ਪੰਜਾਬ

punjab

ETV Bharat / state

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਦਾ ਲਿਆ ਜਾਇਜ਼ਾ - Construction of grain markets

Construction of grain markets : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਚੰਡੀਗੜ੍ਹ ਵਿਖੇ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ।

Construction of grain markets
ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਦਾ ਜਾਇਜ਼ਾ ਲਿਆ (Etv Bharat ਚੰਡੀਗੜ੍ਹ , ਪ੍ਰੈਸ ਨੋਟ)

By ETV Bharat Punjabi Team

Published : Aug 14, 2024, 10:59 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ: ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਸਨ।

ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ:ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪਟਿਆਲਾ ਸ਼ੌਕਤ ਅਹਿਮਦ ਪਰੇ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ ਕਰਨ ਸਬੰਧੀ ਪ੍ਰਗਤੀ ਬਾਰੇ ਜਾਣੂ ਕਰਵਾਇਆ।

ਨਵੇਂ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼:ਇਸ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰੇ ਉਪਰੰਤ ਖੇਤੀਬਾੜੀ ਮੰਤਰੀ ਨੇ ਪਟਿਆਲਾ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਤੜਾਂ ਅਤੇ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਸਥਾਪਤ ਕਰਨ ਲਈ ਢੁਕਵੀਆਂ ਥਾਵਾਂ ਬਾਰੇ 15 ਦਿਨਾਂ ਦੇ ਅੰਦਰ-ਅੰਦਰ ਨਵੇਂ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਬੰਧੀ ਪਹਿਲਾਂ ਸੁਝਾਈਆਂ ਗਈਆਂ ਥਾਵਾਂ ਚੋਣ ਕਮੇਟੀ ਮੁਤਾਬਕ ਢੁਕਵੀਆਂ ਨਹੀਂ ਸਨ। ਉਨ੍ਹਾਂ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸਾਈਟਾਂ ਨੂੰ ਫਾਈਨਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਅਸਾਨੀ ਨਾਲ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ: ਨਵੀਆਂ ਅਨਾਜ ਮੰਡੀਆਂ ਲਈ ਜਗ੍ਹਾ ਦੀ ਚੋਣ ਸਬੰਧੀ ਪ੍ਰਕਿਰਿਆ ਵਿੱਚ ਸਥਾਨਕ ਵਿਧਾਇਕਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਖਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਨਵੀਆਂ ਅਨਾਜ ਮੰਡੀਆਂ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉਨ੍ਹਾਂ ਦੀ ਉਪਜ ਨੂੰ ਆਸਾਨੀ ਨਾਲ ਵੇਚਣ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣਗੀਆਂ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਮਿਸ ਗੀਤਿਕਾ ਸਿੰਘ ਅਤੇ ਖੇਤੀਬਾੜੀ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ABOUT THE AUTHOR

...view details