ਪੰਜਾਬ

punjab

ETV Bharat / state

ਬਰਨਾਲਾ ਕਿਸਾਨ ਬੱਸ ਹਾਦਸਾ 'ਚ ਇਲਾਜ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਦੀ ਹੋਈ ਮੌਤ - KISSAN DIED IN BATHINDA

ਬੀਤੇ ਦਿਨ ਮਹਾਪੰਚਾਇਤ 'ਤੇ ਜਾ ਰਹੇ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਸੀ ਤੇ ਅੱਜ ਇੱਕ ਹੋਰ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ।

ਬਰਨਾਲਾ ਕਿਸਾਨ ਬੱਸ ਹਾਦਸਾ 'ਚ ਇਲਾਜ ਦੌਰਾਨ ਕਿਸਾਨ ਦੀ ਮੌਤ
ਬਰਨਾਲਾ ਕਿਸਾਨ ਬੱਸ ਹਾਦਸਾ 'ਚ ਇਲਾਜ ਦੌਰਾਨ ਕਿਸਾਨ ਦੀ ਮੌਤ (Etv Bharat)

By ETV Bharat Punjabi Team

Published : Jan 14, 2025, 8:43 PM IST

ਬਠਿੰਡਾ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹਰਿਆਣਾ ਦੇ ਟੋਹਾਣਾ ਵਿਖੇ ਬੀਤੇ ਕੁਝ ਦਿਨ ਪਹਿਲਾਂ ਮਹਾ ਪੰਚਾਇਤ ਵਿੱਚ ਭਾਗ ਲੈਣ ਜਾ ਰਹੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਠਾ ਗੁਰੂ ਦੇ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਹਾਦਸੇ ਦੌਰਾਨ ਜਿੱਥੇ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਸਨ।

ਬਰਨਾਲਾ ਕਿਸਾਨ ਬੱਸ ਹਾਦਸਾ 'ਚ ਇਲਾਜ ਦੌਰਾਨ ਕਿਸਾਨ ਦੀ ਮੌਤ (Etv Bharat)

ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ

ਹਾਦਸੇ 'ਚ ਜ਼ਖ਼ਮੀਆਂ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਸੀ। ਇਸ ਦੌਰਾਨ ਹੀ ਅੱਜ ਇੱਕ ਹੋਰ ਵੱਡੀ ਮੰਦਭਾਗੀ ਖ਼ਬਰ ਸਾਹਮਣੇ ਆਈ, ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਠਿੰਡਾ ਜ਼ਿਲ੍ਹੇ ਦੇ ਸੂਬਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨ ਏਮਜ਼ ਹਸਪਤਾਲ ਬਠਿੰਡਾ ਪਹੁੰਚਣੇ ਸ਼ੁਰੂ ਹੋ ਗਏ।

ਅੱਜ ਇੱਕ ਹੋਰ ਕਿਸਾਨ ਦੀ ਮੌਤ

ਇਸ ਮੌਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਦੇ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਿਛਲੇ ਦਿਨੀਂ ਤਿੰਨ ਬੀਬੀਆਂ ਇਸ ਹਾਦਸੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਈਆਂ ਸਨ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਇੱਕ ਹੋਰ ਸਾਡਾ ਸਾਥੀ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ ਹੈ, ਜਿਸ ਦੀ ਮੌਤ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ।

ਤਿੰਨ ਮਹਿਲਾ ਕਿਸਾਨਾਂ ਦੀ ਪਹਿਲਾਂ ਹੋ ਚੁੱਕੀ ਮੌਤ

ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਵਾਪਰੇ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਵੇਂ ਇਲਾਜ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਸਿਰਫ ਐਲਾਨ ਹੀ ਰਹਿ ਗਿਆ। ਉਹਨਾਂ ਦੇ ਸਾਥੀ ਇੱਕ-ਇੱਕ ਕਰਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਰਹੇ ਹਨ। ਇਲਾਜ ਸਹੀ ਢੰਗ ਨਾਲ ਨਾ ਹੋਣ ਕਾਰਨ ਅੱਜ ਉਹ ਆਪਣੇ ਸਾਥੀ ਨੂੰ ਇਥੋਂ ਰੈਫਰ ਕਰਵਾ ਰਹੇ ਹਨ ਤਾਂ ਜੋ ਉਸ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ।

ਸਰਕਾਰ 'ਤੇ ਕਿਸਾਨਾਂ ਨੇ ਚੁੱਕੇ ਸਵਾਲ

ਉਹਨਾਂ ਕਿਹਾ ਕਿ ਸਿਆਸੀ ਲੋਕ ਆਪਣੇ ਇਲਾਜ 'ਤੇ ਪੰਜਾਬ ਸਰਕਾਰ ਦੇ ਖਜ਼ਾਨੇ ਚੋਂ ਕਰੋੜਾਂ ਰੁਪਏ ਖਰਚਦੇ ਹਨ ਪਰ ਆਮ ਲੋਕਾਂ ਲਈ ਉਸ ਖਜ਼ਾਨੇ ਚੋਂ ਇੱਕ ਰੁਪਏ ਵੀ ਖਰਚ ਕੇ ਰਾਜ਼ੀ ਨਹੀਂ ਹਨ। ਉਹਨਾਂ ਕਿਹਾ ਕਿ ਬਰਨਾਲਾ ਵਿਖੇ ਜਿਸ ਜਗ੍ਹਾ 'ਤੇ ਹਾਦਸਾ ਵਾਪਰਿਆ ਹੈ, ਉਸ ਪੁਲ ਦਾ ਨਿਰਮਾਣ ਕਰਨ ਵਾਲੀ ਕੰਪਨੀ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉਸ ਜਗ੍ਹਾ ਉੱਪਰ ਆਏ ਦਿਨ ਹਾਦਸੇ ਵਾਪਰਦੇ ਹਨ। ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਕਿਉਂਕਿ ਉਹ ਪੁਲ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਜੋ ਕਿ ਲੋਕਾਂ ਲਈ ਮੌਤ ਦਾ ਕਾਰਨ ਬਣ ਰਿਹਾ ਹੈ।

ABOUT THE AUTHOR

...view details