ਪੰਜਾਬ

punjab

ETV Bharat / state

ਹੁਣ ਪੁਲਿਸ ਨਿਗਰਾਨੀ 'ਚ ਰੀਲਾਂ ਬਣਾਏਗਾ ਕੁੱਲੜ੍ਹ ਪੀਜ਼ਾ Couple !, ਹਾਈਕੋਰਟ ਨੇ ਦਿੱਤੀ ਸੁਰੱਖਿਆ; ਜਾਣੋਂ ਮਾਮਲਾ - KULHAD PIZZA COUPLE

ਜਲੰਧਰ ਦੇ ਕੁੱਲੜ੍ਹ ਪੀਜ਼ਾ ਜੋੜੇ ਨੂੰ ਹਾਈਕੋਰਟ ਵਲੋਂ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਗਏ ਹਨ। ਜਾਣੋਂ ਕੀ ਹੈ ਮਾਮਲਾ...

ਕੁੱਲੜ੍ਹ ਪੀਜ਼ਾ ਜੋੜੇ ਨੂੰ ਸੁਰੱਖਿਆ
ਕੁੱਲੜ੍ਹ ਪੀਜ਼ਾ ਜੋੜੇ ਨੂੰ ਸੁਰੱਖਿਆ (ETV BHARAT)

By ETV Bharat Punjabi Team

Published : Oct 19, 2024, 4:09 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇ ਰਹਿਣ ਵਾਲੇ ਕੁੱਲੜ੍ਹ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦੇ ਪੰਜਾਬ ਪੁਲਿਸ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ। ਦੱਸ ਦਈਏ ਕਿ ਬੀਤੇ ਕੱਲ੍ਹ ਸਹਿਜ ਅਰੋੜਾ ਨੇ ਆਪਣੀ ਪਤਨੀ ਗੁਰਪ੍ਰੀਤ ਨਾਲ ਮਿਲ ਕੇ ਹਾਈ ਕੋਰਟ ਵਿੱਚ ਸਾਂਝੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਸੁਰੱਖਿਆ ਦੀ ਮੰਗ ਕੀਤੀ ਗਈ ਸੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਨਿਹੰਗ ਮਾਨ ਸਿੰਘ ਅਕਾਲੀ ਵੱਲੋਂ ਜੋੜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਸਨ। ਜਿਸ ਤੋਂ ਬਾਅਦ ਸੁਣਵਾਈ ਦੌਰਾਨ ਹਾਈਕੋਰਟ ਨੇ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।

ਹਾਈਕੋਰਟ ਨੇ ਦਿੱਤੀ ਸੁਰੱਖਿਆ

ਨਿਹੰਗਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ ਨੂੰ ਆਪਣਾ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਲਗਾਵਾਂਗੇ। ਸਹਿਜ ਨੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਪੁੱਛਣਗੇ ਕਿ ਉਹ ਦਸਤਾਰ ਸਜਾ ਸਕਦੇ ਹਨ ਜਾਂ ਨਹੀਂ। ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ ਸੀ।

ਸੁਰੱਖਿਆ ਨੂੰ ਲੈਕੇ ਸਹਿਜ ਨੇ ਚੁੱਕਿਆ ਸੀ ਮਸਲਾ

ਇਸ ਦੇ ਨਾਲ ਹੀ ਸਹਿਜ ਨੇ ਇਲਜ਼ਾਮ ਲਗਾਇਆ ਸੀ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗਲਤ ਹੋ ਰਿਹਾ ਹੈ, ਸਾਡੀ ਗੱਲ ਸੁਣੀ ਜਾਣੀ ਚਾਹੀਦੀ ਹੈ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ, ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।

ਵੀਡੀਓ ਡਿਲੀਟ ਕਰਨ ਦੀ ਚਿਤਾਵਨੀ

ਦੱਸ ਦਈਏ ਕਿ ਹਾਲ ਹੀ 'ਚ ਜਲੰਧਰ 'ਚ ਕੁੱਲੜ੍ਹ ਪੀਜ਼ਾ ਕਪਲ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਜਿੱਥੇ ਨਿਹੰਗ ਸਿੰਘ ਨੇ ਮੰਗ ਕੀਤੀ ਸੀ ਕਿ ਕੁੱਲੜ੍ਹ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ। ਜੇਕਰ ਕੁੱਲੜ੍ਹ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਪਣੀਆਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਭਾਵੇਂ ਸਾਰੀ ਪੁਲਿਸ ਨੂੰ ਬੁਲਾ ਲਵੇ ਅਤੇ ਉਨ੍ਹਾਂ ਦੇ ਸਾਹਮਣੇ ਉਹ ਉਨ੍ਹਾਂ ਦੀ ਪੱਗ ਨੂੰ ਵਾਪਸ ਕਰ ਦੇਵੇ। ਇਸ ਤੋਂ ਬਾਅਦ ਉਹ ਕੋਈ ਵੀ ਵੀਡੀਓ ਬਣਾਏ ਤਾਂ ਸਾਨੂੰ ਉਸ ਤੋਂ ਕੋਈ ਇਤਰਾਜ਼ ਨਹੀਂ ਹੋਵੇਗਾ।

ਨਿਹੰਗ ਸਿੰਘਾਂ ਨੇ ਕੀਤਾ ਸੀ ਵਿਰੋਧ

ਨਿਹੰਗਾਂ ਨੇ ਕਿਹਾ ਸੀ ਕਿ ਜੇਕਰ ਉਸ ਨੇ ਵੀਡੀਓ ਡਿਲੀਟ ਨਾ ਕੀਤੀਆਂ ਤਾਂ ਉਹ ਉਸ ਖਿਲਾਫ ਸਖ਼ਤ ਕਾਰਵਾਈ ਕਰਨਗੇ। ਨਿਹੰਗਾਂ ਨੇ ਕਿਹਾ ਸੀ ਕਿ ਉਹ ਜੇਲ੍ਹ ਜਾਣ ਤੋਂ ਨਹੀਂ ਡਰਦੇ, ਉਹ ਇਸ ਮਾਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 4 ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ। ਜਾਣ ਸਮੇਂ ਨਿਹੰਗਾਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਖੁਦ ਕਾਰਵਾਈ ਕਰਨਗੇ।

ABOUT THE AUTHOR

...view details