ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਗਣਤੰਤਰ ਦਿਹਾੜੇ ਮੌਕੇ ਲੁਧਿਆਣਾ ਦr ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਦੇ ਵਿੱਚ ਪਰੇਡ ਤੋਂ ਸਲਾਮੀ ਲੈਣਗੇ । Fm ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖਾਸ ਕਰਕੇ ਖੁਫੀਆ ਏਜੰਸੀਆਂ ਵੱਲੋਂ ਅਤੇ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਪੰਜਾਬ ਭਰ ਦੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇਨਾਂ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ , ਪੀਏਯੂ ਦੇ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਹਿਲਾ ਹੀ ਵਾਧੂ ਪੁਲਿਸ ਫੋਰਸ ਮਗਾ ਲਈ ਗਈ ਹੈ।
ਲੁਧਿਆਣਾ 'ਚ ਸੀ.ਐਮ. ਮਾਨ ਦੀ ਆਮਦ ਨੂੰ ਲੈਕੇ ਖੁਫੀਆ ਏਜੰਸੀਆਂ ਵੱਲੋਂ ਵਿਸ਼ੇਸ਼ ਅਲਰਟ, ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕੀਤੀ ਪੁਸ਼ਟੀ - ਸਿੱਖਸ ਫਾਰ ਜਸਟਿਸ
Ludhiana Special alert: ਸਿੱਖਸ ਫਾਰ ਜਸਟਿਸ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਖਾਸ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Published : Jan 24, 2024, 3:15 PM IST
ਖੁਫੀਆ ਏਜੰਸੀਆਂ ਵੱਲੋਂ ਅਲਰਟ: ਸੀਨੀਅਰ ਪੁਲਿਸ ਅਫਸਰ ਨੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਲੈ ਕੇ ਸਾਡੇ ਵੱਲੋਂ ਪਹਿਲਾਂ ਹੀ ਸੁਰੱਖਿਆ ਪੁਖਤਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਏਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਸਾਨੂੰ ਜਿੰਨੀ ਫੋਰਸ ਚਾਹੀਦੀ ਸੀ ਉਹ ਮੁੱਹਈਆ ਕਰਵਾਈ ਗਈ ਹੈ। ਉਹਨਾਂ ਨੇ ਕਿਹਾ ਕਿ ਫੋਰਸ ਕਿੰਨੀ ਆਈ ਹੈ ਇਸ ਬਾਰੇ ਤਾਂ ਖੁਲਾਸਾ ਨਹੀਂ ਕੀਤਾ ਜਾ ਸਕਦਾ ਪਰ ਜਿੰਨੀ ਸਾਨੂੰ ਲੋੜੀਂਦੀ ਫੋਰਸ ਸੀ ਉਹ ਆ ਚੁੱਕੀ ਹੈ । ਉਹਨਾਂ ਕਿਹਾ ਕਿ ਖੁਫੀਆ ਏਜੰਸੀਆਂ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਦੇ ਮੱਦੇ ਨਜ਼ਰ ਸਾਡੇ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
- ਕਾਂਗਰਸ ਦੀ ਚਿਤਾਵਨੀ, ਪਾਰਟੀ ਤੋਂ ਵੱਖ ਚੱਲਣ ਵਾਲਿਆਂ 'ਤੇ ਹਾਈਕਮਾਨ ਲਵੇਗੀ ਐਕਸ਼ਨ
- ਕਿਸਾਨੀ ਮੰਗਾਂ ਨੂੰ ਲੈਕੇ 76 ਜਥੇਬੰਦੀਆਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਕੂਚ ਲਈ ਤਿਆਰ
- ਆਪ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ! ਅਕਾਲੀ ਦਲ ਦੇ ਵਫ਼ਦ ਨੇ ਆਪ ਸਰਕਾਰ ਦੀ ਰਾਜਪਾਲ ਕੋਲ ਕੀਤੀ ਸ਼ਿਕਾਇਤ, ਕਿਹਾ- ਵੀਡੀਓ ਵੀ ਸੌਂਪੀ ਜਾਵੇਗੀ
ਮੁੱਖ ਮੰਤਰੀ ਨੂੰ ਧਮਕੀਆਂ:ਉਧਰ ਲਗਾਤਾਰ ਸਿੱਖਸ ਫਾਰ ਜਸਟਿਸ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਹੋਰ ਜਿਆਦਾ ਵਧਾ ਦਿੱਤੇ ਗਏ ਹਨ । ਪੀਏਯੂ ਦੇ ਸਾਰੇ ਹੀ ਗੇਟਾਂ 'ਤੇ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਵੀ ਤੈਨਾਤੀ ਕੀਤੀ ਗਈ ਹੈ। ਇਸ ਵਾਰ ਗੁਰੂ ਨਾਨਕ ਸਟੇਡੀਅਮ ਦੇ ਵਿੱਚ ਨਹੀਂ ਸਗੋਂ ਲੁਧਿਆਣਾ ਦੇ ਪੀਏਯੂ ਯੂਨੀਵਰਸਿਟੀ ਦੇ ਖੇਡ ਮੈਦਾਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਰੇਡ ਤੋਂ ਸਲਾਮੀ ਲੈਣ ਆ ਰਹੇ ਹਨ।