ਲੁਧਿਆਣਾ: ਲੋਕ ਸਭਾ ਚੋਣਾਂ ਤਹਿਤ ਚਰਨਜੀਤ ਚੰਨੀ ਨੂੰ ਜਲੰਧਰ, ਧਰਮਵੀਰ ਗਾਂਧੀ ਨੂੰ ਪਟਿਆਲਾ ਅਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੰਦੇ ਜਾਣ ਤੋਂ ਬਾਅਦ ਕਾਂਗਰਸ ਚ ਆਪਸੀ ਖਾਨਾਜੰਗੀ ਸ਼ੁਰੂ, ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਲੁਧਿਆਣਾ ਵਿੱਚ ਕੋਈ ਪੈਰਾਸ਼ੂਟ ਉਮੀਦਵਾਰ ਨਹੀਂ ਮਨਜ਼ੂਰ ਹੋਵੇਗਾ। ਕਾਂਗਰਸ ਦੇ ਵਿੱਚ ਇੱਕ ਵਾਰ ਮੁੜ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਹੀ ਆਪਸੀ ਖਾਨਾ ਜੰਗੀ ਸ਼ੁਰੂ ਹੋ ਚੁੱਕੀ ਹੈ। ਇੱਕ ਪਾਸੇ ਜਿੱਥੇ ਜਲੰਧਰ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਡੈਨੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ।
ਕਾਂਗਰਸ ਦੇ ਸਾਬਕਾ ਵਿਧਾਇਕ ਦੀ ਦੋ ਟੁੱਕ, ਕਿਹਾ-'ਲੁਧਿਆਣਾ 'ਚ ਨਹੀਂ ਮਨਜ਼ੂਰ ਹੋਵੇਗਾ ਪੈਰਾਸ਼ੂਟ ਉਮੀਦਵਾਰ' - Lok Sabha Election 2024
ਲੋਕ ਸਭਾ ਚੋਣਾਂ ਨੁੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਜਿੱਤ ਹਾਸਿਲ ਕਰੇਗੀ, ਇਸ ਲਈ ਪਾਰਟੀ ਹਾਈਕਮਾਨ ਵੱਲੋਂ ਉਮੀਦਵਾਰ ਵੀ ਸੋਚ ਸਮਝ ਕੇ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਚੋਣਾਂ 'ਚ ਕੋਈ ਪੈਰਾਸ਼ੁਟ ਉਮੀਦਵਾਰ ਮਨਜ਼ੂਰ ਨਹੀਂ ਕੀਤਾ ਜਾਵੇਗਾ।
Published : Apr 22, 2024, 4:35 PM IST
ਕਾਂਗਰਸ ਵਿਚਕਾਰ ਆਪਸੀ ਖਾਨਾ ਜੰਗੀ ਵੱਧ ਰਹੀ : ਉੱਥੇ ਹੀ ਦੂਜੇ ਪਾਸੇ ਪਹਿਲਾ ਦਲਵੀਰ ਗੋਲਡੀ ਵੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਸੁਖਪਾਲ ਖਹਿਰਾ ਨੂੰ ਸੰਗਰੂਰ ਤੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਵਿਚਕਾਰ ਆਪਸੀ ਖਾਨਾ ਜੰਗੀ ਵੱਧਦੀ ਨਜ਼ਰ ਆ ਰਹੀ ਹੈ ਉੱਥੇ ਹੀ ਦੂਜੇ ਪਾਸੇ ਧਰਮਵੀਰ ਗਾਂਧੀ ਜੋ ਕਿ ਕੁਝ ਦਿਨ ਪਹਿਲਾਂ ਹੀ ਕਾਂਗਰਸ ਚ ਸ਼ਾਮਿਲ ਹੋਏ ਸਾਨੂੰ ਉਹਨਾਂ ਨੂੰ ਪਟਿਆਲਾ ਤੋਂ ਕਾਂਗਰਸ ਨੇ ਆਪਣਾ ਉਮੀਦਵਾਰ ਬਣਾਇਆ ਹੈ। ਜਿਸ ਕਰਕੇ ਪੁਰਾਣੇ ਲੀਡਰ ਨਰਾਜ਼ ਨਜ਼ਰ ਆ ਰਹੇ ਹਨ। ਹਾਲਾਂਕਿ ਕਾਂਗਰਸ ਸਫਾਈਆਂ ਦਿੰਦੀ ਵਿਖਾਈ ਦੇ ਰਹੀ ਹੈ ਪਰ ਉੱਥੇ ਹੀ ਦੂਜੇ ਪਾਸੇ ਲੁਧਿਆਣਾ ਤੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਰਹਿ ਚੁੱਕੇ ਕੁਲਦੀਪ ਵੈਦ ਨੇ ਸਾਫ ਕਹਿ ਦਿੱਤਾ ਹੈ ਕਿ ਲੁਧਿਆਣਾ ਦੇ ਵਿੱਚ ਕਿਸੇ ਪੈਰਾਸ਼ੂਟ ਉਮੀਦਵਾਰ ਨੂੰ ਕਿਸੇ ਵੀ ਸੂਰਤ ਦੇ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ।
- ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦੀ ਓਸਾਮਾ ਬਿਨ ਲਾਦੇਨ ਅਤੇ ਗੱਬਰ ਸਿੰਘ ਨਾਲ ਕੀਤੀ ਤੁਲਨਾ - AAM AADMI PARTY LEADER SANJAY SINGH
- ਜੇਲ੍ਹ 'ਚ ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਨਾਲ ਖਿਲਵਾੜ, ਜਾਣੋ ਕੇਜਰੀਵਾਲ ਨੇ ਅਦਾਲਤ 'ਚ ਕੀ ਕਿਹਾ ? - Kejriwal Health Issue
- ਭਗਵਾਨ ਅਤੇ ਧਾਰਮਿਕ ਸਥਾਨ ਦੇ ਨਾਮ 'ਤੇ ਵੋਟ ਮੰਗਣ ਦੇ ਦੋਸ਼ 'ਚ PM ਮੋਦੀ ਖਿਲਾਫ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ - Petition against PM Modi
ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਹੋਰ ਪਾਰਟੀ ਹਾਈ ਕਮਾਨ ਤੇ ਲੀਡਰਸ਼ਿਪ ਨੂੰ ਲੁਧਿਆਣਾ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਆਪਣੇ ਸੁਝਾਅ ਦਿੱਤੇ ਜਾ ਚੁੱਕੇ ਹਨ। ਇਸ ਦੌਰਾਨ ਕੁਲਦੀਪ ਵੈਦ ਨੇ ਕਿਹਾ ਹੈ ਕਿ ਟਿਕਟ ਕਿਸ ਨੂੰ ਦੇਣੀ ਹੈ ਕਿਸ ਨੂੰ ਨਹੀਂ ਇਸ ਦਾ ਫੈਸਲਾ ਹਾਈ ਕਮਾਂਡ ਦਾ ਹੁੰਦਾ ਹੈ ਅਤੇ ਹਾਈ ਕਮਾਨ ਹੀ ਅੰਤਿਮ ਫੈਸਲਾ ਲੈਂਦੀ ਹੈ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਹੈ ਜਾਂ ਨਹੀਂ ਦਿੱਤੀ ਗਈ ਹੈ ਇਸ ਨੂੰ ਲੈ ਕੇ ਡੈਨੀ ਨੂੰ ਬਿਆਨਬਾਜ਼ੀ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਪਾਰਟੀ ਦਾ ਫੈਸਲਾ ਸਿਰ ਮੱਥੇ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਾਂਗਰਸ ਇੱਕਜੁੱਟ ਹੈ ਅਜਿਹਾ ਨਹੀਂ ਹੈ ਕਿ ਕੋਈ ਆਪਸੀ ਲੀਡਰਾਂ ਦੇ ਵਿੱਚ ਲੜਾਈ ਚੱਲ ਰਹੀ ਹੈ ਉਹਨਾਂ ਕਿਹਾ ਕਿ ਜਦੋਂ ਪਰਿਵਾਰ ਵੱਡਾ ਹੋਵੇ ਤਾਂ ਮਨ ਮੁਟਾਵ ਜ਼ਰੂਰ ਹੁੰਦਾ ਹੈ, ਪਰ ਇਸ ਨੂੰ ਆਪਸੀ ਕਲੇਸ਼ ਕਹਿਣਾ ਗਲਤ ਹੈ ਉਹਨਾਂ ਕਿਹਾ ਕਿ ਹਰ ਪਾਰਟੀ ਦੇ ਵਿੱਚ ਮਨ ਮੁਟਾਵ ਜਰੂਰ ਹੁੰਦੇ ਹਨ।