ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵੱਜੋਂ ਤਰੱਕੀ ਦਿੱਤੀ ਗਈ ਹੈ।
ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਹੈ ਵਚਨਬੱਧ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਪਦਉੱਨਤ ਕੀਤਾ ਜਾਵੇਗਾ। ਮੰਤਰੀ ਬਲਜੀਤ ਕੌਰ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ ।
Published : Feb 15, 2024, 6:27 PM IST
ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ:ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ। ਜਿਸ ਤਹਿਤ ਨੌਜਵਾਨਾਂ ਨੂੰ ਬਣਦੇ ਹੱਕ ਅਤੇ ਰੁਜ਼ਗਾਰ ਦਿੱਤਾ ਜਾਵੇ। ਕਿਉਂਕਿ ਸੁਬਾ ਸਰਕਾਰ ਵੱਲੋਂ ਸਰਕਾਰ ਬਣਾਉਣ ਵੇਲੇ ਨੌਜਵਾਨਾ ਨੂੰ ਨੋਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ।
- ਕਿਸਾਨ ਅੰਦੋਲਨ ਦੌਰਾਨ ਪੱਤਰਕਾਰਾਂ ਨਾਲ ਹੋਈ ਕੁੱਟਮਾਰ ਦਾ ਮਾਮਲਾ, ਕਿਸਾਨ ਆਗੂਆਂ ਨੇ ਪੱਤਰਕਾਰ ਭਾਈਚਾਰੇ ਤੋਂ ਮੰਗੀ ਮੁਆਫ਼ੀ
- ਪੈਟਰੋਲ ਅਤੇ ਡੀਜ਼ਲ ਦੇ ਵਿੱਚ ਕਮਿਸ਼ਨ ਨੂੰ ਲੈ ਕੇ ਪੈਟਰੋਲ ਪੰਪ ਮਾਲਕਾਂ ਨੇ ਅੱਜ ਨਹੀਂ ਲਿਆਂਦੀ ਸਪਲਾਈ, ਭਲਕੇ ਭਾਰਤ ਬੰਦ ਸੱਦੇ ਨੂੰ ਦੇਣਗੇ ਸਮਰਥਨ
- ਕਿਸਾਨ ਅੰਦੋਲਨ ਦਾ ਤੀਜਾ ਦਿਨ: ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਰੇਲਾਂ ਰੋਕਣ ਦਾ ਐਲਾਨ, ਕੇਂਦਰ ਸਰਕਾਰ ਨਾਲ ਮੀਟਿੰਗ ਅੱਜ