ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਮਨਜੀਤ ਸਿੰਘ ਨੇ ਕੱਢੀ ਭੜਾਸ, ਕਿਹਾ- ਸਿਧਾਂਤਾ ਤੋਂ ਹੱਟਿਆ ਸ਼੍ਰੋਮਣੀ ਅਕਾਲੀ ਦਲ, ਹੁਣ ਕੀਤਾ ਨਵਾਂ ਅਗਾਜ਼ - Manjit Singh attack Sukhbir Badal - MANJIT SINGH ATTACK SUKHBIR BADAL

Akali Dal Controversy: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਮਨਜੀਤ ਸਿੰਘ ਨੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾ ਉੱਤੇ ਨਹੀਂ ਰਹੀ ਜਿਸ ਕਰਕੇ ਪਾਰਟੀ ਵਿੱਚ ਅਰਾਜਕਤਾ ਦਾ ਮਾਹੌਲ ਬਣਿਆ ਹੈ।

SUKHBIR BADAL
ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਮਨਜੀਤ ਸਿੰਘ ਨੇ ਕੱਢੀ ਭੜਾਸ (ETV BHARAT (ਅੰਮ੍ਰਿਤਸਰ ਰਿਪੋਟਰ))

By ETV Bharat Punjabi Team

Published : Jun 26, 2024, 5:25 PM IST

'ਸਿਧਾਂਤਾ ਤੋਂ ਹਟਿਆ ਸ਼੍ਰੋਮਣੀ ਅਕਾਲੀ ਦਲ' (ETV BHARAT (ਅੰਮ੍ਰਿਤਸਰ ਰਿਪੋਟਰ))

ਅੰਮ੍ਰਿਤਸਰ: ਕੁਝ ਸਮਾਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਕੇ ਵੱਖ ਹੋਏ ਐੱਸਜੀਪੀਸੀ ਦੇ ਮੈਂਬਰ ਮਨਜੀਤ ਸਿੰਘ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਉੱਤੇ ਉਨ੍ਹਾਂ ਵੱਲੋਂ ਵੱਡੇ ਹਮਲੇ ਕੀਤੇ ਗਏ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਦੋ-ਫਾੜ ਹੈ ਅਤੇ ਪਾਰਟੀ ਖਾਲੀ ਦਲ ਵੀ ਬਣ ਚੁੱਕੀ ਹੈ।

ਅਕਾਲੀ ਦਲ ਢਹਿੰਦੀ ਕਲਾ ਵਿੱਚ: ਉਨ੍ਹਾਂ ਆਖਿਆ ਕਿ 2017 ਤੋਂ ਬਾਅਦ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਮਿਲਣੀ ਸ਼ੁਰੂ ਹੋਈ ਸੀ, ਉਸ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ਉੱਤੇ ਅਸਤੀਫਾ ਦੇ ਦੇਣਾ ਚਾਹੀਦਾ ਸੀ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਵਿੱਚ ਆਪਣੇ ਵਰਕਰਾਂ ਅਤੇ ਨੇਤਾਵਾਂ ਤੋਂ ਇਲਾਵਾ ਆਪਣੇ ਪੀਏ ਦੀ ਗੱਲ ਤੱਕ ਨਹੀਂ ਸੁਣਦੇ, ਜਿਸ ਕਰਕੇ ਅਕਾਲੀ ਦਲ ਢਹਿੰਦੀ ਕਲਾ ਵਿੱਚ ਜਾ ਰਿਹਾ ਹੈ।

ਅਕਾਲੀ ਦਲ ਨੂੰ 'ਖਾਲੀ ਦਲ' ਕਰ ਦਿੱਤਾ: ਮਨਜੀਤ ਸਿੰਘ ਨੇ ਕਿਹਾ ਕਿ 1 ਜੁਲਾਈ ਨੂੰ ਪੰਥਕ ਟਕਸਾਲੀ ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤਰ੍ਹਾਂ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਅੰਮ੍ਰਿਤਸਰ ਦੇ ਵਿੱਚ ਹੀ ਅਕਾਲੀ ਦਲ ਦਾ ਹੈੱਡ ਆਫਿਸ ਵੀ ਖੋਲ੍ਹਿਆ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਤੋਂ ਵੀ ਵੱਧ ਪੁਰਾਣੀ ਪਾਰਟੀ ਹੈ ਅਤੇ ਇਸ ਸਿਧਾਂਤਾਂ ਉੱਤੇ ਤੁਰਨ ਵਾਲੀ ਪਾਰਟੀ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਸਮੇਂ ਅਕਾਲੀ ਦਲ ਨੂੰ ਖਾਲੀ ਦਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਲਦ ਹੀ ਪੰਥਕ ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਨੂੰ ਦੁਬਾਰਾ ਤੋਂ ਸੁਰਜੀਤ ਕੀਤੀ ਜਾਵੇਗੀ ।

ABOUT THE AUTHOR

...view details