ਪੰਜਾਬ

punjab

ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਪਿਓ-ਪੁੱਤ ਸਮੇਤ 3 ਦੀ ਮੌਤ, 2 ਜ਼ਖਮੀ - Land dispute 3 killed in Patiala

By ETV Bharat Punjabi Team

Published : Jun 26, 2024, 3:32 PM IST

Land dispute 3 killed in Patiala : ਪਟਿਆਲਾ ਦੇ ਨੇੜਲੇ ਪਿੰਡ ਚਤਰ ਨਗਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਲੜਾਈ ਵਿੱਚ ਪਿਉ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ।

LAND DISPUTE 3 KILLED IN PATIALA
ਪਟਿਆਲਾ ਚ ਜ਼ਮੀਨੀ ਵਿਵਾਦ ਚ 3 ਦੀ ਮੌਤ (ETV Bharat Patiala)

ਪਟਿਆਲਾ ਚ ਜ਼ਮੀਨੀ ਵਿਵਾਦ ਚ 3 ਦੀ ਮੌਤ (ETV Bharat Patiala)

ਪਟਿਆਲਾ :ਪਟਿਆਲਾ ਦੇ ਨੇੜਲੇ ਪਿੰਡ ਚਤਰ ਨਗਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਲੜਾਈ ਵਿੱਚ ਪਿਉ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਘਨੌਰ ਦੇ ਡੀਐਸਪੀ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਭਾਰੀ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਦੋਵਾਂ ਧਿਰਾਂ 'ਚ ਚੱਲੀਆਂ ਗੋਲੀਆਂ :ਜਾਣਕਾਰੀ ਅਨੁਸਾਰ ਇੱਕ ਨਿੱਜੀ ਕੰਪਨੀ ਦੀ ਜ਼ਮੀਨ ਠੇਕੇ ’ਤੇ ਦੇਣ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਦੋਵਾਂ ਧਿਰਾਂ ਵਿੱਚ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਦੋਵਾਂ ਧਿਰਾਂ ਵਿੱਚ ਪੰਚਾਇਤੀ ਸਮਝੌਤਾ ਵੀ ਹੋ ਗਿਆ ਸੀ, ਪਰੰਤੂ ਅੱਜ ਇੱਕ ਪਾਸੇ ਤੋਂ ਪਟਿਆਲਾ ਦੇ ਪਿੰਡ ਨੌਗਾਵਾਂ ਦਾ ਰਹਿਣ ਵਾਲਾ ਦਿਲਬਾਗ ਸਿੰਘ ਅਤੇ ਉਸ ਦਾ ਲੜਕਾ ਜਸਵਿੰਦਰ ਸਿੰਘ ਪਿੰਡ ਜੱਸੀ ਦੇ ਚਤਰ ਨਗਰ ਵਿੱਚ ਪੁੱਜੇ ਸਨ। ਦੂਜੇ ਪਾਸੇ ਤੋਂ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਚਤਰ ਨਗਰ ਆਦਿ ਹਾਜ਼ਰ ਸਨ। ਠੇਕੇ ਦੀ ਜ਼ਮੀਨ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਅਤੇ ਲੜਾਈ ਤੋਂ ਬਾਅਦ ਗੋਲੀਬਾਰੀ ਵੀ ਹੋ ਗਈ। ਇਸ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਦਿਲਬਾਗ ਸਿੰਘ ਅਤੇ ਉਸ ਦੇ ਲੜਕੇ ਜਸਵਿੰਦਰ ਸਿੰਘ ਜੱਸੀ ਨੂੰ ਗੋਲੀ ਮਾਰ ਦਿੱਤੀ, ਜਦਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਉਸ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਇਸ ਮੌਕੇ ਡੀਐਸਪੀ ਘਨੂਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਪੁੱਜੇ। ਘਟਨਾ ਵਾਲੀ ਥਾਂ ’ਤੇ ਦਿਲਬਾਗ ਸਿੰਘ ਅਤੇ ਉਸ ਦੇ ਲੜਕੇ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ ਵਿੱਚ ਪਈਆਂ ਸਨ। ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ :ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਖੂਨੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਜ਼ਮੀਨ ਇੰਡੋਨੇਸ਼ੀਆਈ ਕੰਪਨੀ ਨੂੰ ਠੇਕੇ 'ਤੇ ਦਿੱਤੀ ਗਈ ਸੀ :ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਜ਼ਮੀਨੀ ਵਿਵਾਦ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਇਹ ਜ਼ਮੀਨ ਇੱਕ ਇੰਡੋਨੇਸ਼ੀਆਈ ਕੰਪਨੀ ਨੂੰ ਠੇਕੇ 'ਤੇ ਦਿੱਤੀ ਗਈ ਸੀ। ਇਸ ਮੁੱਦੇ ਨੂੰ ਲੈ ਕੇ ਦੋਵੇਂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਸਨ। ਬੀਤੀ ਰਾਤ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਨੇ ਕਰੀਬ 2 ਏਕੜ ਜ਼ਮੀਨ ਵਾਹੀ ਕੀਤੀ ਸੀ।

ਇਸ ਬਾਰੇ ਜਦੋਂ ਦੂਜੀ ਧਿਰ ਨੂੰ ਪਤਾ ਲੱਗਾ ਤਾਂ ਮਾਮਲਾ ਗਰਮਾ ਗਿਆ। ਇਸ ਵਿਵਾਦ ਨੂੰ ਲੈ ਕੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਕਿਸਾਨ ਆਗੂ ਨੇ ਦੋਸ਼ ਲਾਇਆ ਹੈ ਕਿ ਸਿਆਸੀ ਲੋਕ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਅੱਜ ਮਾਮਲਾ ਇੰਨਾ ਵੱਧ ਗਿਆ ਕਿ ਤਿੰਨ ਲੋਕਾਂ ਦੀ ਜਾਨ ਚਲੀ ਗਈ।

ਪੰਚਾਇਤੀ ਰੂਪ ਵਿੱਚ ਦੋਵਾਂ ਧਿਰਾਂ ਵੱਲੋਂ ਫੈਸਲਾ ਲਿਆ ਗਿਆ, ਜਾਂਚ ਜਾਰੀ :ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਉਕਤ ਸਥਾਨ ’ਤੇ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਟੀਮ ਨਾਲ ਜਾਂਚ ਲਈ ਮੌਕੇ 'ਤੇ ਪਹੁੰਚੇ। ਘਟਨਾ 'ਚ ਇਕ ਪਾਸੇ ਤੋਂ ਪਿਤਾ-ਪੁੱਤਰ ਅਤੇ ਦੂਜੇ ਪਾਸੇ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ।

ਗੋਲੀ ਚੱਲਣ ਦੀ ਕੁੱਲ ਗਿਣਤੀ ਜਾਂਚ ਤੋਂ ਬਾਅਦ ਹੀ ਕਹੀ ਜਾ ਸਕਦੀ ਹੈ। ਸਾਰਿਆਂ ਦਾ ਪੋਸਟਮਾਰਟਮ ਰਾਜਪੁਰਾ ਸਥਿਤ ਸਰਕਾਰੀ ਹਸਪਤਾਲ ਵਿੱਚ ਕੀਤਾ ਜਾਵੇਗਾ। ਦੋਵਾਂ ਪਰਿਵਾਰਾਂ ਖਿਲਾਫ਼ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਦੋਵਾਂ ਧਿਰਾਂ ਵੱਲੋਂ ਪੰਚਾਇਤੀ ਰੂਪ ਵਿੱਚ ਲਿਆ ਗਿਆ ਸੀ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details