ਫਤਹਿਗੜ੍ਹ ਸਾਹਿਬ :ਕੇਂਦਰ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਨੂੰ ਲੋਕਾਂ ਦੀਆਂ ਉਮੀਦਾਂ ਕੀ ਹਨ ਇਹ ਜਾਣਨਾ ਲਈ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ, ਜਿਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ. ਮਿਲਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਉਸਦਾ ਫਾਇਦਾ ਮਿਲੇ।
ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਣਾ: ਉੱਥੇ ਹੀ ਲੋਕਾਂ ਦਾ ਕਹਿਣਾ ਸੀ ਕਿ ਮੀਡੀਅਮ ਪਰਿਵਾਰਾਂ ਨੂੰ ਧਿਆਨ ਵਿੱਚ ਰੱਖ ਕੇ ਬਜਟ ਵਿੱਚ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਸਿੱਖਿਆ ਅਤੇ ਸਿਹਤ ਲਈ ਕੋਈ ਖਾਸ ਪਾਲਿਸੀ ਲੈ ਕੇ ਆਉਣੀ ਚਾਹੀਦੀ ਹੈ, ਤਾਂ ਕਿ ਹਰ ਵਰਗ ਨੂੰ ਇਸਦਾ ਫਾਇਦਾ ਮਿਲੇ। ਇੰਡਸਟਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜੀ.ਐਸ.ਟੀ. ਦੀ ਕੋਈ ਸਲੈਬ ਬਣਾਉਣੀ ਚਾਹੀਦੀ ਹੈ। ਲੋਕਾਂ ਦਾ ਕਹਿਣਾ ਸੀ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਉਣਾ ਚਾਹੀਦਾ ਹੈ ਜਿਸ ਨਾਲ ਜਿੱਤੇ ਪੈਟਰੋਲ ਡੀਜ਼ਲ ਦੇ ਰੇਟ ਘੱਟ ਹੋਣਗੇ। ਉੱਥੇ ਹੀ ਇਸ ਨਾਲ ਮਹਿੰਗਾਈ 'ਤੇ ਵੀ ਇਸਦਾ ਅਸਰ ਹੋਵੇਗਾ ਅਤੇ ਮਹਿੰਗਾਈ ਘਟੇਗੀ।