ਪੰਜਾਬ

punjab

ਰੱਖੜ ਪੁੰਨਿਆ ਮੇਲੇ ਉੱਤੇ ਸਿਹਤ ਵਿਭਾਗ ਦਾ ਐਕਸ਼ਨ, ਟੀਮ ਨੇ ਮੇਲੇ ਵਿੱਚ ਖਾਣ ਪੀਣ ਦੇ ਸਟਾਲਾਂ 'ਤੇ ਕੀਤੀ ਛਾਪੇਮਾਰੀ - MEDICAL DEPARTMENT TEAM CHECKING

By ETV Bharat Punjabi Team

Published : Aug 19, 2024, 7:48 PM IST

ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਵੱਖ-ਵੱਖ ਟੀਮਾਂ ਵੱਲੋਂ ਬਾਜ਼ਾਰ ਵਿੱਚ ਲੱਗੀਆਂ ਦੁਕਾਨਾਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਦੀ ਜਾਂਚ ਕੀਤੀ ਜਾ ਰਹੀ ਹੈ।

MEDICAL DEPARTMENT TEAM CHECKING IN BABA BAKALA SAHIB
ਸਿਹਤ ਵਿਭਾਗ ਦੀ ਟੀਮ ਨੇ ਮੇਲੇ ਵਿੱਚ ਖਾਣ ਪੀਣ ਦੇ ਸਟਾਲਾਂ 'ਤੇ ਕੀਤੀ ਛਾਪੇਮਾਰੀ (ਖਾਣ ਪੀਣ ਦੇ ਸਟਾਲਾਂ 'ਤੇ ਛਾਪੇਮਾਰੀ ETV BHARAT)

ਸਿਹਤ ਵਿਭਾਗ ਦੀ ਟੀਮ ਨੇ ਮੇਲੇ ਵਿੱਚ ਖਾਣ ਪੀਣ ਦੇ ਸਟਾਲਾਂ 'ਤੇ ਕੀਤੀ ਛਾਪੇਮਾਰੀ (ਖਾਣ ਪੀਣ ਦੇ ਸਟਾਲਾਂ 'ਤੇ ਛਾਪੇਮਾਰੀ ETV BHARAT)



ਅੰਮ੍ਰਿਤਸਰ : ਅੱਜ ਇਤਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਰੱਖੜ ਪੁੰਨਿਆ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਮੇਲੇ ਵਿੱਚ ਪਹੁੰਚੀਆਂ ਸਨ। ਜਿਸ ਦੇ ਚਲਦੇ ਹੋਏ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ ਵਿੱਚ ਖਾਣ ਪੀਣ ਦੀਆਂ ਕਈ ਦੁਕਾਨਾਂ ਵੀ ਲੱਗੀਆਂ। ਇਸ ਦੌਰਾਨ ਅੱਜ ਸਿਵਲ ਸਰਜਨ ਅੰਮ੍ਰਿਤਸਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ ਵਿੱਚ ਜਾ ਕੇ ਖਾਣ-ਪੀਣ ਦੀਆਂ ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕੀਤੀ ਅਤੇ 70 ਦੇ ਕਰੀਬ ਦੁਕਾਨਾਂ ’ਤੇ ਛਾਪੇਮਾਰੀ ਕੀਤੀ।

ਦੁਕਾਨਾਂ ’ਤੇ ਛਾਪੇਮਾਰੀ : ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਵੱਖ-ਵੱਖ ਟੀਮਾਂ ਵੱਲੋਂ ਬਾਜ਼ਾਰ ਵਿੱਚ ਲੱਗੀਆਂ ਦੁਕਾਨਾਂ ਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਦੀ ਜਾਂਚ ਕੀਤੀ ਜਾ ਰਹੀ ਹੈ।

70 ਦੁਕਾਨਾਂ ਦੀ ਜਾਂਚ: ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖਾਣ-ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣ ਅਤੇ ਅਜਿਹਾ ਨਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੁਕਾਨਦਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗ ਦੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 70 ਦੁਕਾਨਾਂ ਦਾ ਦੌਰਾ ਕਰਕੇ ਸਾਮਾਨ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜੋ ਅੱਗੇ ਵੀ ਜਾਰੀ ਹੈ।

ABOUT THE AUTHOR

...view details