ਪੰਜਾਬ

punjab

ETV Bharat / state

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਕੀਤਾ ਨਜ਼ਰਬੰਦ - LEADERS WERE DETAINED

ਗੁਰਦਾਸਪੁਰ ਵਿੱਚ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੁਲਿਸ ਨੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੈਂਬਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।

Leaders were detained
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਕੀਤਾ ਨਜ਼ਰਬੰਦ (Etv Bharat)

By ETV Bharat Punjabi Team

Published : Jan 25, 2025, 12:48 PM IST

ਅੰਮ੍ਰਿਤਸਰ:ਗੁਰਦਾਸਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਦੇ ਵੱਲੋਂ ਅੱਜ ਇੱਕ ਮਾਰਚ ਕੱਢਿਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਾਰੇ ਮੈਂਬਰਾਂ ਨੂੰ ਪੰਜਾਬ ਪੁਲਿਸ ਨੇ ਘਰ ਵਿੱਚ ਹੀ ਨਜ਼ਰ ਬੰਦ ਕਰ ਦਿੱਤਾ ਹੈ। ਗੁਰਦਾਸਪੁਰ, ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਦਲ ਖਾਲਸਾ ਦੇ ਮੈਂਬਰਾਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਨੂੰ ਵੀ ਅੱਜ ਪੰਜਾਬ ਪੁਲਿਸ ਦੇ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ।

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਕੀਤਾ ਨਜ਼ਰਬੰਦ (Etv Bharat)

ਕਵਲਪਾਲ ਸਿੰਘ ਬਿੱਟੂ ਨੂੰ ਕੀਤਾ ਨਜ਼ਰਬੰਦ

ਕਵਲਪਾਲ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਉਹਨਾਂ ਨੂੰ ਪੁਲਿਸ ਦੇ ਵੱਲੋਂ ਗੁਰਦਾਸਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੇ ਘਰ ਸਵੇਰ ਤੋਂ ਹੀ ਪੁਲਿਸ ਆ ਚੁੱਕੀ ਹੈ। ਅਸੀਂ ਪੁਲਿਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਦੇ ਨਾਲ ਅੱਜ ਗੁਰਦਾਸਪੁਰ ਵਿਖੇ ਇੱਕ ਮਾਰਚ ਕੱਢਣਾ ਸੀ। ਮਾਮਲੇ ਸਬੰਧੀ ਸਿਵਿਲ ਲਾਈਨ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਹ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਦੇ ਘਰ ਪਹੁੰਚੇ ਹਨ ਅਤੇ ਉਹਨਾਂ ਤੋਂ ਇਸ ਮਾਰਚ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।

ਤਿੰਨ ਸ਼ਹਿਰਾਂ ਵਿੱਚ ਕਰਨਾ ਸੀ ਰੋਸ ਪ੍ਰਦਰਸ਼ਨ

ਬਠਿੰਡਾ ਵਿਖੇ ਵੀ ਦਲ ਖਾਲਸਾ ਦੇ ਆਗੂ ਗੁਰਵਿੰਦਰ ਸਿੰਘ ਖਾਲਸਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਦੇ ਪਿੰਡ ਮਹਿਰਾਜ ਵਿਖੇ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 26 ਜਨਵਰੀ ਦੇ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ 25 ਜਨਵਰੀ ਨੂੰ ਪੰਜਾਬ ਵਿੱਚ ਤਿੰਨ ਥਾਵਾਂ ਉੱਤੇ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ। ਇਸ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੁਲਿਸ ਨੇ ਬੀਤੀ ਰਾਤ ਤੋਂ ਹੀ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੈਂਬਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਕੀਤਾ ਨਜ਼ਰਬੰਦ (Etv Bharat)

ਕਵਲਪਾਲ ਸਿੰਘ ਬਿੱਟੂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਖਿਲਾਫ ਸੀ ਕਿਉਂਕਿ ਸੰਵਿਧਾਨ ਵਿੱਚ ਸਾਨੂੰ ਸਾਰੇ ਹੱਕ ਦਿੱਤੇ ਗਏ ਹਨ ਪਰ ਮੌਕੇ ਦੀਆਂ ਸਰਕਾਰਾਂ ਨੇ ਸੰਵਿਧਾਨ ਵਿੱਚ ਲਿਖੇ ਸਾਡੇ ਸਾਰੇ ਹੱਕ ਖੋਹ ਲਏ ਹਨ, ਜਿਸ ਦੇ ਰੋਸ ਵੱਜੋਂ ਅਸੀਂ ਪੰਜਾਬ ਵਿੱਚ ਤਿੰਨ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕਰਨਾ ਸੀ।

ABOUT THE AUTHOR

...view details