ਬਠਿੰਡਾ: 15 ਅਗਸਤ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇ ਨਜ਼ਰ ਬਠਿੰਡਾ ਪੁਲਿਸ ਵੱਲੋਂ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹੋਟਲ ਅਤੇ ਢਾਬਿਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਐਸਪੀ ਡੀ ਅਜੇ ਗਾਂਧੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮ ਵੱਲੋਂ ਸ਼ਹਿਰ ਦੇ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰਨਾਂ ਥਾਵਾਂ 'ਤੇ ਸਥਿਤ ਹੋਟਲਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਦੇਰ ਰਾਤ ਤੱਕ ਖੁੱਲੇ ਰਹਿਣ ਵਾਲੇ ਢਾਬਿਆਂ ਦੇ ਮਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਅਜਿਹੀ ਗਤਿਵੀਧੀ ਦੇਖੀ ਗਈ ਜੋ ਕਾਨੂੰਨ ਦੇ ਦਾਇਰੇ ਤੋਂ ਬਾਹਰ ਹੋਈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸ਼ੱਕੀਆ ਖਿਲਾਫ ਹੋਵੇਗੀ ਬਣਦੀ ਕਾਰਵਾਈ : ਇਸ ਮੌਕੇ ਗੱਲਬਾਤ ਕਰਦਿਆਂ ਐਸਪੀਡੀ ਅਜੇ ਗਾਂਧੀ ਨੇ ਕਿਹਾ ਕਿ 15 ਅਗਸਤ ਦੇ ਮੱਦੇ ਨਜ਼ਰ ਸ਼ਹਿਰ ਵਿੱਚ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਲਗਾਤਾਰ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ, ਅਤੇ ਇਸ ਦੇ ਨਾਲ ਹੀ ਕਈ ਥਾਵਾਂ 'ਤੇ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਾਕੇਬੰਦੀ ਦੌਰਾਨ ਆਉਣ ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਕੋਈ ਸ਼ੱਕੀ ਪਾਇਆ ਜਾ ਰਿਹਾ ਹੈ ਉਸ ਦੇ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।