ਚੰਡੀਗੜ੍ਹ/ਪਾਤੜਾਂ:ਐੱਮਅਸਪੀ ਸਣੇ ਹੋਰਨਾਂ ਮੰਗਾਂ ਨੂੰ ਲੈਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਦਿ ਜਥੇਬੰਦੀਆਂ ਸ਼ਾਮਲ ਹੋਈਆਂ ਹਨ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਕੁਝ ਵੀ ਕਹਿਣਾ ਸਹੀ ਨਹੀਂ ਹੈ, ਪਰ ਮੀਟਿੰਗ ਵਿੱਚ ਜੋ ਵੀ ਫੈਸਲੇ ਲਏ ਜਾਣਗੇ ਉਹ ਲੋਕ ਹਿੱਤ ਅਤੇ ਕਿਸਾਨ ਹਿੱਤ ਵਿੱਚ ਹੋਣਗੇ। ਇਹ ਮੀਟਿੰਗ ਕਿਸਾਨ ਸੰਘਰਸ਼ ਲਈ ਏਕਤਾ ਉੱਤੇ ਜ਼ੋਰ ਦੇਣ ਲਈ ਸੱਦੀ ਗਈ ਹੈ। ਇਸ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਸਾਰਥਿਕ ਸਿੱਟੇ ਨਿਕਲੇ ਸਨ। ਕਿਸਾਨ ਆਗੂ ਡਾ. ਦਰਸ਼ਨਪਾਲ ਸਿੰਘ ਨੇ ਕਿਹਾ ਕਿ ਦਿੱਲੀ ਕੂਚ ਨੂੰ ਲੈਕੇ ਰਣਨੀਤੀ ਬਣਾਈ ਜਾਵੇਗੀ ਅਤੇ ਸਰਕਾਰਾਂ ਉੱਤੇ ਕਿਸ ਤਰ੍ਹਾਂ ਦਬਾਅ ਬਣਾਇਆ ਜਾਵੇ ਇਸ ਸਬੰਧੀ ਨੀਤੀ ਬਣਾਈ ਜਾ ਰਹੀ ਹੈ।
26 ਜਨਵਰੀ ਨੂੰ ਦੇਸ਼ ਭਰ 'ਚ ਹੋਵੇਗਾ ਟ੍ਰੈਕਟਰ ਮਾਰਚ