ਫਿਰੋਜ਼ਪੁਰ:ਤਿੰਨ ਸਾਲ ਪਹਿਲਾਂ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ਉੱਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਦਿੱਤਾ ਗਿਆ ਸੀ ਅਤੇ ਇਸ ਦੌਰਾਨ ਕੇਂਦਰ ਸਰਕਾਰ ਨੇ ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੰਦਿਆਂ ਧਰਨਾ ਚੁੱਕਵਾਇਆ ਸੀ। ਇਸ ਤੋਂ ਮਗਰੋਂ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰਦਿਆਂ ਮੰਗਾਂ ਨਹੀਂ ਮੰਗੀਆਂ ਅਤੇ ਝੂਠ ਦੇ ਲੋਲੀਪੋਪ ਲਗਾਤਾਰ ਫੜਾਏ ਜਾ ਰਹੇ ਹਨ।
ਫ਼ਿਰੋਜ਼ਪੁਰ ਵਿੱਚ ਭਾਰਤ ਬੰਦ ਦੌਰਾਨ ਬੱਸਾਂ ਦਾ ਚੱਕਾ ਜਾਮ, ਕਿਸਾਨਾਂ ਨੇ ਪ੍ਰਦਰਸ਼ਨ ਤੇਜ਼ ਕਰਨ ਦੀ ਆਖੀ ਗੱਲ - Jamming of buses
Bharat Bandh Impact in Ferozepur: ਫ਼ਿਰੋਜ਼ਪੁਰ ਵਿੱਚ ਭਾਰਤ ਬੰਦ ਦੌਰਾਨ ਬੱਸਾਂ ਦਾ ਮੁਕੰਮਲ ਚੱਕਾ ਜਾਮ ਵੇਖਣ ਨੂੰ ਮਿਲਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਤਸ਼ੱਦਦ ਕਰ ਰਹੀ ਹੈ ਅਤੇ ਇਸ ਦਾ ਨਤੀਜਾ ਭਾਜਪਾ ਨੂੰ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ।
Published : Feb 16, 2024, 10:20 PM IST
ਕੇਂਦਰ ਉੱਤੇ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ:ਕਿਸਾਨਾਂ ਮੁਤਾਬਿਕ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਇੱਕ ਲਾਰਾ ਲਗਾ ਕੇ ਠਹਿਰਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ਪਰ ਜਦੋਂ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਉਹਨਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਫਿਰ ਦਿੱਲੀ ਵੱਲ ਕੂਚ ਕਰਨ ਲਈ ਯੋਜਨਾ ਬਣਾਈ ਗਈ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਰਵਾਨਗੀ ਪਾਈ ਗਈ ਅਤੇ ਕੇਂਦਰ ਸਰਕਾਰ ਦੇ ਕਹਿਣ ਉੱਤੇ ਹਰਿਆਣਾ ਸਰਕਾਰ ਵੱਲੋਂ ਉਹਨਾਂ ਨੂੰ ਪੰਜਾਬ ਦੇ ਬਾਰਡਰਾਂ ਉੱਤੇ ਹੀ ਰੋਕ ਲਿਆ ਗਿਆ। ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦੇ ਫਾਇਰ ਕੀਤੇ ਗਏ, ਜਿਸ ਨਾਲ 300 ਦੇ ਕਰੀਬ ਕਿਸਾਨ ਜਖਮੀ ਹੋਏ।
- ਸੂਬੇ ਭਰ ਵਿੱਚ ਭਾਰਤ ਬੰਦ ਦਾ ਮਿਲਿਆ-ਜੁਲਿਆ ਅਸਰ, ਦੇਖੋ ਵੱਖ-ਵੱਖ ਜ਼ਿਲ੍ਹਿਆਂ ਤੋਂ ਇਹ ਤਸਵੀਰਾਂ
- ਲੁਧਿਆਣਾ ਦੀ ਸਬਜ਼ੀ ਮੰਡੀ 'ਤੇ ਪਿਆ ਪੰਜਾਬ ਬੰਦ ਦਾ ਅਸਰ, ਮਹਿੰਗੀਆਂ ਹੋਈਆਂ ਸਬਜ਼ੀਆਂ
- ਹਰਵਿੰਦਰ ਸਿੰਘ ਜੌਹਲ ਨੇ ਕੀਤਾ ਪੰਜਾਬ ਦਾ ਨਾਂਅ ਰੋਸ਼ਨ, ਦਿੱਲੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਬਣੇ ਜੱਜ
ਅੰਦੋਲਨ ਨੂੰ ਮਿਲਿਆ ਭਰਵਾਂ ਹੁੰਗਾਰਾ:ਕਿਸਾਨਾਂ ਵੱਲੋਂ ਆਪਣਾ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਹੀ ਜਾਰੀ ਰੱਖਿਆ ਗਿਆ ਅਤੇ ਮੀਟਿੰਗ ਕਰਕੇ ਗੱਲਬਾਤ ਕਰਨ ਦਾ ਰਸਤਾ ਵੀ ਸਾਫ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੀ ਕਾਲ ਉੱਤੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪੂਰਾ ਹੁੰਗਾਰਾ ਮਿਲਿਆ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਾਂਝੇ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਵਿੱਚ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ ਅਤੇ ਹਾਈਡਰੋ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ। ਭਾਰਤ ਬੰਦ ਦੌਰਾਨ ਦੁਕਾਨਾਂ ਅਤੇ ਪੈਟਰੋਲ ਪੰਪ ਵੀ ਬੰਦ ਰਹੇ। ਕਿਸਾਨਾਂ ਨੇ ਨਾਰਾਜ਼ ਹੋ ਕੇ ਫ਼ਿਰੋਜ਼ਪੁਰ ਦੇ 7 ਨੰਬਰ ਚੌਕ ਨੂੰ ਜਾਮ ਕਰਕੇ ਧਰਨਾ ਦਿੱਤਾ।