ਅੰਮ੍ਰਿਤਸਰ :ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇੱਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚਿਆ।
ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ: ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦੋਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ ਐਸਜੀਪੀਸੀ ਮੁਲਾਜ਼ਮਾਂ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ।