ਪੰਜਾਬ

punjab

ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਜਾਣੋ ਕਿੰਨੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਤੇ ਕਿੰਨੀਆਂ ਰਿਜੈਕਟ ਹੋਈਆਂ - Lok Sabha Election 2024

By ETV Bharat Punjabi Team

Published : May 16, 2024, 8:57 AM IST

Lok Sabha Election 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਵਿੱਚ ਚੋਣ ਅਫ਼ਸਰ ਤੇ ਹੋਰ ਅਧਿਆਕਾਰੀਆਂ ਵਲੋਂ ਤਿਆਰੀਆਂ ਮੁੰਕਮਲ ਕੀਤੀਆਂ ਜਾ ਰਹੀਆਂ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਇਸ ਤੋਂ ਇਲਾਵਾ, 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Lok Sabha Election 2024
ਲੋਕ ਸਭਾ ਚੋਣਾਂ (ਈਟੀਵੀ ਭਾਰਤ)

ਚੰਡੀਗੜ੍ਹ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

  1. ਅੰਮ੍ਰਿਤਸਰਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  2. ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  3. ਜਲੰਧਰਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
  4. ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
  5. ਆਨੰਦਪੁਰ ਸਾਹਿਬਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  6. ਲੁਧਿਆਣਾਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  7. ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
  8. ਫਰੀਦਕੋਟਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  9. ਫਿਰੋਜ਼ਪੁਰਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  10. ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  11. ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
  12. ਪਟਿਆਲਾਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ABOUT THE AUTHOR

...view details