ਬੋਰਡ ਦੀ ਪੰਜਵੀਂ ਕਲਾਸ 'ਚੋਂ ਮਨਪ੍ਰੀਤ ਕੌਰ ਨੇ ਪੂਰੇ ਪੰਜਾਬ 'ਚੋਂ ਕੀਤਾ ਪਹਿਲਾ ਸਥਾਨ ਹਾਸਿਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਰਮਦਾਸ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਵਿਦਿਆਰਥਣ ਮਨਪ੍ਰੀਤ ਕੌਰ ਨੇ ਇਲਾਕੇ, ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਨੂੰ ਲੈ ਕੇ ਮਨਪ੍ਰੀਤ ਕੌਰ ਦਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪਿਤਾ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਵਾਗਤ ਕਰਦੇ ਹੋਏ ਵਧਾਈ ਦਿੱਤੀ ਗਈ ਹੈ।
ਅਮਰੀਕ ਸਿੰਘ ਵਿਛੋਆ ਦੇ ਬਿਆਨ: ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਵਿਛੋਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤੇ ਚੱਲਦੇ ਹੀ ਇਸ ਬੱਚੀ ਨੇ ਪੰਜਾਬ ਭਰ ਵਿੱਚ ਤੋਂ ਪਹਿਲਾਂ ਸਥਾਨ ਹਾਸਿਲ ਕੀਤਾ ਹੈ।
ਸਕੂਲ ਦੀ ਪ੍ਰਿੰਸੀਪਲ ਦੇ ਬਿਆਨ:ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦੀ ਹੋਣਹਾਰ ਵਿਦਿਆਰਥਨ ਮਨਪ੍ਰੀਤ ਕੌਰ ਨੇ ਸਖ਼ਤ ਮਿਹਨਤ ਕਰਨ ਤੋਂ ਬਾਅਦ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਿਸ ਦੇ ਚਲਦੇ ਪੂਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਵਿਦਿਆਰਥਣ ਮਨਪ੍ਰੀਤ ਕੌਰ ਦੇ ਬਿਆਨ: ਇਸ ਮੌਕੇ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਬਹੁਤ ਖੁਸ਼ ਹੈ ਕਿ ਉਸ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਉਹ ਆਪਣੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਵਾਈ ਹੈ।
ਵਿਦਿਆਰਥਣ ਦੇ ਮਾਤਾ ਪਿਤਾ ਦੇ ਬਿਆਨ:ਇਸ ਮੌਕੇ ਮਨਪ੍ਰੀਤ ਕੌਰ ਦੇ ਮਾਤਾ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਮਾਣ ਹੈ ਕਿ ਉਨ੍ਹਾਂ ਦੀ ਧੀ ਨੇ ਚੰਗੇ ਨੰਬਰ ਲੈ ਕੇ ਪੂਰੇ ਇਲਾਕੇ ਵਿੱਚ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਹੈ।