ਮਾਨਸਾ:ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮਤਹਿਤ ਮਾਨਸਾਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਪੁਲਿਸ ਵੱਲੋਂ ਇੱਕ ਕਿੱਲੋ 900 ਗ੍ਰਾਮ ਹੈਰੋਇਨ ਸਮੇਤ 5 ਲੱਖ 40 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ ਅਤੇ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਕੋਲੋਂ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਮਾਨਸਾ ਪੁਲਿਸ ਦੇ ਐਸਐਸਪੀ ਭਗੀਰਤ ਸਿੰਘ ਮੀਨਾ ਨੇ ਦੱਸਿਆ ਕਿ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੀ ਬੈਕ ਸਾਈਡ ਤੋਂ ਦੋ ਵਿਅਕਤੀਆਂ ਬਬਨਦੀਪ ਸਿੰਘ ਅਤੇ ਬਲਕਾਰ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਪੁੱਛਤਾਰ ਇਹਨਾਂ ਵਿਅਕਤੀਆਂ ਨੇ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਬੀਰੋਕੇ ਖੁਰਦ ਦੀ ਪਹਿਚਾਣ ਦੱਸੀ ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਇੱਕ ਕਿਲੋ 700 ਗ੍ਰਾਮ ਹੈਰੋਇਨ ਸਮੇਤ 5 ਲੱਖ 40 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਵੱਲੋਂ ਗੁਰਸੇਵਕ ਸਿੰਘ ਉਰਫ ਸੇਵਕ ਦੀ ਪੰਜਾਬ ਨੈਸ਼ਨਲ ਬੈਂਕ ਬੋੜਾਵਾਲ ਦੇ ਖਾਤੇ ਵਿੱਚ 25 ਲੱਖ ਰੁਪਏ ਦੀ ਜਮਾਂ ਰਾਸ਼ੀ ਨੂੰ ਫਰੀਜ ਕਰਵਾ ਦਿੱਤਾ ਗਿਆ ਹੈ।