ਮਾਨਸਾ:ਬੀਤੇ ਦਿਨੀਂ ਮਾਨਸਾ ਇੱਕ ਸਮਾਗਮ 'ਚ ਸ਼ਾਮਿਲ ਹੋਣ ਪਹੁੰਚੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵਿਖੇ ਅੰਦੋਲਨ ਦੇ ਲਈ ਜਾ ਰਹੇ ਨੇ, ਪਰ ਉਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਜਗ੍ਹਾ ਜਗ੍ਹਾ 'ਤੇ ਬੈਰੀਕੇਡ ਲਗਾ ਕੇ ਆਪਣੀ ਮਨਸ਼ਾ ਜ਼ਾਹਿਰ ਕਰ ਦਿੱਤੀ ਹੈ ਕਿ ਕੇਂਦਰ ਕਿਸਾਨਾਂ ਨਾਲ ਗੱਲ ਬਾਤ ਨੂੰ ਮਹਿਜ਼ ਇਕ ਸਮਾਂ ਲਗਾਉਣਾ ਸਾਬਿਤ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਵਿਰੁੱਧ ਕੇਂਦਰ ਦੀਆਂ ਸੀਆਰਪੀਐਫ ਬੀਐਸਐਫ ਅਤੇ ਹੋਰ ਫੋਰਸਾਂ ਨੂੰ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇੰਨੇ ਬੈਰੀਕੇਡ ਤਾਂ ਪਾਕਿਸਤਾਨ ਦੇ ਬਾਰਡਰ 'ਤੇ ਨਹੀਂ ਲਗਾਏ ਗਏ ਜਿੰਨੇ ਕਿਸਾਨਾਂ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਨੇ ਲਗਾ ਦਿੱਤੇ ਹਨ।
ਕੇਂਦਰ ਸਰਕਾਰ ਦਾ ਕਿਸਾਨਾਂ ਨਾਲ ਵਿਤਕਰਾ : ਉਹਨਾਂ ਕਿਹਾ ਕਿ ਕੀ ਪੰਜਾਬ ਭਾਰਤ ਦਾ ਹਿੱਸਾ ਨਹੀਂ ਕਿਉਂਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਅਤੇ ਵੱਖ-ਵੱਖ ਸੂਬਿਆਂ ਦੇ ਵਿੱਚ ਅਨਾਜ ਭੇਜਦਾ ਹੈ ਪੰਜਾਬ ਦੇ ਨੌਜਵਾਨ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਦੇ ਨੇ ਪਰ ਪੰਜਾਬ ਜਦੋਂ ਆਪਣੇ ਹੱਕ ਮੰਗਣ ਦੇ ਲਈ ਜਾਂਦਾ ਹੈ ਤਾਂ ਕੇਂਦਰ ਸਰਕਾਰ ਉਹਨਾਂ ਦੇ ਨਾਲ ਅਜਿਹਾ ਵਰਤਾਓ ਕਰਦੀ ਹੈ। ਉਹਨਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਕਿਸਾਨਾਂ ਨੂੰ ਰੋਕਣ ਦੇ ਲਈ ਇਜਰਾਇਲ ਤੇ ਬਗਦਾਦ ਵਰਗੇ ਹਾਲਾਤ ਬਣਾ ਰਹੀ ਹੈ। ਜਿਸ ਤਰ੍ਹਾਂ ਕੋਈ ਵੱਡੀ ਜੰਗ ਲੱਗੀ ਹੋਈ ਹੋਵੇ ਉਹਨਾਂ ਕਿਹਾ ਕਿ 2020 ਦੇ ਵਿੱਚ ਮੋਦੀ ਨੇ ਸੰਸਦ ਦੇ ਵਿੱਚ ਕਿਹਾ ਸੀ ਕਿ ਖੇਤੀ ਕਾਨੂੰਨ ਬਣਾਉਣ ਦੇ ਸਮੇਂ ਉਹਨਾਂ ਤੋਂ ਗਲਤੀ ਹੋਈ ਹੈ ਅਤੇ ਅਗਲੀ ਵਾਰ ਅਜਿਹੀ ਗਲਤੀ ਨਹੀਂ ਹੋਵੇਗੀ।