ਲੁਧਿਆਣਾ: ਐਸਜੀਪੀਸੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ 'ਚ ਅੱਜ ਬਹੁਤ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮਿਲੀ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਵਜੋਂ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।
SGPC ਦਾ ਵੱਡਾ ਐਕਸ਼ਨ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਲਿਆ ਵਾਪਸ, ਜਾਣੋਂ ਕਿਉਂ ਕੀਤੀ ਕਾਰਵਾਈ? - JATHEDAR DAMDAMA SAHIB
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ। ਪੜ੍ਹੋ ਪੂਰੀ ਖ਼ਬਰ...
![SGPC ਦਾ ਵੱਡਾ ਐਕਸ਼ਨ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਲਿਆ ਵਾਪਸ, ਜਾਣੋਂ ਕਿਉਂ ਕੀਤੀ ਕਾਰਵਾਈ? GIANI HARPREET SINGH RESIGNATION](https://etvbharatimages.akamaized.net/etvbharat/prod-images/19-12-2024/1200-675-23150180-thumbnail-16x9-alopopowqa.jpg)
Published : Dec 19, 2024, 3:45 PM IST
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਿੱਤੀ ਸੀ, ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਿਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
5 ਸਿੰਘ ਸਾਹਿਬਾਨਾ ਦੀ ਰਾਏ
ਕਾਬਲੇਜ਼ਿਕਰ ਹੈ ਕਿ ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤਜ਼ਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਤੁਹਾਨੂੰ ਦੱਸ ਦਈਏ ਕਿ ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।