ਪੰਜਾਬ

punjab

ETV Bharat / state

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿੱਚ ਆਤਿਸਬਾਜ਼ੀ ਚਲਾਉਣ 'ਤੇ ਮਨਾਹੀ, ਆਖਿਰ ਕਿਉ?

ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਛੋੜ ਦਿਵਸ ਮੌਕੇ ਆਤਿਸ਼ਬਾਜ਼ੀ ਨਹੀਂ ਹੋਵੇਗੀ।

BANDI CHHOR DIWAS AND DIWALI
ਦਰਬਾਰ ਸਾਹਿਬ ਵਿੱਚ ਆਤਿਸ਼ਬਾਜੀ ਚਲਾਉਣ 'ਤੇ ਮਨਾਹੀ (ETV Bharat (ਪੱਤਰਕਾਰ ,ਅੰਮ੍ਰਿਤਸਰ))

By ETV Bharat Punjabi Team

Published : 4 hours ago

ਅੰਮ੍ਰਿਤਸਰ:ਸਿੱਖ ਭਾਈਚਾਰੇ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਆਉਂਦੀਆਂ ਹਨ। ਅੱਜ ਇਸ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਈਆਂ ਹਨ। ਸੰਗਤਾਂ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕ ਕੇ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਦਰਬਾਰ ਸਾਹਿਬ ਵਿੱਚ ਆਤਿਸ਼ਬਾਜੀ ਚਲਾਉਣ 'ਤੇ ਮਨਾਹੀ (ETV Bharat (ਪੱਤਰਕਾਰ ,ਅੰਮ੍ਰਿਤਸਰ))

ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀ ਛੋੜ ਸਤਿਗੁਰੂ ਬਣੇ

ਤੁਹਾਨੂੰ ਦੱਸ ਦਈਏ ਕਿ ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ। ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀ ਛੋੜ ਸਤਿਗੁਰੂ ਬਣੇ। ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਆਉਣ ਦੀ ਖੁਸ਼ੀ ਵਿੱਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਹੈ। ਇਸ ਦਿਨ ਤੋਂ ਸਿੱਖਾਂ ਵਾਸਤੇ ਇਹ ਇੱਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ ਛੋੜ ਦਿਵਸ ਮਨਾਉਣ ਲੱਗ ਪਿਆ ਹੈ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਤੇ ਦੀਪਮਾਲਾ ਕਰਦੀਆਂ ਹਨ।

ਬੰਦੀ ਛੋੜ ਦਿਵਸ ਮੌਕੇ ਆਤਿਸ਼ਬਾਜ਼ੀ ਨਹੀਂ ਹੋਵੇਗੀ

ਜ਼ਿਕਰ ਯੋਗ ਹੈ ਕਿ ਹਰ ਸਾਲ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੁੰਦਰ ਆਤਿਸ਼ਬਾਜੀ ਦਾ ਨਜ਼ਾਰਾ ਦੇਖਣ ਨੂੰ ਵੀ ਮਿਲਦਾ ਹੈ। ਪਰ ਇਸ ਵਾਰ ਬੰਦੀ ਛੋੜ ਦਿਵਸ ਅਤੇ ਦਿਵਾਲੀ 1 ਨਵੰਬਰ ਨੂੰ ਆਉਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੰਦੇਸ਼ ਦਿੱਤਾ ਗਿਆ ਹੈ ਕਿ 1 ਨਵੰਬਰ ਨੂੰ 1984 ਵਿੱਚ ਦਿੱਲੀ ਵਿਖੇ ਸਿੱਖ ਨਸਲ ਕੁਸ਼ੀ ਹੋਈ ਸੀ। ਜਿਸ ਤੇ ਰੋਸ ਵਜੋਂ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਆਤਿਸ਼ਬਾਜ਼ੀ ਨਹੀਂ ਹੋਵੇਗੀ ਅਤੇ ਇਸ ਵਾਰ ਸਿਰਫ ਘਿਓ ਦੇ ਦੀਵੇ ਜਗਾ ਕੇ ਹੀ ਬੰਦੀ ਛੋੜ ਦਿਵਸ ਦਾ ਦਿਹਾੜਾ ਮਨਾਇਆ ਜਾਵੇਗਾ।

ABOUT THE AUTHOR

...view details