ਬਠਿੰਡਾ:ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਆਪਣਾ ਚੋਣ ਪ੍ਰਚਾਰ ਜਾਰੀ ਹੈ ਤੇ ਬਿਤੇ ਦਿਨ ਉਹਨਾਂ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿੱਚ ਉਹਨਾਂ ਦੇ ਪੁਰਾਣੇ ਘਰ ਦੇ ਬਾਹਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਨਾਲ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਦੂਲਗੜ੍ਹ ਤੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਵੀ ਮੌਜੂਦ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ ਹੈ, ਕੇਂਦਰ ਵਿੱਚੋਂ ਮੋਦੀ ਸਰਕਾਰ ਨੂੰ ਚੱਲਦਾ, ਕਿਉਂਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਨਾਲ ਵਿਤਕਰਾ ਕੀਤਾ ਗਿਆ ਹੈ।
ਵਿਰੋਧੀਆਂ 'ਤੇ ਸਾਧੇ ਨਿਸ਼ਾਨੇ : ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਹਿਲਾਂ ਕਿਸਾਨਾਂ 'ਤੇ ਖੇਤੀ ਕਾਨੂੰਨ ਥੋਪੇ ਗਏ ਅਤੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 700 ਤੋਂ ਜਿਆਦਾ ਕਿਸਾਨਾਂ ਨੇ ਸ਼ਹਾਦਤ ਦਿੱਤੀ ਜਿਸ ਤੋਂ ਬਾਅਦ ਮੋਦੀ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੀ ਕੋਈ ਵਿਕਾਸ ਦੇ ਚੰਗੇ ਕੰਮ ਨਹੀਂ ਕੀਤੇ ਗਏ। ਇਸ ਦੌਰਾਨ ਉਹਨਾਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਬੋਲਦੇ ਹੋਏ ਕਿਹਾ ਕਿ ਇਹਨਾਂ ਵੱਲੋਂ ਮੋਦੀ ਸਰਕਾਰ ਨੂੰ ਹੀ ਵੋਟ ਦਿੱਤਾ ਜਾਂਦਾ ਹੈ। ਜੇਕਰ ਅਕਾਲੀ ਦਲ ਨੂੰ ਵੋਟ ਦੇਵਾਂਗੇ ਤਾਂ ਮੋਦੀ ਸਰਕਾਰ ਨੂੰ ਵੋਟ ਜਾਵੇਗਾ। ਇਸ ਲਈ ਪੰਜਾਬ ਦੇ ਵਿੱਚ ਅਕਾਲੀ ਦਲ ਨੂੰ ਵੀ ਵੋਟ ਨਾ ਦਿੱਤਾ ਜਾਵੇ।