ਪੰਜਾਬ

punjab

ETV Bharat / state

ਖਡੂਰ ਸਾਹਿਬ ਤੋਂ ਆਪ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਵਿਰੋਧੀ ਧਿਰਾਂ ਨੂੰ ਲਗਾਏ ਰਗੜੇ - 2024 Lok Sabha Elections - 2024 LOK SABHA ELECTIONS

2024 Lok Sabha Elections: 2024 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਦੇਸ਼ ਭਰ ਦੇ ਵਿੱਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕ ਸਭਾ ਖੇਤਰਾਂ ਤੋਂ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾ ਚੁੱਕਾ ਹੈ। ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਲਗਾਤਾਰ ਲੋਕ ਰਾਬਤੇ ਨੂੰ ਕਾਇਮ ਕਰਦੇ ਹੋਏ ਲੋਕਾਂ ਵਿੱਚ ਜਾ ਵਿਚਰੇ ਹਨ। ਪੜ੍ਹੋ ਪੂਰੀ ਖ਼ਬਰ...

2024 Lok Sabha Elections
ਖਡੂਰ ਸਾਹਿਬ ਤੋਂ ਆਪ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਵਿਰੋਧੀ ਧਿਰਾਂ ਨੂੰ ਲਗਾਏ ਰਗੜੇ

By ETV Bharat Punjabi Team

Published : Apr 6, 2024, 9:31 PM IST

ਖਡੂਰ ਸਾਹਿਬ ਤੋਂ ਆਪ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਵਿਰੋਧੀ ਧਿਰਾਂ ਨੂੰ ਲਗਾਏ ਰਗੜੇ

ਅੰਮ੍ਰਿਤਸਰ : 2024 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਦੇਸ਼ ਭਰ ਦੇ ਵਿੱਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕ ਸਭਾ ਖੇਤਰਾਂ ਤੋਂ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾ ਚੁੱਕਾ ਹੈ। ਉੱਥੇ ਹੀ ਗੱਲ ਜੇਕਰ ਪੰਜਾਬ ਦੀ ਕਰੀਏ ਤਾਂ ਕਈ ਅਜਿਹੇ ਲੋਕ ਸਭਾ ਖੇਤਰ ਹਨ ਜਿੱਥੇ ਬੇਸ਼ੱਕ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲੇ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਾ ਬਾਕੀ ਹੈ।

ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਜਿੱਥੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਉੱਤੇ ਵੱਡਾ ਭਰੋਸਾ ਜਿਤਾਉਂਦੇ ਹੋਏ ਉਨ੍ਹਾਂ ਨੂੰ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਜਿਸ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਲਗਾਤਾਰ ਲੋਕ ਰਾਬਤੇ ਨੂੰ ਕਾਇਮ ਕਰਦੇ ਹੋਏ ਲੋਕਾਂ ਵਿੱਚ ਜਾ ਕੇ ਵਿਚਰਿਆ ਹੈ।

ਲੀਡਰਾਂ ਨੂੰ ਬਜ਼ੁਰਗ ਦੱਸ ਕੇ ਘਰੇ ਬਹਿਣ ਤੱਕ ਦੀ ਸਲਾਹ : ਇਸ ਲੜੀ ਤਹਿਤ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਰਈਆ ਵਿੱਚ ਰੱਖੀ ਮੀਟਿੰਗ ਦੌਰਾਨ ਪੁੱਜੇ ਹਨ। ਜਿੱਥੇ ਪਹਿਲਾਂ ਤਾਂ ਉਨ੍ਹਾਂ ਵੱਲੋਂ ਆਪਣੇ ਸਟੇਜ ਸੰਬੋਧਨ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉੱਤੇ ਤਿੱਖੇ ਤੰਜ ਕੱਸੇ ਗਏ ਤੇ ਉਸ ਦੇ ਨਾਲ ਹੀ ਸਟੇਜ ਤੋਂ ਉੱਤਰਦਿਆਂ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਵੀ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਰਗੜੇ ਲਾਉਂਦੇ ਹੋਏ ਆਪਣੀ ਜਿੱਤ ਦਾ ਦਾਅਵਾ ਕੀਤਾ ਗਿਆ। ਇਸ ਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਬਜ਼ੁਰਗ ਦੱਸ ਕੇ ਘਰੇ ਬਹਿਣ ਤੱਕ ਦੀ ਸਲਾਹ ਦੇ ਦਿੱਤੀ ਗਈ।

ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿੱਚ ਵਿਰੋਧੀ ਧਿਰਾਂ ਵੱਲੋਂ ਕਰਵਾਏ ਗਏ। ਸਰਵੇ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਦੇ ਲੀਡਰ ਇਸ ਚੋਣ ਮੈਦਾਨ ਵਿੱਚ ਉੱਤਰ ਨੂੰ ਤਿਆਰ ਨਹੀਂ ਹੋ ਰਹੇ ਲੇਕਿਨ ਇਹ ਹੈ ਕਿ ਜਦੋਂ ਪਾਰਟੀ ਕਿਸੇ ਸੀਟ ਤੋਂ ਆਪਣੇ ਉਮੀਦਵਾਰ ਨੂੰ ਉਤਾਰਨਾ ਚਾਹਵੇ ਤਾਂ ਪਾਰਟੀ ਦੇ ਹੁਕਮ ਨੂੰ ਲੀਡਰ ਨੂੰ ਮੰਨਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਦਿਨੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੌਜੂਦਾ ਕਾਂਗਰਸੀ ਐਮਪੀ ਜਸਬੀਰ ਸਿੰਘ ਡਿੰਪਾ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਇਹ ਸਪਸ਼ਟ ਕੀਤਾ ਗਿਆ ਸੀ। ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ ਤਾਂ ਉਹ ਚੋਣ ਲੜਨਗੇ ਤੇ ਜਿੱਤਣਗੇ ਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦੇਵੇਗੀ ਤਾਂ ਉਹ ਜਿਸ ਨੂੰ ਵੀ ਉਮੀਦਵਾਰ ਐਲਾਨਿਆ ਜਾਵੇਗਾ ਉਸ ਦਾ ਡੱਟ ਕੇ ਸਾਥ ਦੇਣਗੇ।

ਉਮੀਦਵਾਰ ਲਾਲਜੀਤ ਭੁੱਲਰ ਨੇ ਇਸ ਵੀਡੀਓ ਦੀ ਸੱਮੀਖਿਆ ਕਰਦੇ ਹੋਏ ਕਿਹਾ ਕਿ ਕਾਂਗਰਸ ਨੂੰ ਪਤਾ ਹੈ ਕਿ ਉਹ ਖਡੂਰ ਸਾਹਿਬ ਸੀਟ ਤੋਂ ਬੁਰੀ ਤਰ੍ਹਾਂ ਨਾਲ ਹਾਰਨਗੇ। ਜਿਸ ਤੋਂ ਬਾਅਦ ਮੌਜੂਦਾ ਐਮਪੀ ਵੱਲੋਂ ਇਹ ਵੀਡੀਓ ਜਾਰੀ ਕਰਕੇ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਹ ਸੀਟ ਕਿਸੇ ਨੂੰ ਵੀ ਮਿਲੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੋ-ਜੋ ਬੰਦਾ ਸੱਤਾ ਦਾ ਨਿੱਘ ਬਣ ਰਿਹਾ ਹੋਵੇ ਉਹ ਕਦੇ ਵੀ ਆਪਣੀ ਸੀਟ ਕਿਸੇ ਹੋਰ ਨੂੰ ਕਿਉਂ ਦੇਣਾ ਚਾਹਵੇਗਾ।

ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ : 2024 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਦੇਸ਼ ਭਰ ਦੇ ਵਿੱਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕ ਸਭਾ ਖੇਤਰਾਂ ਤੋਂ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾ ਚੁੱਕਾ ਹੈ। ਉੱਥੇ ਹੀ ਗੱਲ ਜੇਕਰ ਪੰਜਾਬ ਦੀ ਕਰੀਏ ਤਾਂ ਕਈ ਅਜਿਹੇ ਲੋਕ ਸਭਾ ਖੇਤਰ ਹਨ ਜਿੱਥੇ ਬੇਸ਼ੱਕ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲੇ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਾ ਬਾਕੀ ਹੈ।

ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਜਿੱਥੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਉੱਤੇ ਵੱਡਾ ਭਰੋਸਾ ਜਿਤਾਉਂਦੇ ਹੋਏ ਉਨ੍ਹਾਂ ਨੂੰ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਜਿਸ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਲਗਾਤਾਰ ਲੋਕ ਰਾਬਤੇ ਨੂੰ ਕਾਇਮ ਕਰਦੇ ਹੋਏ ਲੋਕਾਂ ਵਿੱਚ ਜਾ ਕੇ ਵਿਚਰਿਆ ਹੈ।

ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਰਗੜੇ ਲਾਉਂਦੇ ਹੋਏ: ਇਸ ਲੜੀ ਤਹਿਤ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਰਈਆ ਵਿੱਚ ਰੱਖੀ ਮੀਟਿੰਗ ਦੌਰਾਨ ਪੁੱਜੇ ਹਨ। ਜਿੱਥੇ ਪਹਿਲਾਂ ਤਾਂ ਉਨ੍ਹਾਂ ਵੱਲੋਂ ਆਪਣੇ ਸਟੇਜ ਸੰਬੋਧਨ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉੱਤੇ ਤਿੱਖੇ ਤੰਜ ਕੱਸੇ ਗਏ ਤੇ ਉਸ ਦੇ ਨਾਲ ਹੀ ਸਟੇਜ ਤੋਂ ਉੱਤਰਦਿਆਂ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਵੀ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਰਗੜੇ ਲਾਉਂਦੇ ਹੋਏ ਆਪਣੀ ਜਿੱਤ ਦਾ ਦਾਅਵਾ ਕੀਤਾ ਗਿਆ। ਇਸ ਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਬਜ਼ੁਰਗ ਦੱਸ ਕੇ ਘਰੇ ਬਹਿਣ ਤੱਕ ਦੀ ਸਲਾਹ ਦੇ ਦਿੱਤੀ ਗਈ।

ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿੱਚ ਵਿਰੋਧੀ ਧਿਰਾਂ ਵੱਲੋਂ ਕਰਵਾਏ ਗਏ। ਸਰਵੇ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਦੇ ਲੀਡਰ ਇਸ ਚੋਣ ਮੈਦਾਨ ਵਿੱਚ ਉੱਤਰ ਨੂੰ ਤਿਆਰ ਨਹੀਂ ਹੋ ਰਹੇ ਲੇਕਿਨ ਇਹ ਹੈ ਕਿ ਜਦੋਂ ਪਾਰਟੀ ਕਿਸੇ ਸੀਟ ਤੋਂ ਆਪਣੇ ਉਮੀਦਵਾਰ ਨੂੰ ਉਤਾਰਨਾ ਚਾਹਵੇ ਤਾਂ ਪਾਰਟੀ ਦੇ ਹੁਕਮ ਨੂੰ ਲੀਡਰ ਨੂੰ ਮੰਨਣਾ ਪੈਂਦਾ ਹੈ।

ਹਲਕਾ ਖਡੂਰ ਸਾਹਿਬ ਤੋਂ ਮੌਜੂਦਾ ਕਾਂਗਰਸੀ ਐਮਪੀ ਜਸਬੀਰ ਸਿੰਘ ਡਿੰਪਾ ਵੱਲੋਂ ਇੱਕ ਵੀਡੀਓ : ਉਨ੍ਹਾਂ ਕਿਹਾ ਕਿ ਬੀਤੇ ਦਿਨੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੌਜੂਦਾ ਕਾਂਗਰਸੀ ਐਮਪੀ ਜਸਬੀਰ ਸਿੰਘ ਡਿੰਪਾ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਇਹ ਸਪਸ਼ਟ ਕੀਤਾ ਗਿਆ ਸੀ। ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ ਤਾਂ ਉਹ ਚੋਣ ਲੜਨਗੇ ਤੇ ਜਿੱਤਣਗੇ ਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦੇਵੇਗੀ ਤਾਂ ਉਹ ਜਿਸ ਨੂੰ ਵੀ ਉਮੀਦਵਾਰ ਐਲਾਨਿਆ ਜਾਵੇਗਾ ਉਸ ਦਾ ਡੱਟ ਕੇ ਸਾਥ ਦੇਣਗੇ।

ਉਮੀਦਵਾਰ ਲਾਲਜੀਤ ਭੁੱਲਰ ਨੇ ਇਸ ਵੀਡੀਓ ਦੀ ਸੱਮੀਖਿਆ ਕਰਦੇ ਹੋਏ ਕਿਹਾ ਕਿ ਕਾਂਗਰਸ ਨੂੰ ਪਤਾ ਹੈ ਕਿ ਉਹ ਖਡੂਰ ਸਾਹਿਬ ਸੀਟ ਤੋਂ ਬੁਰੀ ਤਰ੍ਹਾਂ ਨਾਲ ਹਾਰਨਗੇ। ਜਿਸ ਤੋਂ ਬਾਅਦ ਮੌਜੂਦਾ ਐਮਪੀ ਵੱਲੋਂ ਇਹ ਵੀਡੀਓ ਜਾਰੀ ਕਰਕੇ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਹ ਸੀਟ ਕਿਸੇ ਨੂੰ ਵੀ ਮਿਲੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੋ-ਜੋ ਬੰਦਾ ਸੱਤਾ ਦਾ ਨਿੱਘ ਬਣ ਰਿਹਾ ਹੋਵੇ ਉਹ ਕਦੇ ਵੀ ਆਪਣੀ ਸੀਟ ਕਿਸੇ ਹੋਰ ਨੂੰ ਕਿਉਂ ਦੇਣਾ ਚਾਹਵੇਗਾ।

ABOUT THE AUTHOR

...view details