ਪੰਜਾਬ

punjab

ETV Bharat / state

ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਨਰਿੰਦਰ ਮੋਦੀ ਨੂੰ ਦੱਸਿਆ ਦੰਗਿਆਂ ਦਾ ਮਾਸਟਰ ਮਾਈਂਡ - lok sahba election 2024 - LOK SAHBA ELECTION 2024

ਚੋਣ ਪ੍ਰਚਾਰ ਦੌਰਾਨ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਨੇ ਪ੍ਰਧਾਨ ਮੰਤਰੀ ਬਾਰੇ ਬਹੁਤ ਵੱਡਾ ਬਿਆਨ ਦਿੱਤਾ ਹੈ।ਜਿਸ ਤੋਂ ਬਾਅਦ ਹਰ ਪਾਸੇ ਇਸੇ ਬਿਆਨ ਦੀ ਚਰਚਾ ਹੋ ਰਹੀ ਹੈ। ਤੁਸੀਂ ਵੀ ਪੜ੍ਹੋ ਆਖਰ ਅਜਿਹਾ ਕੀ ਬਿਆਨ ਦਿੱਤਾ ਗਿਆ ਹੈ।

laljit singh bhullar run election campaign in khadoor sahib
ਲਾਲਜੀਤ ਭੁੱਲਰ ਦਾ ਵੱਡਾ ਬਿਆਨ-ਨਰਿੰਦਰ ਮੋਦੀ ਨੂੰ ਦੱਸਿਆ ਦੰਗਿਆਂ ਦਾ ਮਾਸਟਰ ਮਾਈਂਡ (laljit singh bhullar run election campaign)

By ETV Bharat Punjabi Team

Published : May 6, 2024, 11:02 PM IST

ਲਾਲਜੀਤ ਭੁੱਲਰ ਦਾ ਵੱਡਾ ਬਿਆਨ-ਨਰਿੰਦਰ ਮੋਦੀ ਨੂੰ ਦੱਸਿਆ ਦੰਗਿਆਂ ਦਾ ਮਾਸਟਰ ਮਾਈਂਡ (laljit singh bhullar run election campaign)



ਅੰਮ੍ਰਿਤਸਰ:ਲੋਕ ਸਭਾ ਚੋਣਾਂ 2024 ਦੇ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ । ਇਸ ਦੌਰਾਨ ਉਹਨਾਂ ਵੱਖ ਵੱਖ ਦੁਕਾਨਾਂ 'ਤੇ ਜਾ ਕੇ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਗੱਲਬਾਤ ਕਰਦੇ ਹੋਏ 'ਆਪ' ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ ਅਤੇ ਇਹ ਪਿਆਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਲੋਕ ਹਿੱਤਾਂ ਲਈ ਕੀਤੇ ਗਏ ਕੰਮਾਂ ਸਦਕਾ ਮਿਲ ਰਿਹਾ ਹੈ।


ਨਰਿੰਦਰ ਮੋਦੀ ਦੰਗਿਆਂ ਦੇ ਮਾਸਟਰ ਮਾਈਂਡ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣਾਂ ਦੌਰਾਨ ਸੈਨਾ 'ਤੇ ਹੋਣ ਵਾਲੇ ਹਮਲੇ ਦੇ ਬਿਆਨ ਸਬੰਧੀ ਪੁੱਛੇ ਜਾਣ ਉੱਤੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਰਿੰਦਰ ਮੋਦੀ ਦੰਗਿਆਂ ਦੇ ਮਾਸਟਰ ਮਾਈਂਡ ਹਨ ਅਤੇ ਉਹਨਾਂ ਨੂੰ ਕੋਈ ਫਰਕ ਨਹੀਂ ਪੈਂਦਾ ਕਿ ਦੇਸ਼ ਵਿੱਚ ਕੀ ਹੋ ਰਿਹਾ ਹੈ । ਉਹਨਾਂ ਕਿਹਾ ਕਿ ਅੱਜ ਭਾਜਪਾ ਵੱਲੋਂ ਗਰੀਬਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਅੰਬਾਨੀਆਂ ਅਡਾਨੀਆਂ ਦੇ ਕਰਜੇ ਮਾਫ ਕੀਤੇ ਜਾ ਰਹੇ ਹਨ ਅਤੇ ਲੋਕ ਇੰਡੀਆ ਅਲਾਇੰਸ ਨੂੰ ਭਾਰੀ ਬਹੁਮਤ ਦੇ ਨਾਲ ਜਿਤਾਉਣਗੇ ।

ਇਕ ਨਿੱਜੀ ਚੈਨਲ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕੀਤੀ ਗਈ ਭਵਿੱਖਬਾਣੀ ਦੇ ਸਵਾਲ ਦੇ ਉੱਤੇ ਉਹਨਾਂ ਨੇ ਕਿਹਾ ਕਿ ਕਾਂਗਰਸ ਨੂੰ ਸਿਰਫ ਬਿਆਨ ਦੇਣੇ ਆਉਂਦੇ ਹਨ ਨਾ ਕਿ ਕੰਮ ਕਰਨੇ ਉਹਨਾਂ ਕਿਹਾ ਕਿ ਲੋਕ ਸਿਆਣੇ ਹਨ ਅਤੇ ਉਹਨਾਂ ਨੇ ਇਹਨਾਂ 75 ਸਾਲਾਂ ਦੇ ਵਿੱਚ ਕਾਂਗਰਸ,ਅਕਾਲੀ ਦਲ ਅਤੇ ਭਾਜਪਾ ਦੇ ਕਾਰਜਕਾਲ ਨੂੰ ਦੇਖਿਆ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਪੰਜਾਬ ਨੂੰ ਤਰੱਕੀ 'ਤੇ ਜਾਂਦੇ ਹੋਏ ਵੀ ਦੇਖਿਆ ਹੈ, ਸੋ ਲੋਕ ਇਹਨਾਂ ਚੋਣਾਂ ਦੇ ਵਿੱਚ ਆਪਣਾ ਫੈਸਲਾ ਦੇਣਗੇ।

ABOUT THE AUTHOR

...view details