੂਰੀ ਖਬਰ...

Jalandhar Commissionerate Police
ਨਸ਼ੇ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ (ETV Bharat (ਜਲੰਧਰ, ਪੱਤਰਕਾਰ))

ਜਲੰਧਰ: ਪੰਜਾਬ ਦੇ ਜਲੰਧਰ 'ਚ ਥਾਣਾ ਸਿਟੀ ਪੁਲਿਸ ਨੇ ਕਰੀਬ 9 ਮੁਲਜ਼ਮਾਂ ਨੂੰ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਉਕਤ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।

1.11 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਜਲੰਧਰ ਪੁਲਿਸ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 1.11 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਸਾਰੇ ਮੁਲਜ਼ਮਾਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਤਿੰਨ ਦਿਨਾਂ ਤੋਂ ਆਗਰਾ ਵਿੱਚ ਛਾਪੇਮਾਰੀ ਜਾਰੀ : ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਇਸ ਮਾਮਲੇ ਵਿੱਚ ਕਰੀਬ ਤਿੰਨ ਦਿਨਾਂ ਤੋਂ ਆਗਰਾ ਵਿੱਚ ਛਾਪੇਮਾਰੀ ਜਾਰੀ ਰੱਖੀ ਹੋਈ ਸੀ। ਉਥੋਂ ਪੁਲਿਸ ਨੇ ਸੁਮੀਮ ਨੂੰ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਚਾਰ ਲੋਕਾਂ ਖਿਲਾਫ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਾਮਲੇ 'ਚ ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ: ਸੁਮਿਤ ਨੂੰ ਆਗਰਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਇੱਕ-ਇੱਕ ਕਰਕੇ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ। ਦੱਸ ਦੇਈਏ ਕਿ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗਿਰਦਾਵਰੀ: NDPS ਤਹਿਤ FIR ਦਰਜ ਕਰ ਲਈ ਗਈ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗਿਰਦਾਵਰੀ ਨੂੰ ਅਸਮਰੱਥ ਬਣਾਉਣ ਲਈ ਹੋਰ ਪਿਛੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details