ਪੰਜਾਬ

punjab

ETV Bharat / state

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕ - Martyred Warriors - MARTYRED WARRIORS

ਅੱਜ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਹੀ ਤਹਿਤ ਲੁਧਿਆਣਾ ਵਿਖੇ ਵੱਖ-ਵੱਖ ਪਾਰਟੀ ਆਗੂ ਅਤੇ ਆਮ ਲੋਕ ਸ਼ਰਧਾਂਜਲੀ ਦੇਣ ਪਹੁੰਚੇ।

Leaders of various parties and common people came to pay homage on the occasion of Martyrdom Day of Martyred Warriors
ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕ

By ETV Bharat Punjabi Team

Published : Mar 23, 2024, 2:53 PM IST

ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਪਾਰਟੀ ਆਗੂ ਅਤੇ ਆਮ ਲੋਕ

ਲੁਧਿਆਣਾ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਚਲਦਿਆਂ ਹੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਨੌਜਵਾਨਾਂ ਨੂੰ ਸ਼ਹੀਦਾਂ ਤੋਂ ਸੇਧ ਲੈ ਕੇ ਉਹਨਾਂ ਦੇ ਦੱਸੇ ਰਸਤੇ 'ਤੇ ਚੱਲਣ ਲਈ ਅਪੀਲ ਕੀਤੀ ਹੈ। ਇਸ ਤਹਿਤ ਲੁਧਿਆਣਾ ਬਹੁਤ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ। ਜਿੱਥੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਉਥੇ ਹੀ ਸਕੂਲੀ ਬੱਚਿਆਂ ਨੇ ਵੀ ਸ਼ਹੀਦਾਂ ਦੇ ਚਰਨਾਂ ਵਿਚ ਨਮਨ ਕੀਤਾ।


ਇਸ ਮੌਕੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦੇ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਹਨਾਂ ਨੇ ਨੌਜਵਾਨ ਪੀੜੀ ਨੂੰ ਸ਼ਹੀਦਾਂ ਦੀ ਦਿੱਤੀ ਸਿਹਤ ਉੱਪਰ ਚੱਲਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਦਿਨ ਪ੍ਰਣ ਲੈਣਾ ਚਾਹੀਦਾ ਹੈ ਕਿ ਬੁਰਾਈਆਂ ਨੂੰ ਛੱਡ ਕੇ ਸ਼ਹੀਦਾਂ ਦੇ ਦਿਖਾਈ ਮਾਰਗ ਉੱਪਰ ਚੱਲਣਗੇ।

ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ:ਉਥੇ ਹੀ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਭਾਜਪਾ ਉੱਪਰ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਭਾਜਪਾ ਵੱਲੋਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ। ਪਰ ਉਹਨਾਂ ਦੀ ਸੋਚ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਗਿਰਫਤਾਰੀ ਉੱਪਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ। ਉਹਨਾਂ ਨੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਵੀ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਥੇ ਹੀ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਕੀ ਪੰਜਾਬ ਉੱਪਰ ਅਗਲੇਰੀ ਕਾਰਵਾਈ ਹੋਵੇਗੀ ਨੂੰ ਲੈ ਕੇ ਵੀ ਕਿਹਾ ਕਿ ਉਹਨਾਂ ਵੱਲੋਂ ਪਾਰਟੀਆਂ ਹੀ ਬਦਲੀਆਂ ਗਈਆਂ ਹਨ।

ਉਥੇ ਹੀ ਇਸ ਮੌਕੇ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਸ਼ਹੀਦਾਂ ਨੂੰ ਨਮਨ ਕੀਤਾ ਤੇ ਕਿਹਾ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਤਾਕਤਵਰ ਹੋਵੇਗੀ। ਆਮ ਆਦਮੀ ਪਾਰਟੀ ਅਤੇ ਵੱਡੀ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ। ਉੱਥੇ ਹੀ ਸਕੂਲੀ ਬੱਚੇ ਵੀ ਇਸ ਮੌਕੇ 'ਤੇ ਸ਼ਹੀਦਾਂ ਨੂੰ ਨਮਨ ਕਰਨ ਪਹੁੰਚੇ ।

ABOUT THE AUTHOR

...view details