ਬਠਿੰਡਾ :ਜ਼ਿਲ੍ਹਾ ਬਠਿੰਡਾ ਦੇ ਰੇਲਵੇ ਜੰਕਸ਼ਨ ਨੇੜੇ ਮਾਲ ਰੋਡ ਦੇ ਫੁੱਟਪਾਥ 'ਤੇ ਨਾਜਾਇਜ਼ ਕਬਜ਼ੇ ਕਰਕੇ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਕਰਦਿਆਂ ਅੱਜ ਨਗਰ ਨਿਗਮ ਵੱਲੋਂ ਪੀਲਾ ਪੰਜਾ ਚਲਾਇਆ ਗਿਆ । ਵੱਡੀ ਗਿਣਤੀ ਵਿੱਚ ਪੁਲਿਸ ਬਲ ਲੈ ਕੇ ਪਹੁੰਚੇ ਨਗਰ ਨਿਗਮ ਅਧਿਕਾਰੀਆਂ ਵੱਲੋਂ ਕਬਜ਼ਾਧਾਰੀਆਂ ਨੂੰ ਦੋ ਘੰਟੇ ਦਾ ਸਮਾਂ ਦਿੱਤਾ ਗਿਆ ਅਤੇ ਆਪਣਾ ਸਮਾਨ ਚੁੱਕਣ ਦੀ ਹਿਦਾਇਤ ਦਿੱਤੀ ਗਈ। ਇਸ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨ ਨਾਲ ਨਾਜਾਇਜ਼ ਕਬਜ਼ੇ ਹਟਾਏ ਗਏ ।
ਬਠਿੰਡਾ 'ਚ ਨਗਰ ਨਿਗਮ ਦਾ ਵੱਡਾ ਐਕਸ਼ਨ , ਨਾਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ - YELLOW PAW ON ILLEGAL ENCROACHERS
ਬਠਿੰਡਾ ਦੇ ਰੇਲਵੇ ਜੰਕਸ਼ਨ ਨੇੜੇ ਮਾਲ ਰੋਡ ਫੁੱਟਪਾਥ 'ਤੇ ਨਾਜਾਇਜ਼ ਕਬਜ਼ੇ ਕਰਕੇ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਨਗਰ ਨਿਗਮ ਵੱਲੋਂ ਪੀਲਾ ਪੰਜਾ ਚਲਾਇਆ ਗਿਆ।

Published : Nov 4, 2024, 5:14 PM IST
ਇਸ ਮੌਕੇ ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਨ੍ਹਾਂ ਕਬਜ਼ਾਧਾਰੀਆਂ ਨੂੰ ਪਹਿਲਾਂ ਹੀ ਨੋਟਿਸ ਦੇ ਦਿੱਤਾ ਗਿਆ ਸੀ । ਅਦਾਲਤ ਵਿੱਚੋਂ ਕੇਸ ਜਿੱਤਣ ਉਪਰੰਤ ਅੱਜ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ । ਕੁਝ ਲੋਕਾਂ ਦੇ ਵਿਰੋਧ ਕੀਤੇ ਜਾਣ 'ਤੇ ਬੋਲਦਿਆਂ ਅਧਿਕਾਰੀਆਂ ਨੇ ਕਿਹਾ ਕਿ ਉਨ੍ਹ ਵੱਲੋਂ ਪਹਿਲਾਂ ਹੀ ਨਜਾਇਜ਼ ਕਬਜ਼ਿਆਂ ਸਬੰਧੀ ਨੋਟਿਸ ਦਿੱਤਾ ਗਿਆ ਸੀ ਅਤੇ ਹੁਣ ਵੀ ਸਮਾਂ ਦਿੱਤਾ ਗਿਆ ਹੈ ਕਿ ਜਿਸ ਵਿਅਕਤੀ ਨੇ ਆਪਣਾ ਸਮਾਨ ਚੁੱਕਣਾ ਹੈ, ਉਹ ਚੁੱਕ ਸਕਦਾ ਹੈ । ਫਿਲਹਾਲ ਉਨ੍ਹਾਂ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਾਰਵਾਈ ਕੀਤੀ ਜਾ ਰਹੀ ਹੈ ।
ਪੁਲਿਸ ਵੱਲੋਂ ਮਾਰ ਰੋਡ ਉੱਪਰ ਸਥਿਤ ਨਾਜਾਇਜ਼ ਕਬਜ਼ੇ ਹਟਾਏ
ਪੁਲਿਸ ਅਧਿਕਾਰੀ ਏਐਸਆਈ ਰਜੀਵ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਅੱਜ ਪੁਲਿਸ ਵੱਲੋਂ ਮਾਰ ਰੋਡ ਉੱਪਰ ਸਥਿਤ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਨਗਰ ਨਿਗਮ ਦੀ ਇਸ ਕਾਰਵਾਈ ਵਿੱਚ ਸਹਿਯੋਗ ਦੇਣ ।