ਲੁਧਿਆਣਾ:ਚੀਨ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (hMPV) ਵਾਇਰਸ ਦੇ ਤੇਜ਼ੀ ਨਾਲ ਫੈਲਣ ਨੇ ਇੱਕ ਵਾਰ ਫਿਰ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਸਾਰੇ ਦੇਸ਼ਾਂ ਨੂੰ ਡਰ ਹੈ ਕਿ ਚੀਨ ਤੋਂ ਪੈਦਾ ਹੋਇਆ ਇਹ ਵਾਇਰਸ ਫਿਰ ਤੋਂ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦਾ ਰੂਪ ਲੈ ਸਕਦਾ ਹੈ। ਉੱਥੇ ਹੀ ਭਾਰਤ ਵਿੱਚ HMPV ਵਾਇਰਸ ਸੰਬੰਧੀ ਪੰਜਾਬ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਲੁਧਿਆਣਾ ਦੇ ਸਿਵਲ ਸਰਜਨ ਡਾ. ਪ੍ਰਦੀਪ ਮਹਿੰਦਰਾ ਨੇ ਖੰਨਾ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਚੀਨੀ ਵਾਇਰਸ ਸਬੰਧੀ ਢੁਕਵੇਂ ਪ੍ਰਬੰਧ ਕਰਨ ਅਤੇ ਇੱਕ ਵੱਖਰਾ ਵਾਰਡ ਬਣਾਉਣ ਦੇ ਨਿਰਦੇਸ਼ ਦਿੱਤੇ। ਸਮੂਹ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਖੰਨਾ ਦੇ ਐਸਐਮਓ ਡਾ: ਮਨਿੰਦਰ ਭਸੀਨ ਨੇ ਹਸਪਤਾਲ ਦੀ ਕਾਰਜਸ਼ੈਲੀ ਅਤੇ ਚੀਨੀ ਵਾਇਰਸ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਸਿਵਲ ਸਰਜਨ ਨੇ ਖੰਨਾ 'ਚ ਮਾਰਿਆ ਛਾਪਾ, HMPV ਵਾਇਰਸ ਨੂੰ ਲੈ ਕੇ ਵਧਾਈ ਚੌਕਸੀ, ਵੱਖਰਾ ਵਾਰਡ ਬਣਾਉਣ ਅਤੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ - LUDHIANA CIVIL SURGEON
ਲੁਧਿਆਣਾ ਦੇ ਸਿਵਲ ਸਰਜਨ ਡਾ. ਪ੍ਰਦੀਪ ਮਹਿੰਦਰਾ ਨੇ ਖੰਨਾ ਸਿਵਲ ਹਸਪਤਾਲ ਦਾ ਦੌਰਾ ਕੀਤਾ।
Published : Jan 9, 2025, 4:37 PM IST
ਸਿਵਲ ਸਰਜਨ ਡਾ. ਮਹਿੰਦਰਾ ਨੇ ਕਿਹਾ ਕਿ ਇਸ ਸਮੇਂ ਕੋਈ ਖ਼ਤਰਨਾਕ ਸਥਿਤੀ ਨਹੀਂ ਹੈ, ਪਰ ਫਿਰ ਵੀ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਦੇ ਹੁਕਮਾਂ 'ਤੇ ਐਸਐਮਓਜ਼ ਨੂੰ ਸਾਰੇ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਹਸਪਤਾਲਾਂ ਵਿੱਚ ਵੱਖਰੇ ਵਾਰਡ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ HMPV ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਅਜਿਹੇ ਮਰੀਜ਼ਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਣਾ ਚਾਹੀਦਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਵੀ ਅਪੀਲ ਕੀਤੀ ਜਾਂਦੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਬਾਹਰੋਂ ਦਵਾਈ ਅਤੇ ਸਕੈਨ ਨਾ ਲਿਖਣ ਦੀਆਂ ਸਖ਼ਤ ਹਦਾਇਤਾਂ
ਇਸ ਤੋਂ ਇਲਾਵਾ ਸਿਵਲ ਸਰਜਨ ਨੇ ਸਾਰੇ ਡਾਕਟਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਡਾਕਟਰ ਬਾਹਰੋਂ ਕੋਈ ਦਵਾਈ ਨਾ ਲਿਖੇ। ਸਿਰਫ਼ ਉਹੀ ਦਵਾਈਆਂ ਲਿਖਣ ਦੀ ਕੋਸ਼ਿਸ਼ ਕਰੋ ਜੋ ਸਰਕਾਰੀ ਹਸਪਤਾਲ ਵਿੱਚ ਉਪਲਬਧ ਹਨ। ਕਿਸੇ ਵੀ ਮਰੀਜ਼ ਨੂੰ ਬਾਹਰੋਂ ਸਕੈਨ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲਿਆਂ ਨੂੰ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ 'ਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਜੁਕਾਮ ਹੈ ਤਾਂ ਉਹ ਨੱਕ ਮੂੰਹ ਢੱਕ ਕੇ ਰੱਖੇ ਅਤੇ ਹੱਥ ਧੋਹ ਕੇ ਹੀ ਨੱਕ ਨੂੰ ਲਗਾਵੇ।