ਅੰਮ੍ਰਿਤਸਰ:ਜਦੋਂ ਤੋਂ ਕੰਗਨਾ ਰਣੌਤ ਦੀ ਫਿਲਮ ਐਂਮਰਜੈਂਸੀ ਦਾ ਐਲਾਨ ਹੋਇਆ ਉਦੋਂ ਤੋਂ ਫਿਲਮ ਦਾ ਵਿਰੋਧ ਹੋ ਰਿਹਾ ਹੈ। ਹੁਣ ਇਹ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਵਿਰੋਧ ਕਾਰਨ ਹੁਣ ਐਸਜੀਪੀਸੀ ਵੱਲੋਂ ਵੀ ਵੱਡਾ ਐਲਾਨ ਕੀਤਾ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ "ਕੰਗਨਾ ਇੱਕ ਕਲਾਕਾਰ ਹੈ ਉਹ ਐੱਮਪੀ ਬਣਨ ਤੋਂ ਬਾਅਦ ਵੀ ਕਲਾਕਾਰੀ ਵਿਖਾ ਰਹੀ ਹੈ। ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ 'ਚ ਸਿੱਖਾਂ ਨੇ ਬਹੁਤਹੁ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ 'ਚ ਜਰਨੈਲ ਸਿੰਘ ਭੰਡਰਾਵਾਲੇ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈਕਿ ਇਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿ ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨਖੇਦੀ ਹੀ ਨਹੀਂ ਸਗੋਂ ਕਿਸੇ ਵੀ ਸ਼ਰਤ ਦੇ ਚੱਲਣ ਨਹੀਂ ਦੇਵੇਗੀ"।
ਕੰਗਨਾ ਦੀ ਫਿਲਮ ਖਿਲਾਫ਼ ਮਤਾ ਪਾਸ
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ "ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ। ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ"।