ਪੰਜਾਬ

punjab

ETV Bharat / state

ਮੁੱਲਾਂਪੁਰ ਕ੍ਰਿਕਟ ਸਟੇਡੀਅਮ 'ਚ 23 ਮਾਰਚ ਨੂੰ ਖੇਡਿਆ ਜਾਵੇਗਾ IPL ਮੈਚ - ਮੁੱਲਾਂਪੁਰ ਕ੍ਰਿਕਟ ਸਟੇਡੀਅਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

March 23 at Mullanpur Cricket Stadium IPL match
ਮੁੱਲਾਂਪੁਰ ਕ੍ਰਿਕਟ ਸਟੇਡੀਅਮ 'ਚ 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ.ਮੈਚ

By ETV Bharat Punjabi Team

Published : Feb 27, 2024, 9:08 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਉਸਾਰੀ ਕੰਮਾਂ ਦੀ ਰਿਪੋਰਟ :ਮੁੱਖ ਸਕੱਤਰ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

ਕੌਮਾਂਤਰੀ ਕ੍ਰਿਕਟ ਸਟੇਡੀਅਮ: ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ, ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ, ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ-ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ । ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ABOUT THE AUTHOR

...view details