ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਬੁੱਢੇ ਨਾਲੇ ਦਾ ਮੁੱਦਾ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤਹਿਤ ਅੱਜ ਬੁੱਢੇ ਨਾਲੇ ਨੂੰ ਬੰਨ ਮਾਰਨ ਲਈ ਨਿਕਲੀਆਂ ਜਥੇਬੰਦੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਥੇ ਹੀ ਸੈਂਕੜੇ ਲੋਕਾਂ ਵੱਲੋਂ ਇਸ ਵੇਲੇ ਲੁਧਿਆਣਾ ਫਿਰੋਜ਼ਪੁਰ ਰੋਡ ਜਾਮ ਕੀਤਾ ਗਿਆ ਹੈ ਅਤੇ ਸੜਕਾਂ 'ਤੇ ਬੈਠੇ ਪ੍ਰਦਰਸ਼ਨਕਾਰੀ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕਰ ਰਹੇ ਹਨ।
ਲੁਧਿਆਣਾ-ਫਿਰੋਜ਼ਪੁਰ ਰੋਡ ਕੀਤਾ ਗਿਆ ਜਾਮ (ETV BHARAT (ਲੁਧਿਆਣਾ -ਪੱਤਰਕਾਰ)) ਚੱਪੇ -ਚੱਪੇ 'ਤੇ ਪੁਲਿਸ ਤਾਇਨਾਤ
ਦੱਸਣਯੋਗ ਹੈ ਕਿ ਲੰਮੇ ਸਮੇਂ ਤੋਂ ਸਮਾਜਸੇਵੀਆਂ ਅਤੇ ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇ ਇਥੇ ਗੰਦਗੀ ਹਟਾਈ ਜਾਵੇ ਤਾਂ ਜੋ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਤੇ ਚੰਗੀ ਸਿਹਤ ਮਿਲ ਸਕੇ। ਉਥੇ ਹੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਹੁੰਦੀ ਨਾ ਵੇਖਦੇ ਹੋਏ ਅੱਜ 'ਕਾਲਾ ਪਾਣੀ ਮੋਰਚਾ' ਦੇ ਬੈਨਰ ਹੇਠ ਲੁਧਿਆਣਾ ਵਿਖੇ ਸਮਾਜਸੇਵੀਆਂ ਅਤੇ ਸਥਾਨਕ ਲੋਕਾਂ ਵੱਲੋਂ ਬੁੱਢੇ ਨਾਲੇ ਨੂੰ ਬੰਨ ਲਾਉਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਪਹਿਲਾਂ ਹੀ ਕਾਰਵਾਈ ਕਰਦਿਆਂ ਪੁਲਿਸ ਨੇ ਪ੍ਰਦਰਸ਼ਨਕਾਰੀ ਲੋਕਾਂ ਅਤੇ ਸਮਾਜਸੇਵੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਚੱਪੇ ਚੱਪੇ ਉਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਕੁਲਦੀਪ ਚਾਹਲ , ਪੁਲਿਸ ਕਮਿਸ਼ਨਰ (ETV BHARAT (ਲੁਧਿਆਣਾ -ਪੱਤਰਕਾਰ)) ਸੁਖਬੀਰ ਬਾਦਲ ਦੀ ਸਜ਼ਾ ਦਾ ਪਹਿਲਾ ਦਿਨ, ਗਲ਼ 'ਚ ਤਖ਼ਤੀ ਅਤੇ ਹੱਥ 'ਚ ਬਰਸ਼ਾ ਫੜ੍ਹ ਸੇਵਾ 'ਚ ਹੋਏ ਹਾਜ਼ਿਰ
ਲੁਧਿਆਣਾ ਦੇ ਬੁੱਢੇ ਨਾਲੇ ਨੂੰ ਬੰਨ ਲਾਉਣ ਜਾ ਰਹੇ ਸਮਾਜਸੇਵੀਆਂ ਨੂੰ ਪੁਲਿਸ ਨੇ ਘੇਰਿਆ, ਰਾਹ ਚੋਂ ਹੀ ਕੀਤੇ ਕਾਬੂ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ
ਲੁਧਿਆਣਾ-ਫਿਰੋਜ਼ਪੁਰ ਰੋਡ ਕੀਤਾ ਗਿਆ ਜਾਮ, ਰਾਹਗੀਰ ਪ੍ਰੇਸ਼ਾਨ (ETV BHARAT (ਲੁਧਿਆਣਾ -ਪੱਤਰਕਾਰ)) ਪੁਲਿਸ ਦੀ ਧਰਨਾਕਾਰੀਆਂ ਨੂੰ ਚਿਤਾਵਨੀ
ਜ਼ਿਕਰਯੋਗ ਹੈ ਕਿ ਇਸ ਮੌਕੇ ਪੁਲਿਸ ਵੱਲੋਂ ਪੂਰੀ ਤਰ੍ਹਾਂ ਨਾਲ ਸੜਕਾਂ ਉੱਤੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ ਤੇ ਜੋ ਵੀ ਕੋਈ ਪੁਲਿਸ ਦੇ ਸਾਹਮਣੇ ਨਜ਼ਰ ਆਉਂਦਾ ਹੈ ਉਸ ਨੂੰ ਹਿਰਾਸਤ ਵਿੱਚ ਲਿਆ ਜਾ ਰਹੇ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੀ ਵੀ ਪ੍ਰਕਾਰ ਦੀ ਸ਼ਾਂਤੀ ਭੰਗ ਕਰਨ ਤੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵੱਲੋਂ 40 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਨਾਲ ਹੀ ਸਮਾਜ ਸੇਵੀ ਲੱਖਾ ਸਿਧਾਣਾ, ਅਮਿਤੋਜ ਮਾਨ ਸਣੇ ਹੋਰਨਾਂ ਸਮਾਜਸੇਵੀਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕੀਤਾ ਗਿਆ ਹੈ ਤਾਂ ਜੋ ਉਹ ਧਰਨੇ ਵਾਲੀ ਜਗ੍ਹਾ 'ਤੇ ਨਾ ਪਹੁੰਚ ਸਕਣ।
ਪ੍ਰਦਰਸ਼ਨ ਕਰਨ ਪਹੁੰਚੇ ਲੋਕ (ETV BHARAT (ਲੁਧਿਆਣਾ -ਪੱਤਰਕਾਰ)) ਰਾਹਗੀਰ ਹੋ ਰਹੇ ਪ੍ਰੇਸ਼ਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਇੱਕ ਪਾਸੇ ਜਿਥੇ ਲੋਕ ਬੁੱਢੇ ਨਾਲੇ ਦੀ ਸਫਾਈ ਨੂੰ ਲੈਕੇ ਰੋਸ ਪ੍ਰਗਟਾਅ ਰਹੇ ਹਨ ਉਥੇ ਹੀ ਰਾਹਗੀਰਾਂ ਨੂੰ ਇਸ ਮੌਕੇ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਭਾਰੀ ਪੁਲਿਸ ਬਲ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਗਏ ਹਨ। ਜਿਸ ਕਾਰਨ ਲੋਕਾਂ ਨੂੰ ਘੰਟਿਆਂ ਤੱਕ ਟਰੈਫਿਕ ਵਿੱਚ ਫਸੇ ਰਹਿਣਾ ਪੈ ਹੈ। ਹਾਲਾਂਕਿ ਲੋਕਾਂ ਨੂੰ ਰੂਟ ਬਦਲ ਕੇ ਭੇਜਿਆ ਜਾ ਰਿਹਾ ਹੈ, ਪਰ ਬਾਵਜੂਦ ਇਸ ਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ।