ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਨਸਾ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਕੀਤਾ ਫਲੈਗ ਮਾਰਚ ਮਾਨਸਾ: ਪੰਜਾਬ ਵਿੱਚ ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਮਾਨਸਾ ਪੁਲਿਸ ਵੱਲੋਂ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਮਾਨਸਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ। ਮਾਨਸਾ ਦੇ ਐਸ ਐਸ ਪੀ ਨਾਨਕ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੇ ਲਈ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਫਲੈਗ ਮਾਰਚ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਕੋਈ ਵੀ ਵਿਅਕਤੀ 50 ਹਜਾਰ ਰੁਪਏ ਤੋਂ ਜਿਆਦਾ ਦੀ ਰਾਸ਼ੀ ਅਸਲਾ ਲੈ ਕੇ ਨਹੀਂ ਜਾ ਸਕਦਾ ਅਤੇ ਨਾ ਹੀ ਐਕਸਾਈਜ਼ ਪੋਲਸੀ ਦੇ ਤਹਿਤ ਜਿਆਦਾ ਸ਼ਰਾਬ ਇਕੱਠੀ ਕਰ ਸਕਦਾ ਹੈ।
ਹੁਣ ਤੱਕ 50 ਫੀਸਦੀ ਅਸਲਾ ਹੋ ਚੁੱਕਿਆ ਜਮ੍ਹਾਂ: ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 144 ਦੇ ਆਦੇਸ਼ਾਂ ਦੀ ਪਾਲਣਾ ਜ਼ਿਲ੍ਹੇ ਦੇ ਵਿੱਚ ਹਰ ਨਾਗਰਿਕ ਨੂੰ ਕਰਨੀ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ 11 ਤੋਂ ਜਿਆਦਾ ਅਸਲਾ ਧਾਰਕਾਂ ਹਨ ਅਤੇ ਹੁਣ ਤੱਕ 50 ਫੀਸਦੀ ਅਸਲਾ ਜਮ੍ਹਾਂ ਹੋ ਚੁੱਕਿਆ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਸਾਰੇ ਅਸਲਾ ਵੱਲੋਂ ਆਪਣੇ ਅਸਲਾ ਜਮ੍ਹਾਂ ਕਰਵਾਇਆ ਜਾਵੇ। ਜੇਕਰ ਅਸਲਾ ਜਮ੍ਹਾਂ ਨਾ ਕਰਵਾਇਆ ਗਿਆ ਤਾਂ ਸਾਨੂੰ ਉਨ੍ਹਾਂ ਉੱਤੇ ਪਰਚੇ ਦਰਜ ਕਰਨੇ ਪੈਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ 112 ਤੇ ਕਾਲ ਕਰਕੇ ਇਸ ਦੀ ਸੂਚਨਾ ਦਿੱਤੀ ਜਾਵੇ।