ਲੁਧਿਆਣਾ: ਇੱਕ ਪਾਸੇ ਜਿੱਥੇ ਯੂਜੀਸੀ ਵੱਲੋਂ ਕਾਲਜ ਅਤੇ ਯੂਨੀਵਰਸਿਟੀ ਦੀਆਂ ਕੰਟੀਨਾਂ ਵਿੱਚ ਜੰਕ ਫੂਡ ਉੱਤੇ ਪਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਹੋ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਛੋਟੇ ਬੱਚੇ ਜਿਨਾਂ ਨੂੰ ਲੈ ਕੇ ਅਕਸਰ ਹੀ ਮਾਪੇ ਚਿੰਤਿਤ ਰਹਿੰਦੇ ਹਨ ਕਿ ਉਨ੍ਹਾਂ ਦੀ ਖੁਰਾਕ ਕਿਹੋ ਜਿਹੀ ਹੋਣੀ ਚਾਹੀਦੀ ਹੈ। ਬੱਚਿਆਂ ਨੂੰ ਪੋਸ਼ਟਿਕ ਖਾਣਾ ਕਿਸ ਤਰ੍ਹਾਂ ਮੁਹੱਈਆ ਕਰਵਾਇਆ ਜਾਵੇ ਅਤੇ ਉਹ ਕਿਹੜਾ ਖਾਣਾ ਹੁੰਦਾ ਹੈ ਜਿਸ ਨਾਲ ਬੱਚਿਆਂ ਦਾ ਵਾਧਾ ਅਤੇ ਵਿਕਾਸ ਤੇਜ਼ੀ ਨਾਲ ਹੁੰਦਾ ਹੈ। ਅਜਿਹੇ ਹੀ ਸਵਾਲਾਂ ਲਈ ਲੁਧਿਆਣਾ ਦੀ ਸੋਸ਼ਲ ਮੀਡੀਆ ਸਟਾਰ ਡਾਇਟੀਸ਼ੀਅਨ ਰਮਿਤਾ ਕੌਰ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਬੱਚਿਆਂ ਨੂੰ ਪੋਸ਼ਟਿਕ ਖਾਣਾ ਖਵਾਉਣ ਲਈ ਮਾਪੇ ਕੀ ਕਰ ਸਕਦੇ ਹਨ।
ਯੂਜੀਸੀ ਦੇ ਫੈਸਲੇ ਦਾ ਸਵਾਗਤ: ਡਾਇਟੀਸ਼ਨ ਰਮਿਤਾ ਨੇ ਯੂਜੀਸੀ ਦੇ ਫੈਸਲੇ ਨੂੰ ਦੇਰੀ ਨਾਲ ਪਰ ਦਰੁੱਸਤ ਆਇਆ ਫੈਸਲਾ ਦੱਸਿਆ ਅਤੇ ਨਾਲ ਹੀ ਕਿਹਾ ਕਿ ਇਹ ਫੈਸਲਾ ਬਹੁਤ ਪਹਿਲਾਂ ਹੀ ਕਰ ਲੈਣਾ ਚਾਹੀਦਾ ਸੀ ਕਿਉਂਕਿ ਨੌਜਵਾਨ ਅਤੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਉਹਨਾਂ ਦਾ ਸਿਹਤਮੰਦ ਰਹਿਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਅੱਜ ਕੱਲ ਜਿਸ ਤਰ੍ਹਾਂ ਬਿਮਾਰੀਆਂ ਲਗਾਤਾਰ ਵੱਧ ਰਹੀਆਂ ਹਨ, ਉਹਨਾਂ ਉੱਤੇ ਠੱਲ ਪਾਉਣ ਲਈ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਜਰੂਰੀ ਹੈ। ਜਿਸ ਵਿੱਚ ਸਾਡੀ ਖੁਰਾਕ ਸਭ ਤੋਂ ਅਹਿਮ ਰੋਲ ਅਦਾ ਕਰਦੀ ਹੈ। ਉਹਨਾਂ ਕਿਹਾ ਕਿ ਅੱਜ ਕੱਲ ਦੀ ਦੌੜ ਭੱਜ ਦੀ ਜ਼ਿੰਦਗੀ ਵਿੱਚ ਖੁਰਾਕ ਵੱਲ ਅਸੀਂ ਧਿਆਨ ਦੇਣਾ ਹੀ ਬੰਦ ਕਰ ਦਿੱਤਾ ਹੈ। ਸਾਡਾ ਲਾਈਫ ਸਟਾਈਲ ਅਜਿਹਾ ਹੋ ਗਿਆ ਹੈ ਕਿ ਅਸੀਂ ਖੁਰਾਕੀ ਤੱਤ ਹਾਸਿਲ ਨਹੀਂ ਕਰ ਪਾ ਰਹੇ। ਇਸ ਕਰਕੇ ਉਹਨਾਂ ਕਿਹਾ ਕਿ ਯੂਜੀਸੀ ਦੇ ਇਸ ਫੈਸਲੇ ਨੇ ਲੋਕਾਂ ਨੂੰ ਇੱਕ ਚੰਗੀ ਸੇਧ ਦਿੱਤੀ ਹੈ।
- ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਖ਼ਤਰਾ, ਅਦਾਲਤ 'ਚ ਪਹੁੰਚਿਆ ਮਾਮਲਾ ਪੜ੍ਹੋ ਪੂਰੀ ਖ਼ਬਰ - Bikramjit singh challenged election
- ਮਾਨਸਾ 'ਚ ਅੱਠ ਸਾਲ ਦੀ ਬੱਚੀ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹੇਠ ਆਟੋ ਚਾਲਕ ਗ੍ਰਿਫ਼ਤਾਰ, ਪੋਕਸੋ ਐਕਟ ਤਹਿਤ ਕਾਰਵਾਈ - Auto driver arrested
- ਵਿਧਾਇਕ ਪੰਡੋਰੀ ਨੇ ਕੀਤੀ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ, ਕਿਸਾਨ ਦੀ ਇੱਕ ਕਨਾਲ ਜ਼ਮੀਨ 'ਚ ਲਾਏ ਬੂਟੇ - Pandori started sapling planting