ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ।
ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ
ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ।