ਪੰਜਾਬ

punjab

ETV Bharat / state

ਪੰਜਾਬ ਦੇ ਮੰਤਰੀ ਅਹੁਦੇ ਤੋਂ ਮੀਤ ਹੇਅਰ ਨੇ ਦਿੱਤਾ ਅਸਤੀਫਾ, ਪੁਰੋਹਿਤ ਨੇ ਕੀਤਾ ਮੰਨਜੂਰ - Meet Hayer Resigned As Minister

Meet Hayer Resigned As Punjab Minister: ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਮੀਤ ਹੇਅਰ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਸੰਗਰੂਰ ਤੋਂ ਐਮਪੀ ਚੁਣੇ ਗਏ ਹਨ ਅਤੇ ਸੰਸਦ ਪਹੁੰਚੇ ਹਨ।

Meet Hayer Resign as cabinet minister punjab
Meet Hayer Resign as cabinet minister punjab (Etv Bharat)

By ETV Bharat Punjabi Team

Published : Jun 27, 2024, 3:39 PM IST

ਚੰਡੀਗੜ੍ਹ:ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਅਤੇ ਸਾਬਕਾ ਆਜ਼ਾਦ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤੇ।

ਸੰਗਰੂਰ ਵਿੱਚ ਵੀ ਹੋਵੇਗੀ ਉਪ-ਚੋਣ:ਇਹ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ 'ਤੇ ਉਪ ਚੋਣ ਕਰਵਾਈ ਜਾਵੇਗੀ। ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇੱਥੇ ਵੀ ਉਪ ਚੋਣ ਹੋਣੀ ਹੈ, ਜਦਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।

2017 ਵਿੱਚ ਪਹਿਲੀ ਵਾਰ ਜਿੱਤੀ ਚੋਣ:ਗੁਰਮੀਤ ਸਿੰਘ ਦਾ ਜਨਮ 1989 ਵਿੱਚ ਹੋਇਆ ਸੀ। ਉਸ ਦੀ ਉਮਰ ਸਿਰਫ਼ 35 ਸਾਲ ਹੈ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 'ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਖੇਤਰ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤੀਆਂ ਸਨ।

ਇਸ ਦੇ ਨਾਲ ਹੀ, ਉਨ੍ਹਾਂ ਨੂੰ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ। ਉਸ ਨੂੰ ਪਹਿਲਾਂ ਪੰਜ ਵਿਭਾਗ ਦਿੱਤੇ ਗਏ ਸਨ। ਜਦੋਂ ਕਿ 2024 ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ।

ਸੰਗਰੂਰ ਲੋਕ ਸਭਾ ਚੋਣਾਂ ਦੌਰਾਨ ਨਤੀਜਾ:ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 3,64,085 ਹਾਸਲ ਕਰ ਕੇ ਜੇਤੂ ਰਹੇ ਹਨ। ਮੀਤ ਹੇਅਰ ਨੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ। 2022 ਵਿੱਚ ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ਦੌਰਾਨ 2,53,154 ਵੋਟਾਂ ਨਾਲ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਇਸ ਵਾਰ 1,87,246 ਵੋਟਾਂ ਪਈਆਂ ਹਨ ਤੇ ਉਹ ਤੀਜੇ ਸਥਾਨ ’ਤੇ ਰਹੇ ਹਨ। ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ 1,28,253 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 62,488 ਵੋਟਾਂ ਪਈਆਂ ਹਨ।

ABOUT THE AUTHOR

...view details