ਲੁਧਿਆਣਾ: ਮਸ਼ਹੂਰ ਵਰਧਮਾਨ ਗਰੁੱਪ ਦੇ ਮੁਖੀ ਦੇ ਨਾਲ ਬੀਤੇ ਦਿਨੀ ਹੋਈ ਸਾਈਬਰ ਠੱਗੀ ਦੇ ਮਾਮਲੇ ਨੂੰ ਸੁਲਝਾਉਣ ਵਾਲੇ ਪੁਲਿਸ ਅਫਸਰਾਂ ਨੂੰ ਡੀਜੀਪੀ ਡਿਸਕ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸ ਦੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਵੱਲੋਂ ਆਪਣੇ ਐਕਸ ਸੋਸ਼ਲ ਮੀਡੀਆ ਅਕਾਊਂਟ 'ਤੇ ਪਾ ਕੇ ਸਾਂਝੀ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਗੁਹਾਟੀ ਤੋਂ ਦੋ ਮੁਲਜ਼ਮਾਂ ਨੂੰ ਇਸ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੇ ਸੱਤ ਹੋਰ ਨੂੰ ਇਸ ਵਿੱਚ ਨਾਮਜ਼ਦ ਕੀਤਾ ਹਨ। ਲੁਧਿਆਣਾ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ 5.25 ਕਰੋੜ ਰੁਪਏ ਦੀ ਬਰਾਮਦਗੀ ਕੀਤੀ ਗਈ ਅਤੇ ਨਾਲ ਹੀ ਕੁਝ ਏਟੀਐਮ ਕਾਰਡ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ।
ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਨਾਲ ਸਨਮਾਨਿਤ ਕੀਤਾ ਜਾਵੇਗਾ (etv bharat) ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ "ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਏਐਸਆਈ ਰਾਜ ਕੁਮਾਰ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਅਤੇ ਸਿਮਰਨਦੀਪ ਸਿੰਘ ਦੇ ਨਾਮ ਸ਼ਾਮਲ ਹਨ। ਇਹਨਾਂ ਸੱਤ ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡਿਸਕ ਅਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡੀਜੀਪੀ ਪੰਜਾਬ ਵੱਲੋਂ ਇਹਨਾਂ ਦੀ ਸ਼ਲਾਘਾ ਵੀ ਕੀਤੀ ਗਈ ਅਤੇ ਕਿਹਾ ਕਿ ਪੰਜਾਬ ਪੁਲਿਸ 24 ਘੰਟੇ ਕੰਮ ਕਰ ਰਹੀ ਹੈ ਅਤੇ ਖਾਸ ਕਰਕੇ ਨਵੇਂ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕਰ ਰਹੀ ਹੈ "।
ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਨਾਲ ਸਨਮਾਨਿਤ ਕੀਤਾ ਜਾਵੇਗਾ (x) ਅਸਮ ਦੇ ਡੀਜੀਪੀ ਦਾ ਧੰਨਵਾਦ
ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਨਾਲ ਸਨਮਾਨਿਤ ਕੀਤਾ ਜਾਵੇਗਾ (x) ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਹੇਠ ਹੀ ਪੁਲਿਸ ਵੱਲੋਂ ਤਨਦੇਹੀ ਦੇ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੰਨਾ ਅਫਸਰਾਂ ਨੇ ਜਨਤਾ ਦੀ ਸੁਰੱਖਿਆ ਲਈ ਮਿਹਨਤ ਕਰਕੇ ਇਹ ਕੰਮ ਕੀਤਾ ਅਤੇ ਸਾਈਬਰ ਕ੍ਰਾਈਮ ਕਰਨ ਵਾਲਿਆਂ ਦੇ ਕਾਰਵਾਈ ਕੀਤੀ ਗਈ ਹੈ। ਉਹਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਡੀਜੀਪੀ ਪੰਜਾਬ ਨੇ ਅਸਮ ਦੇ ਡੀਜੀਪੀ ਦਾ ਵੀ ਪੰਜਾਬ ਪੁਲਿਸ ਦੀ ਮਦਦ ਕਰਨ ਲਈ ਧੰਨਵਾਦ ਕੀਤਾ ਹੈ।
ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਨਾਲ ਸਨਮਾਨਿਤ ਕੀਤਾ ਜਾਵੇਗਾ (etv bharat) ਕਦੋਂ ਹੋਈ ਸੀ ਠੱਗੀ
ਇਸ ਤੋਂ ਪਹਿਲਾਂ 28 ਅਗਸਤ ਨੂੰ ਵਰਧਮਾਨ ਗਰੁੱਪ ਦੇ ਮੁਖੀ ਨੂੰ ਕੁਝ ਸਾਈਬਰ ਠੱਗਾਂ ਵੱਲੋਂ ਨਕਲੀ ਸੀਬੀਆਈ ਅਫਸਰ ਦਾ ਝਾਂਸਾ ਦੇ ਕੇ ਅਤੇ ਅੰਗਰੇਜ਼ੀ ਦੇ ਵਿੱਚ ਪੂਰੀ ਵਾਰਤਾਲਾਪ ਕਰਕੇ ਸਾਈਬਰ ਠੱਗੀ ਦਾ ਸ਼ਿਕਾਰ ਬਣਾਇਆ ਗਿਆ ਸੀ। 7 ਕਰੋੜ ਰੁਪਏ ਦਾ ਇਹ ਪੂਰਾ ਫਰਾਡ ਕੀਤਾ ਗਿਆ ਸੀ । ਜਿਸ ਨੂੰ ਲੈ ਕੇ ਲੁਧਿਆਣਾ ਸਾਈਬਰ ਕ੍ਰਾਈਮ ਪੁਲਿਸ ਲਗਾਤਾਰ ਕੰਮ ਕਰ ਰਹੀ ਸੀ ਅਤੇ ਦੋ ਦਿਨ ਦੇ ਵਿੱਚ ਹੀ ਇਸ ਪੂਰੇ ਇੰਟਰਸਟੇਟ ਗੈਂਗ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ।ਇਸ ਦੇ ਨਾਲ 5 ਕਰੋੜ 25 ਲੱਖ ਰੁਪਏ ਦੀ ਰਿਕਵਰੀ ਕੀਤੀ ਗਈ ਜੋ ਕਿ ਸਾਈਬਰ ਠੱਗੀ ਦੇ ਵਿੱਚ ਹੁਣ ਤੱਕ ਕੀਤੀ ਗਈ ਭਾਰਤ ਦੀ ਸਭ ਤੋਂ ਵੱਡੀ ਰਿਕਵਰੀ ਮੰਨੀ ਜਾ ਰਹੀ ਹੈ। ਜਿਸ ਦੇ ਸਿੱਟੇ ਵਜੋਂ ਡੀਜੀਪੀ ਪੰਜਾਬ ਵੱਲੋਂ ਇਹਨਾਂ ਸਾਰੇ ਹੀ ਪੁਲਿਸ ਅਫਸਰਾਂ ਨੂੰ ਡੀਜੀਪੀ ਡਿਸਕ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।