ਪੰਜਾਬ

punjab

ETV Bharat / state

ਲੁਧਿਆਣਾ ਮੁੱਖ ਚੋਣ ਅਫਸਰ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਕੱਢਿਆ ਗਿਆ ਫਲੈਗ ਮਾਰਚ, ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਕੀਤੀ ਅਪੀਲ - Lok Sabha Elections 2024

ਲੁਧਿਆਣਾ ਵਿੱਚ ਮੁੱਖ ਚੋਣ ਅਫਸਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਚੋਣ ਅਫਸਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

Ludhiana Chief Election Officer Sakshi Sahni led the flag march
ਲੁਧਿਆਣਾ ਮੁੱਖ ਚੋਣ ਅਫਸਰ ਸਾਕਸ਼ੀ ਸਾਹਨੀ ਦੀ ਅਗਵਾਈ 'ਚ ਕੱਢਿਆ ਗਿਆ ਫਲੈਗ ਮਾਰਚ

By ETV Bharat Punjabi Team

Published : Mar 22, 2024, 10:29 PM IST

ਫਲੈਗ ਮਾਰਚ ਕੱਢਿਆ ਗਿਆ

ਲੁਧਿਆਣਾ: ਮੁੱਖ ਚੋਣ ਅਫਸਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਲਗਾਤਾਰ ਇੱਕ ਤੋਂ ਬਾਅਦ ਇੱਕ ਜਿੱਥੇ ਬੈਠਕਾਂ ਕੀਤੀਆਂ ਜਾ ਰਹੀਆਂ ਨੇ ਉੱਥੇ ਹੀ ਲੋਕ ਵੱਧ ਤੋਂ ਵੱਧ ਆਪਣੇ ਵੋਟ ਹੱਕ ਦੀ ਵਰਤੋਂ ਕਰਨ ਇਸ ਸਬੰਧੀ ਉਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਵਿਸ਼ਵਾਸ ਦਵਾਉਣ ਦੇ ਲਈ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਅੱਜ 135 ਤੋਂ ਵੱਧ ਪੁਲਿਸ ਅਫਸਰਾਂ ਦੇ ਨਾਲ ਬੀਐਸਐਸ ਅਤੇ ਸੀਆਰਪੀਐਫ ਟੁਕੜੀਆਂ ਦੇ ਨਾਲ ਲੁਧਿਆਣਾ ਦੇ ਦਰੇਸੀ ਤੋਂ ਲੈ ਕੇ ਘੰਟਾਘਰ ਤੱਕ ਇੱਕ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਖੁਦ ਲੁਧਿਆਣਾ ਦੀ ਮੁੱਖ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਅਗਵਾਈ ਕੀਤੀ ਗਈ। ਇਸ ਦੌਰਾਨ ਉਹਨਾਂ ਦੇ ਨਾਲ ਪੁਲਿਸ ਦੇ ਸੀਨੀਅਰ ਅਫਸਰ ਸੁਹੇਲ ਮੀਰ ਵੀ ਮੌਜੂਦ ਰਹੇ।


ਸੁਰੱਖਿਆ ਸਖ਼ਤ: ਇਸ ਦੌਰਾਨ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੁੱਝ ਇਲਾਕਿਆਂ ਦੇ ਵਿੱਚ ਵੋਟ ਦੀ ਫੀਸਦ ਕਾਫੀ ਘੱਟ ਰਹਿੰਦੀ ਹੈ। ਉਹਨਾਂ ਇਲਾਕਿਆਂ ਦੇ ਵਿੱਚ ਵਿਸ਼ੇਸ਼ ਤੌਰ ਉੱਤੇ ਉਹਨਾਂ ਨੂੰ ਸੁਰੱਖਿਆ ਦੇ ਪੂਰੇ ਪ੍ਰਬੰਧ ਸਖ਼ਤੀ ਨਾਲ ਕੀਤੇ ਗਏ ਹਨ। ਇੰਤਜ਼ਾਮ ਨੂੰ ਲੈ ਕੇ ਜਾਣੂ ਕਰਵਾਇਆ ਗਿਆ ਹੈ, ਉੱਥੇ ਹੀ ਨਾਲ ਦੀ ਨਾਲ ਹੀ ਜਿਨਾਂ ਲੋਕਾਂ ਨੇ ਹਾਲੇ ਤੱਕ ਵੋਟ ਨਹੀਂ ਬਣਵਾਈ ਉਹਨਾਂ ਸਬੰਧੀ ਵੀ ਸੰਬੰਧਿਤ ਵਿਭਾਗ ਦੇ ਅਫਸਰਾਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਸਾਡਾ ਮੰਤਵ ਇਹੀ ਹੈ ਕਿ ਵੱਧ ਤੋਂ ਵੱਧ ਲੋਕ ਵੋਟ ਪਾਉਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪੁਖਤਾ ਪ੍ਰਬੰਧ ਹੋਣ।

ਫਲੈਗ ਮਾਰਚ ਕੱਢਿਆ ਗਿਆ: ਇਸ ਦੇ ਨਾਲ ਹੀ ਫਲੈਗ ਮਾਰਚ ਦੇ ਵਿੱਚ ਮੌਜੂਦ ਪੁਲਿਸ ਦੇ ਸੀਨੀਅਰ ਅਫਸਰ ਸੁਹੇਲ ਮੀਰ ਨੇ ਵੀ ਕਿਹਾ ਕਿ ਹਰ ਜ਼ਿਲ੍ਹੇ ਦੇ ਵਿੱਚ ਬੀਐਸਐਫ ਅਤੇ ਕਿਤੇ-ਕਿਤੇ ਸੀਆਰਪੀਐਫ ਦੀ ਟੁੱਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਉਹਨਾਂ ਦੇ ਨਾਲ ਮਿਲ ਕੇ ਅੱਜ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਹਨਾਂ ਦੇ ਵਿੱਚ ਆਤਮ ਵਿਸ਼ਵਾਸ ਪੈਦਾ ਵੱਧ ਤੋਂ ਵੱਧ ਕੀਤਾ ਜਾ ਸਕੇ ਅਤੇ ਵੋਟ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ।

ABOUT THE AUTHOR

...view details