ਚੰਡੀਗੜ੍ਹ: ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਚੰਡੀਗੜ੍ਹ ਦੇ ਸੈਕਟਰ-10 ਸਥਿਤ 575 ਨਿਵਾਸੀ ਸੇਵਾਮੁਕਤ ਪ੍ਰਿੰਸੀਪਲ ਦੇ ਬੰਗਲੇ 'ਤੇ ਹੋਏ ਹੈਂਡ ਗ੍ਰਨੇਡ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀ ਵਿਦੇਸ਼ 'ਚ ਰਹਿੰਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਗਈ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਬੰਬ ਧਮਾਕੇ ਨਾਲ ਸਬੰਧਤ ਦੂਜੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਬੱਬਰ ਖਾਲਸਾ ਨੇ ਲਈ ਜਿੰਮੇਵਾਰੀ
ਵਿਦੇਸ਼ 'ਚ ਰਹਿੰਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਗਈ ਹੈ, ਜਿਸ 'ਚ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਪੰਜਾਬ ਦੇ ਨਕੋਦਰ ਵਿੱਚ 1986 ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਹੀਦ ਕਹਿ ਕੇ ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਵੀ ਨੱਥੀ ਕੀਤੀਆਂ ਗਈਆਂ ਹਨ।
ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਿਟਾਇਰਡ ਐਸਪੀ ਗੁਰਕੀਰਤ ਚਾਹਲ ਆਪਣੇ ਗੰਨਮੈਨ ਸਮੇਤ ਇੱਕ ਗ੍ਰਨੇਡ ਹਮਲੇ ਵਿੱਚ ਮਾਰਿਆ ਗਿਆ ਸੀ, ਜਦਕਿ ਐਸਪੀ ਨੇ ਪਹਿਲਾਂ ਹੀ ਆਪਣਾ ਘਰ ਬਦਲ ਲਿਆ ਸੀ, ਜਿਸ ਨਾਲ ਉਸਦੀ ਜਾਨ ਬਚ ਗਈ ਸੀ।