ਮਾਨਸਾ: ਪੰਚਾਇਤੀ ਚੋਣਾਂ ਨੂੰ ਲੈ ਕੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਵਿਖੇ ਅੱਜ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਿਲ ਹੋਏ। ਇਸ ਦੌਰਾਨ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਦਾ ਸਰਪੰਚ ਕੋਈ ਵੀ ਚੁਣੋ ਪਰ ਸਰਬਸੰਮਤੀ ਦੇ ਨਾਲ ਸਰਪੰਚ ਦੀ ਚੋਣ ਕੀਤੀ ਜਾਵੇ।
ਸਰਬਸੰਮਤੀ ਨਾਲ ਕਰੋ ਚੋਣ
ਉਹਨਾਂ ਕਿਹਾ ਕਿ ਅਜਿਹੀ ਪੰਚਾਇਤ ਪਿੰਡ ਵਾਸੀ ਮਿਲ ਕੇ ਚੁਣਨ ਤਾਂ ਕਿ ਉਹ ਪੰਚਾਇਤ ਪਿੰਡ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਦਾਖਲ ਨਾ ਹੋਣ ਦੇਵੇ ਅਤੇ ਪਿੰਡ ਵਾਸੀਆਂ ਦੇ ਛੋਟੇ ਮੋਟੇ ਮਸਲੇ ਖੁਦ ਹੀ ਸੁਲਝਾ ਲਵੇ। ਇੱਕ ਵਿਕਾਸ ਪੱਖੋਂ ਵਧੀਆ ਪਿੰਡ ਬਣਾਉਣ ਦੇ ਲਈ ਸਾਰੇ ਯੋਗ ਉਪਰਾਲੇ ਕਰੇ ਅਜਿਹੀ ਯੋਗ ਪੰਚਾਇਤੀ ਚੁਣੋ। ਇਸ ਦੌਰਾਨ ਪਿੰਡ ਵਾਸੀਆਂ ਨੂੰ ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਇਹਨਾਂ ਚੋਣਾਂ ਦੇ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਰਾਬ ਜਾਂ ਕੋਈ ਹੋਰ ਨਸ਼ਾ ਨਾ ਵੰਡਿਆ ਜਾਵੇ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜੋ ਉਹਨਾਂ ਨੂੰ ਹੁਣ ਤੱਕ ਪਿਆਰ ਦਿੱਤਾ ਗਿਆ ਹੈ। ਉਹ ਉਸ ਪਿਆਰ ਦੇ ਸਦਾ ਰਿਣੀ ਰਹਿਣਗੇ ਅਤੇ ਅੱਗੇ ਵੀ ਪਿੰਡ ਵਾਸੀਆਂ ਦੇ ਹਰ ਦੁੱਖ ਸੁੱਖ ਅਤੇ ਪਿੰਡ ਦੇ ਕੰਮਾਂ ਦੇ ਲਈ ਵੱਧ ਚੜ ਕੇ ਹਿੱਸਾ ਪਾਉਂਦੇ ਰਹਿਣਗੇ।
- ਹਰਿਆਣਾ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਕਿਸਾਨਾਂ ਦੀ ਚਰਚਾ, ਬਠਿੰਡਾ ਦੇ ਕਿਸਾਨ ਆਗੂਆਂ ਨੇ ਚਰਚਾ ਦੀ ਦੱਸੀ ਸੱਚਾਈ - Haryana Assembly elections
- "ਹੁਣ ਵਾਅਦਾ ਪੁਗਾਉਣ ਦੀ ਵਾਰੀ ਸਰਕਾਰ ਦੀ ...", ਪਿੰਡ ਈਨਾ ਖੇੜਾ 'ਚ ਹੋਈ ਸਰਬ ਸੰਮਤੀ ਨਾਲ ਸਰਪੰਚ ਦੀ ਚੋਣ - Panchayat Elections 2024
- ਵਿਜੀਲੈਂਸ ਬਿਊਰੋ ਦਾ ਐਕਸ਼ਨ, ਨਗਰ ਨਿਗਮ ਲੁਧਿਆਣਾ ਦੇ 2 ਕਲਰਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਾਰਣ - Vigilance arrested 2 clerks