ਲੁਧਿਆਣਾ :ਕੁਝ ਦਿਨ ਪਹਿਲਾਂ ਦਿੱਲੀ ਵਿੱਚ ਇੱਕ ਹਾਦਸਾ ਵਾਪਰਿਆ ਸੀ। ਜਿੱਥੇ ਬੈਸਮੈਂਟ ਵਿੱਚ ਸੀਵਰੇਜ ਦਾ ਪਾਣੀ ਭਰਨ ਦੇ ਨਾਲ ਤਿੰਨ ਵਿਦਿਆਰਥਣਾਂ ਦੀ ਮੌਤ ਹੋਈ ਸੀ। ਜਿਸ ਤੋਂ ਨੋਟਿਸ ਲੈਂਦੇ ਹੋਏ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ। ਕੀ ਲੁਧਿਆਣਾ ਵਿੱਚ ਉਨ੍ਹਾਂ ਦੇ ਹਲਕੇ ਵਿੱਚ ਜਿਹੜੀਆਂ ਵੀ ਬੇਨਿਯਮੀ ਨਾਲ ਬੇਸਮੈਂਟਾਂ ਬਣੀਆਂ ਹਨ। ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਹਾਦਸੇ ਨਾ ਵਾਪਰ ਸਕਣ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼: ਉੱਥੇ ਹੀ ਉਨ੍ਹਾਂ ਨੇ ਇਹ ਵੀ ਗੱਲ ਮੰਨੀ ਕਿ ਗੈਰ ਕਨੂੰਨੀ ਇਮਾਰਤਾਂ ਦੇ ਨਿਰਮਾਣ ਵਿੱਚ ਉਸ ਸਮੇਂ ਦੇ ਮੌਜੂਦਾ ਅਫਸਰ ਜਿੰਮੇਵਾਰ ਹੁੰਦੇ ਹਨ। ਇਹ ਵੀ ਕਿਹਾ ਕਿ ਅਜਿਹੇ ਹਾਦਸੇ ਨਾ ਵਾਪਰਨ ਇਸ ਦੇ ਲਈ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦੇਣਗੇ ਕਿ ਗੈਰ ਕਾਨੂੰਨੀ ਤੌਰ 'ਤੇ ਬਣੀਆਂ ਬੇਸਮੈਂਟ ਇਮਾਰਤਾਂ ਖਿਲਾਫ ਕਾਰਵਾਈ ਕੀਤੀ ਜਾਵੇ। ਜਿਸ ਨੂੰ ਲੈ ਕੇ ਇੱਕ ਨੋਟਿਸ ਲਿਆ ਗਿਆ ਹੈ ਅਤੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਤੌਰ 'ਤੇ ਬਣੀਆਂ ਬੇਸਮੈਂਟ ਇਮਾਰਤਾਂ ਖਿਲਾਫ ਕਾਰਵਾਈ ਦੀ ਗੱਲ ਆਖੀ ਗਈ ਹੈ।