ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਬਠਿੰਡਾ ਵਿਖੇ ਚੋਣ ਅਧਿਕਾਰੀ ਕੋਲ ਮੈਂਬਰ ਪਾਰਲੀਮੈਂਟ ਬਾਬਾ ਹਰਸਿਮਰਤ ਕੌਰ ਬਾਦਲ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਵਿਕਾਸ ਦੇ ਨਾਮ ਤੇ ਵੋਟਾਂ ਪਾਉਣਗੇ ਕਿਉਂਕਿ ਬਠਿੰਡਾ ਲੋਕ ਸਭਾ ਹਲਕੇ ਦਾ ਜਿਨ੍ਹਾਂ ਵਿਕਾਸ ਉਨ੍ਹਾਂ ਕਰਵਾਇਆ ਹੈ ਸ਼ਾਇਦ ਹੀ ਕਿਸੇ ਨੇ ਕਰਵਾਇਆ ਹੋਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਜੋ ਅਕਾਲੀ ਦਲ ਦੇ ਉਮੀਦਵਾਰ ਹਨ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਗਿਆ ਕਿ ਇਸ ਵਾਰ ਕੇਂਦਰ ਵਿੱਚ ਭਾਜਪਾ ਸਰਕਾਰ ਨਹੀਂ ਆ ਰਹੀ।
ਕੇਂਦਰ ਨਾਲ ਰਲ ਕੇ ਪੰਜਾਬ ਵਿਰੁੱਧ ਸਾਜਿਸ਼ਾਂ:ਇਸ ਕਾਰਨ ਮੁੱਖ ਮੰਤਰੀ ਵੱਲੋਂ ਮੰਗਲ ਸੂਤਰ ਜਹੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉੱਤਰੀ ਭਾਰਤ ਵਿੱਚੋਂ ਭਾਜਪਾ ਦਾ ਸਫਾਇਆ ਹੋ ਰਿਹਾ ਹੈ। ਸਾਊਥ ਵਿੱਚ ਪਹਿਲਾਂ ਹੀ ਭਾਜਪਾ ਦਾ ਆਧਾਰ ਨਹੀਂ ਉਨ੍ਹਾਂ ਪੰਜਾਬ ਦੀ ਰਾਜਨੀਤੀ ਤੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਵਿਕਾਸ ਪੰਜਾਬ ਦੀ ਖੇਤਰੀ ਪਾਰਟੀ ਹੀ ਕਰਵਾ ਸਕਦੀ ਹੈ। ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਝੂਠੇ ਸੁਪਨੇ ਦਿਖਾ ਕੇ ਕੇਂਦਰ ਨਾਲ ਰਲ ਕੇ ਪੰਜਾਬ ਵਿਰੁੱਧ ਸਾਜਿਸ਼ਾਂ ਰਚੀਆਂ ਗਈਆਂ ਹਨ। ਜਿਹੜੀ ਅਤੇ ਪੰਜਾਬ ਦਾ ਵਿਨਾਸ਼ ਤੇ ਨੌਜਵਾਨੀ ਦਾ ਘਾਣ ਕੀਤਾ ਜਾ ਰਿਹਾ ਹੈ।