ਲੁਧਿਆਣਾ :ਗੁਰਪ੍ਰੀਤ ਗੋਗੀ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਉਹ ਲੁਧਿਆਣਾ ਤੋਂ ਮਿਲਣ ਲਈ ਆਉਂਦੇ ਤਾਂ ਲੁਧਿਆਣਾ ਦੀ ਤਰੱਕੀ ਬਾਰੇ ਗੱਲ ਕਰਦੇ। ਉਨ੍ਹਾਂ ਦੀ ਇਸ ਬੇਬਕਤੀ ਮੌਤ 'ਤੇ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉੱਥੇ ਹੀ ਸਮਾਜ ਅਤੇ ਉਹਨਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਪਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜੋ ਕਿ 2022 ਦੀਆਂ ਚੋਣਾਂ ਵਿੱਚ ਮ੍ਰਿਤਕ ਗੁਰਪ੍ਰੀਤ ਗੋਗੀ ਤੋਂ ਐਮਐਲਏ ਦੀਆਂ ਚੋਣਾਂ ਵਿੱਚ ਹਾਰ ਗਏ ਸਨ ਉਹ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਲੜਾਈ ਹੋ ਸਕਦੀ ਹੈ ਪਰ ਵੈਸੇ ਗੁਰਪ੍ਰੀਤ ਗੋਗੀ ਉਨ੍ਹਾਂ ਦੇ ਮਿੱਤਰ ਸਨ ਉਨ੍ਹਾਂ ਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਕੁਦਰਤ ਨੇ ਇਹ ਭਾਣਾ ਵਰਤਾ ਦਿੱਤਾ ਅੱਜ ਵੀ ਗੋਪੀ ਦੀ ਸੂਰਤ ਉਨ੍ਹਾਂ ਦੇ ਸਾਹਮਣੇ ਘੁੰਮ ਰਹੀ ਹੈ।
ਪਰਿਵਾਰਕ ਰਿਸ਼ਤੇ
ਉਧਰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਗੱਲਬਾਤ ਦੌਰਾਨ ਕਿਹਾ ਕਿ ਗੁਰਪ੍ਰੀਤ ਗੋਗੀ ਚੰਗੇ ਸੁਭਾਅ ਦੇ ਸਨ। ਉਹ ਮੇਰੇ ਦਾਦਾ ਜੀ ਦੇ ਸਮੇਂ ਤੋਂ ਮੇਰੇ ਨਾਲ ਪਰਿਵਾਰ ਵਾਂਗ ਵਰਤਦੇ ਸਨ। ਉਹਨਾਂ ਕਿਹਾ ਕਿ ਇਸ ਘਟਨਾ ਨੂੰ ਸੁਣ ਕੇ ਉਹਨਾਂ ਨੂੰ ਗਹਿਰਾ ਦੁੱਖ ਹੋਇਆ ਹੈ। ਬਿੱਟੂ ਨੇ ਆਖਿਆ ਕਿ ਗੋਗੀ ਨੇ ਕਦੇ ਵੀ ਕਿਸੇ ਨੂੰ ਵੀ ਉੱਚੀ ਆਵਾਜ਼ 'ਚ ਨਹੀਂ ਬੋਲਿਆ ਸੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਾਨਕ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਗੁਰਪ੍ਰੀਤ ਗੋਗੀ ਨਾਲ ਨਾਲ ਤਸਵੀਰ ਵੀ ਸਾਂਝੀ ਕੀਤੀ ਹੈ। ਬੀਤੇ ਦਿਨ ਦੋਵੇਂ ਇੱਕ ਹੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਅਫਸੋਸ ਜ਼ਾਹਿਰ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਗੋਗੀ ਬੱਸੀ ਜੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇੱਕ ਨੇਤਾ ਜਿਸਨੇ ਆਪਣੇ ਲੋਕਾਂ ਦੀ ਅਟੁੱਟ ਸਮਰਪਣ ਅਤੇ ਹਮਦਰਦੀ ਨਾਲ ਸੇਵਾ ਕੀਤੀ, ਉਨ੍ਹਾਂ ਦੀ ਗੈਰਹਾਜ਼ਰੀ ਇੱਕ ਅਜਿਹਾ ਖਲਾਅ ਛੱਡ ਦੇਵੇਗੀ ਜਿਸਨੂੰ ਭਰਨਾ ਮੁਸ਼ਕਲ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।