ਪੰਜਾਬ

punjab

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ - Lok Sabha member Meet Hair

By ETV Bharat Punjabi Team

Published : Jul 27, 2024, 8:25 PM IST

Lok Sabha member Meet Hair: ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਤਰੀ ਨਿਤਿਨ ਗਡਕਰੀ ਕੋਲ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

LOK SABHA MEMBER MEET HAIR
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (ETV Bharat Barnala)

ਬਰਨਾਲਾ:ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।

ਫਲਾਈਓਵਰ ਬਣਾਉਣ ਦੀ ਰੱਖੀ ਮੰਗ:ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ:ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈਟੀਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।

ABOUT THE AUTHOR

...view details