ਪੰਜਾਬ

punjab

ETV Bharat / state

ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦੇ ਕਬੂਲਨਾਮੇ ਤੋਂ ਬਾਅਦ ਜਥੇਦਾਰ ਨੇ ਚੁੱਕੇ ਸਰਕਾਰ ਉੱਤੇ ਸਵਾਲ, ਕਿਹਾ- ਰਾਮ ਰਹੀਮ ਅਤੇ ਹਨੀਪ੍ਰੀਤ ਉੱਤੇ ਕਿਉਂ ਨਹੀਂ ਹੋ ਰਹੀ ਕਾਰਵਾਈ - Jathedar questioned the government

Bargari Beadbi Case: ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ ਉੱਤੇ ਬੇਅਦਬੀ ਕਾਂਡ ਦੀ ਗੱਲ ਕਬੂਲ ਕੀਤੀ ਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕਦਿਆਂ ਕਾਰਵਾਈ ਦੀ ਮੰਗ ਕੀਤੀ ਹੈ।

Jathedar questioned the government
ਜਥੇਦਾਰ ਨੇ ਚੁੱਕੇ ਸਰਕਾਰ ਉੱਤੇ ਸਵਾਲ

By ETV Bharat Punjabi Team

Published : Mar 18, 2024, 3:06 PM IST

ਗਿਆਨੀ ਹਰਪ੍ਰੀਤ ਸਿੰਘ,ਜਥੇਦਾਰ, ਸ੍ਰੀ ਦਮਦਮਾ ਸਾਹਿਬ

ਬਠਿੰਡਾ: ਬੀਤੇ ਦਿਨ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਕਲੇਰ ਨੇ ਪੇਸ਼ੀ ਦੌਰਾਨ ਕਬੂਲਿਆ ਕਿ ਉਸ ਨੇ ਆਪਣੇ ਸਾਥੀਆਂ ਨਾਲ ਜਿਸ ਬੇਅਦਬੀ ਕਾਂਡ ਨੂੰ ਅੰਜਾਮ ਦਿੱਤਾ ਉਹ ਸਾਰਾ ਕਾਂਡ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ ਉੱਤੇ ਕੀਤਾ ਗਿਆ ਸੀ। ਕਬੂਲਨਾਮੇ ਤੋਂ ਬਾਅਦ ਹੁਣ ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ, ਸੱਚ ਸਾਹਮਣੇ ਆਉਣ ਦੇ ਬਾਵਜੂਦ ਸਰਕਾਰਾਂ ਵੱਲੋਂ ਡੇਰਾ ਮੁਖੀ ਅਤੇ ਉਸ ਦੇ ਨਾਲ ਰਹਿਣ ਵਾਲੀ ਹਨੀਪ੍ਰੀਤ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਸਰਕਾਰ ਅਤੇ ਡੇਰਾ ਮੁਖੀ ਦੀ ਸਾਂਝ: ਜਥੇਦਾਰ ਨੇ ਕਿਹਾ ਕਿ ਪ੍ਰਦੀਪ ਕਲੇਰ ਜੋ ਕਿ ਬੇਅਦਬੀ ਕਰਨ ਦਾ ਇੱਕ ਦੋਸ਼ੀ ਹੈ ਉਸ ਨੇ ਸ਼ਰੇਆਮ ਆਪਣੇ ਬਿਆਨਾਂ ਵਿੱਚ ਇਹ ਗੱਲ ਸਵੀਕਾਰੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜੋ ਵੀ ਕੋਸ਼ਿਸ਼ਾਂ ਜਾਂ ਕਾਂਡ ਹੋਏ ਉਹ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰਿਆਂ ਉੱਤੇ ਪੈਰੋਕਾਰਾਂ ਨੇ ਕੀਤੇ। ਇਸ ਦੇ ਬਾਵਜੂਦ ਸਰਕਾਰ ਵੱਲੋਂ ਇਹਨਾਂ ਖਿਲਾਫ ਕਾਰਵਾਈ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਇਹਨਾਂ ਦੋਵਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ ਅਤੇ ਮੁਲਜ਼ਮਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਰੇ। ਜਥੇਦਾਰ ਨੇ ਕਿਹਾ ਕਿ ਹੁਣ ਤੱਕ ਇਸ ਮਸਲੇ ਉੱਤੇ ਸਿਆਸਤ ਹੀ ਕੀਤੀ ਗਈ ਹੈ ਅਤੇ ਜੇਕਰ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਇਸ ਦਾ ਮਤਲਬ ਸਾਫ ਹੈ ਕਿ ਸਰਕਾਰ ਅਤੇ ਡੇਰਾ ਮੁਖੀ ਦੀ ਸਾਂਝ ਹੈ।

ਅਕਤੂਬਰ 2015 ਵਿੱਚ ਹੋਈ ਸੀ ਬੇਅਦਬੀ:12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਵਿੱਚ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਜਿਨ੍ਹਾਂ ਵਿੱਚ ਡੇਰਾ ਸੱਚਾ ਸੌਦਾ ਮੁਖੀ, ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਨਾਮ ਸ਼ਾਮਲ ਹਨ, ਉਕਤ ਤਿੰਨੇ ਮੈਂਬਰ ਉਦੋਂ ਤੋਂ ਹੀ ਭਗੌੜੇ ਸਨ, ਪਰ 9 ਫਰਵਰੀ ਨੂੰ ਐਸਆਈਟੀ ਅਤੇ ਪੰਜਾਬ ਪੁਲਿਸ ਨੇ ਪ੍ਰਦੀਪ ਕਲੇਰ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕਰ ਲਿਆ ਸੀ।



ABOUT THE AUTHOR

...view details