ਪੰਜਾਬ

punjab

ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਸਿੱਖ ਸੰਗਤ ਦਾ ਜਥਾ 14 ਨਵੰਬਰ ਨੂੰ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਰਵਾਨਾ ਹੋਵੇਗਾ।

JATHA VISIT PAKISTAN
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (ETV BHARAT PUNJAB (ਰਿਪੋਟਰ, ਅੰਮ੍ਰਿਤਸਰ))

By ETV Bharat Punjabi Team

Published : Nov 5, 2024, 7:53 PM IST

ਅੰਮ੍ਰਿਤਸਰ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ।

23 ਨਵੰਬਰ ਨੂੰ ਭਾਰਤ ਵਾਪਸੀ

ਉਨ੍ਹਾਂ ਕਿਹਾ ਕਿ ਤੈਅ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿੱਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਹੈ। ਇਹ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੀ ਯਾਦ ਦਿਵਾਉਂਦਾ ਹੈ। ਇਹ ਸਥਾਨ ਗੁਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਦੁਆਰਾ 1490 ਵਿੱਚ ਬਣਵਾਇਆ ਗਿਆ ਸੀ, 1757 ਵਿੱਚ ਅਫਗਾਨ ਹਮਲੇ ਦੌਰਾਨ ਇਹ ਸਥਾਨ ਤਬਾਹ ਹੋ ਗਿਆ ਅਤੇ ਮਹਾਰਾਜਾ ਰਣਜੀਤ ਸਿੰਘ ਦੁਆਰਾ 1819-20 ਵਿੱਚ ਦੁਬਾਰਾ ਇਸ ਨੂੰ ਗੁਰੂਘਰ ਦੇ ਰੂਪ ਵਿੱਚ ਬਣਾਇਆ ਗਿਆ।

ABOUT THE AUTHOR

...view details