ਬਰਨਾਲਾ:ਪੰਜਾਬ ਦੀ ਬਰਨਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਜਿੱਤ ਗਏ ਹਨ। ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਵੋਟਾਂ ਪਈਆਂ ਸਨ। ਅੱਜ ਇਨ੍ਹਾਂ ਸੀਟਾਂ 'ਤੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਗਈ ਸੀ। ਇੱਥੇ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਚਕਾਰ ਤਿਕੋਣਾ ਮੁਕਾਬਲਾ ਸੀ। ਇੱਥੇ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਅਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਿਚਕਾਰ ਮੁਕਾਬਲਾ ਸੀ।
ਹੁਣ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਘਰ ਤਿਉਹਾਰ ਵਰਗਾ ਮਾਹੌਲ ਬਣਿਆ ਹੋਇਆ ਹੈ, ਉਨ੍ਹਾਂ ਦੇ ਸਮਰਥਕ ਪਟਾਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਮਨਾ ਰਹੇ ਹਨ।
ਕਿੰਨੀਆਂ ਵੋਟਾਂ ਨਾਲ ਜਿੱਤੇ ਕੁਲਦੀਪ ਸਿੰਘ ਢਿੱਲੋਂ
ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 28254 ਵੋਟਾਂ ਮਿਲੀਆਂ ਹਨ। ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26097 ਵੋਟਾਂ ਮਿਲੀਆਂ। ਇਸ ਤਰ੍ਹਾਂ ਕੁਲਦੀਪ ਨੂੰ ਹਰਿੰਦਰ ਧਾਲੀਵਾਲ ਨਾਲੋਂ 2157 ਵੋਟਾਂ ਵੱਧ ਮਿਲੀਆਂ। ਜਦਕਿ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 17958 ਵੋਟਾਂ ਮਿਲੀਆਂ।