ਅੰਮ੍ਰਿਤਸਰ:ਅੰਮ੍ਰਿਤਸਰ ਵਿਖੇ ਮਾਤਾ ਖੀਵੀ ਜੀ ਸੇਵਾ ਸੁਸਾਇਟੀ ਵੱਲੋਂ ਸ਼ਹੀਦੀ ਦਿਹਾੜਿਆਂ ਦੇ ਸਬੰਧ ਵਿੱਚ ਲਾਸਾਨੀ ਸ਼ਹੀਦੀ ਮਾਰਚ ਅੱਜ ਜਾਨੀ 23 ਦਸੰਬਰ ਨੂੰ ਕੱਢਿਆ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲੂਜਾ ਪਰਿਵਾਰ ਵੱਲੋਂ ਇਹ ਸ਼ਹੀਦੀ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮੀਤ ਸਿੰਘ ਸਲੂਜਾ ਨੇ ਦੱਸਿਆ ਕਿ ਇਹ ਮਾਰਚ ਹਾਲ ਗੇਟ ਭੰਡਾਰੀ ਪੁਲ ਤੋਂ ਸ਼ੁਰੂ ਹੋ ਕੇ ਹਾਲ ਬਾਜ਼ਾਰ ਦੇ ਰਸਤੇ ਗੋਲ ਹੱਟੀ ਚੌਂਕ, ਟਾਊਨ ਹਾਲ, ਸਾਰਾਗੜੀ ਸਾਹਿਬ ਤੋਂ ਹੁੰਦਾ ਹੋਇਆ ਅਕਾਲੀ ਫੂਲਾ ਸਿੰਘ ਬੁਰਜ ਵਿਖੇ ਸਮਾਪਤ ਹੋਵੇਗਾ।
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਮਾਰਚ (ETV Bharat (ਅੰਮ੍ਰਿਤਸਰ, ਪੱਤਰਕਾਰ)) ਸਰਹੰਦ ਦੇ ਵੱਡੇ ਸਾਕੇ
ਹਰਮੀਤ ਸਿੰਘ ਸਲੂਜਾ ਨੇ ਦੱਸਿਆ ਕਿ ਇਸ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਸਿੱਖੀ ਸਰੂਪ ਵਿੱਚ ਸੱਜੇ ਵਿਦਿਆਰਥੀ ਤੇ ਛੋਟੇ ਬੱਚਿਆਂ ਨੇ ਇਸ ਮਾਰਚ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਲਾਸਾਨੀ ਸ਼ਹੀਦੀ ਮਾਰਚ ਵਿੱਚ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗਤਕਾ ਅਖਾੜਾ ਬਾਬਾ ਦੀਪ ਸਿੰਘ ਸ਼ਹੀਦ (ਤਰਨਾ ਦਲ) ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਨਿਸ਼ਕਾਮ ਕੀਰਤਨੀ ਜੱਥਾ ਰਾਤ ਚੁਪਹਿਰਾ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਇਲਾਵਾ ਸੰਤ ਸੁਰਿੰਦਰ ਸਿੰਘ ਡੇਰਾ ਮਿੱਠਾ ਟਵਾਣਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰਮੀਤ ਸਿੰਘ ਸਲੂਜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਹੰਦ ਦੇ ਇਸ ਵੱਡੇ ਸਾਕੇ ਨੂੰ ਯਾਦ ਕਰਦੇ ਹੋਏ, ਇਸ ਲਾਸਾਨੀ ਸ਼ਹੀਦੀ ਮਾਰਚ ਵਿੱਚ ਆਪ ਅਤੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਜਰੂਰ ਆਈਆ ਕਰਨ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀਆਂ ਵੱਡੀਆਂ ਸ਼ਹੀਦੀਆਂ ਸਦਕਾ ਹੀ ਅੱਜ ਅਸੀਂ ਸਿੱਖੀ ਸਰੂਪ ਵਿੱਚ ਸੱਜੇ ਹੋਏ ਹਨ।
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਮਾਰਚ (ETV Bharat (ਅੰਮ੍ਰਿਤਸਰ, ਪੱਤਰਕਾਰ)) ਲਾਸਾਨੀ ਸ਼ਹੀਦੀ ਦਾ ਇਤਿਹਾਸ
ਸ਼ਹੀਦ ਕਿਸੇ ਵੀ ਕੌਮ ਦਾ ਅਮੁੱਲਾ ਸਰਮਾਇਆ ਹੁੰਦੇ ਹਨ। ਸਿੱਖ ਇਤਿਹਾਸ ਤਾਂ ਹੈ ਹੀ ਸ਼ਹੀਦਾਂ ਦਾ ਮਾਣ ਮੱਤਾ ਇਤਿਹਾਸ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਮਾਰਚ (ETV Bharat (ਅੰਮ੍ਰਿਤਸਰ, ਪੱਤਰਕਾਰ)) ਦੱਸ ਦੇਈਏ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਆਪਣੀ ਕੰਲਗੀ ਲਾਹ ਕੇ ਭਾਈ ਸੰਗਤ ਦੇ ਲਗਾਉਣ ਤੋਂ ਬਾਅਦ ਆਪ ਗੜ੍ਹੀ ਤੋਂ ਬਾਹਰ ਨਿਕਲ ਗਏ ਅਤੇ 8 ਪੋਹ ਨੂੰ ਭਾਈ ਸੰਗਤ ਸਿੰਘ ਜੀ ਤੇ ਬਾਕੀ ਸਿੰਘ ਮੁਗਲਾਂ ਨਾਲ ਜੂਝਦੇ ਹੋਏ ਸ਼ਹੀਦੀਆਂ ਪਾ ਗਏ। ਦੂਜੇ ਪਾਸੇ ਅੱਜ ਦੀ ਰਾਤ ਮਾਤਾ ਗੁਜਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਮੋਰਿੰਡੇ ਦੀ ਕੋਤਵਾਲੀ ਵਿਖੇ ਕੱਟੀ ਸੀ। ਜਿੱਥੇ ਅੱਜਕਲ੍ਹ ਗੁਰਦੁਆਰਾ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ ਸਥਿਤ ਹੈ। ਅਗਲੇ ਦਿਨ ਇਸੇ ਅਸਥਾਨ ਤੋਂ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਜਾਨੀ ਖਾਂ ਅਤੇ ਮਾਨੀ ਖਾਂ ਸਰਹਿੰਦ ਦੇ ਨਵਾਬ ਵਜੀਦ ਖਾਂ ਕੋਲ ਲੈ ਗਏ। ਅੱਜ ਵੀ ਇਸ ਕੋਤਵਾਲੀ ਦਾ ਸਰੂਪ ਉਸੇ ਤਰ੍ਹਾਂ ਸਥਿਤ ਹੈ।