ਪੰਜਾਬ

punjab

ETV Bharat / state

ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਕਮੇਟੀਆਂ 'ਤੇ ਸੇਵਾਵਾਂ ਨਿਭਾਉਣ ਲਈ ਕੀਤਾ ਗਿਆ ਨਾਮਜ਼ਦ, ਸਪੀਕਰ ਕੁਲਤਾਰ ਸੰਧਵਾਂ ਨੇ ਸਾਂਝੀ ਕੀਤੀ ਜਾਣਕਾਰੀ - Members Punjab Vidhan nominated - MEMBERS PUNJAB VIDHAN NOMINATED

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ।

Members of the Punjab Vidhan Sabha
ਸਪੀਕਰ ਕੁਲਤਾਰ ਸੰਧਵਾਂ ਨੇ ਸਾਂਝੀ ਕੀਤੀ ਜਾਣਕਾਰੀ (etv bharat punjab (ਚੰਡੀਗੜ੍ਹ ਰਿਪੋਟਰ))

By ETV Bharat Punjabi Team

Published : Jul 18, 2024, 6:37 AM IST

Updated : Aug 17, 2024, 9:33 AM IST

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੁਲਤਾਰ ਸੰਧਵਾਂ ਵੱਲੋਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਾਲ 2024-25 ਲਈ ਹਾਊਸ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਅਤੇ ਇਸ ਦੌਰਾਨ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਲੋਕ ਲੇਖਾ ਕਮੇਟੀ ਦਾ ਚੇਅਰਮੈਨ, ਸਰਵਜੀਤ ਕੌਰ ਮਾਣੂਕੇ ਨੂੰ ਸਰਕਾਰੀ ਕਾਰੋਬਾਰ ਕਮੇਟੀ ਦੀ ਚੇਅਰਪਰਸਨ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਅਨੁਮਾਨ ਕਮੇਟੀ ਦਾ ਚੇਅਰਮੈਨ, ਡਾ. ਰਵਜੋਤ ਸਿੰਘ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ, ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਨੂੰ ਹਾਊਸ ਕਮੇਟੀ ਦਾ ਚੇਅਰਮੈਨ, ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ਇਸ ਤੋਂ ਇਲਾਵਾ ਬੁੱਧ ਰਾਮ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ, ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ, ਗੁਰਪ੍ਰੀਤ ਸਿੰਘ ਬਨਾਂਵਾਲੀ ਨੂੰ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦਾ ਚੇਅਰਮੈਨ, ਕੁਲਵੰਤ ਸਿੰਘ ਪੰਡੋਰੀ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ, ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸਰਕਾਰੀ ਆਸ਼ਵਾਸਨਾਂ ਕਮੇਟੀ ਦਾ ਚੇਅਰਮੈਨ, ਅਮਰਪਾਲ ਸਿੰਘ ਨੂੰ ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ, ਮਨਜੀਤ ਸਿੰਘ ਬਿਲਾਸਪੁਰ ਨੂੰ ਪਟੀਸ਼ਨ ਕਮੇਟੀ ਦਾ ਚੇਅਰਮੈਨ, ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਅਤੇ ਗਰੂਪ ਸਿੰਘ ਗਿੱਲ ਨੂੰ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।

ਇਸ ਤਰ੍ਹਾਂ ਵੰਡੀਆਂ ਗਈਆਂ ਹਨ ਜ਼ਿੰਮੇਵਾਰੀਆਂ:

1. ਲੋਕ ਲੇਖਾ ਕਮੇਟੀ:ਰਾਣਾ ਗੁਰਜੀਤ ਸਿੰਘ, ਚੇਅਰਮੈਨ ਅਤੇ ਸ. ਅਜੀਤਪਾਲ ਸਿੰਘ ਕੋਹਲੀ, ਸ੍ਰੀ ਅਮਨਦੀਪ ਸਿੰਘ ਮੁਸਾਫਿਰ, ਡਾ. ਚਰਨਜੀਤ ਸਿੰਘ, ਸ. ਨਰਿੰਦਰਪਾਲ ਸਿੰਘ ਸਵਨਾ, ਸ. ਗੁਰਦੇਵ ਸਿੰਘ ਦੇਵ ਮਾਨ, ਸ. ਮਨਵਿੰਦਰ ਸਿੰਘ ਗਿਆਸਪੁਰਾ, ਡਾ. ਵਿਜੈ ਸਿੰਗਲਾ, ਸ. ਹਰਦੀਪ ਸਿੰਘ ਮੁੰਡੀਆਂ, ਸ. ਜਸਵੀਰ ਸਿੰਘ ਰਾਜਾ ਗਿੱਲ, ਸ. ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਮੈਂਬਰ ਹਨ।

2. ਸਰਕਾਰੀ ਕਾਰੋਬਾਰ ਕਮੇਟੀ: ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਚੇਅਰਪਰਸਨ ਅਤੇ ਡਾ. ਅਜੈ ਗੁਪਤਾ, ਸ. ਦਲਬੀਰ ਸਿੰਘ ਟੌਂਗ, ਸ. ਕੁਲਵੰਤ ਸਿੰਘ ਬਾਜ਼ੀਗਰ, ਸ. ਗੁਰਦਿੱਤ ਸਿੰਘ ਸੇਖੋਂ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਨੀਨਾ ਮਿੱਤਲ, ਸ. ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਗੁਰਲਾਲ ਘਨੌਰ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਡਾ. ਮੁਹੰਮਦ ਜਮੀਲ-ਉਰ-ਰਹਿਮਾਨ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਮੈਂਬਰ ਹਨ।

3. ਅਨੁਮਾਨ ਕਮੇਟੀ:ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਚੇਅਰਮੈਨ ਅਤੇ ਸ. ਗੁਰਿੰਦਰ ਸਿੰਘ ਗੈਰੀ ਬੜਿੰਗ, ਸ. ਰੁਪਿੰਦਰ ਸਿੰਘ, ਸ੍ਰੀ ਜਗਦੀਪ ਗੋਲਡੀ ਕੰਬੋਜ, ਸ. ਜੀਵਨ ਸਿੰਘ ਸੰਗੋਵਾਲ, ਸ. ਅਮੋਲਕ ਸਿੰਘ, ਸ. ਕਰਮਬੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਸ. ਕੁਲਵੰਤ ਸਿੰਘ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ੍ਰੀ ਨਰੇਸ਼ ਕਟਾਰੀਆ, ਸ. ਬਰਿੰਦਰਮੀਤ ਸਿੰਘ ਪਾਹੜਾ ਅਤੇ ਸ੍ਰੀ ਨਰੇਸ਼ ਪੁਰੀ ਮੈਂਬਰ ਹਨ।

4. ਅਨੁਸੂਚਿਤ ਜਾਤੀਆਂ:ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ: ਡਾ. ਰਵਜੋਤ ਸਿੰਘ ਚੇਅਰਮੈਨ ਅਤੇ ਡਾ. ਜਸਬੀਰ ਸਿੰਘ ਸੰਧੂ, ਸ. ਦਲਬੀਰ ਸਿੰਘ ਟੌਂਗ, ਸ੍ਰੀ ਅਮਿਤ ਰਤਨ ਕੋਟਫੱਤਾ, ਸ. ਲਾਭ ਸਿੰਘ ਉਗੋਕੇ, ਸ. ਜਗਸੀਰ ਸਿੰਘ, ਸ. ਗੁਰਦੇਵ ਸਿੰਘ ਦੇਵ ਮਾਨ, ਸ੍ਰੀ ਰਜਨੀਸ਼ ਕੁਮਾਰ ਦਹੀਆ, ਡਾ. ਚਰਨਜੀਤ ਸਿੰਘ, ਸ੍ਰੀ ਸੁਖਵਿੰਦਰ ਸਿੰਘ ਕੋਟਲੀ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਮੈਂਬਰ ਹਨ।

5. ਹਾਊਸ ਕਮੇਟੀ:ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਚੇਅਰਮੈਨ ਅਤੇ ਸ. ਕੁਲਵੰਤ ਸਿੰਘ ਸਿੱਧੂ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ. ਕਰਮਬੀਰ ਸਿੰਘ, ਸ. ਹਾਕਮ ਸਿੰਘ ਠੇਕੇਦਾਰ, ਸ੍ਰੀਮਤੀ ਨੀਨਾ ਮਿੱਤਲ, ਸ. ਮਨਜਿੰਦਰ ਸਿੰਘ ਲਾਲਪੁਰਾ, ਸ. ਕੁਲਵੰਤ ਸਿੰਘ ਬਾਜ਼ੀਗਰ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਮੈਂਬਰ ਹਨ।

6. ਸਥਾਨਕ ਸੰਸਥਾਵਾਂ ਸਬੰਧੀ ਕਮੇਟੀ:ਸ੍ਰੀ ਗੁਰਪ੍ਰੀਤ ਬੱਸੀ ਗੋਗੀ ਚੇਅਰਮੈਨ ਅਤੇ ਸ. ਕੁਲਜੀਤ ਸਿੰਘ ਰੰਧਾਵਾ, ਸ੍ਰੀਮਤੀ ਜੀਵਨਜੋਤ ਕੌਰ, ਸ. ਤਰੁਨਪ੍ਰੀਤ ਸਿੰਘ ਸੌਂਧ, ਸ੍ਰੀ ਮਦਨ ਲਾਲ ਬੱਗਾ, ਸ੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀਮਤੀ ਨੀਨਾ ਮਿੱਤਲ, ਸ. ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਅਸ਼ੋਕ ਪਰਾਸ਼ਰ (ਪੱਪੀ), ਡਾ. ਕਸ਼ਮੀਰ ਸਿੰਘ ਸੋਹਲ, ਡਾ. ਅਮਨਦੀਪ ਕੌਰ ਅਰੋੜਾ, ਸ੍ਰੀ ਅਵਤਾਰ ਸਿੰਘ ਜੂਨੀਅਰ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਮੈਂਬਰ ਹਨ।

7. ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ:ਸ੍ਰੀ ਬੁੱਧ ਰਾਮ ਚੇਅਰਮੈਨ ਅਤੇ ਸ. ਕੁਲਜੀਤ ਸਿੰਘ ਰੰਧਾਵਾ, ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ, ਸ. ਲਾਭ ਸਿੰਘ ਉਗੋਕੇ, ਸ੍ਰੀ ਨਰੇਸ਼ ਕਟਾਰੀਆ, ਸ. ਰੁਪਿੰਦਰ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ. ਜਗਦੀਪ ਸਿੰਘ ਕਾਕਾ ਬਰਾੜ, ਸ. ਅਮੋਲਕ ਸਿੰਘ, ਸ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਸ੍ਰੀਮਤੀ ਰਾਜਿੰਦਰ ਪਾਲ ਕੌਰ, ਸ. ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਖਵਿੰਦਰ ਸਿੰਘ ਕੋਟਲੀ ਮੈਂਬਰ ਹਨ।

8. ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ: ਸ. ਸਰਵਨ ਸਿੰਘ ਧੁੰਨ, ਚੇਅਰਮੈਨ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ. ਜਗਦੀਪ ਸਿੰਘ ਕਾਕਾ ਬਰਾੜ, ਸ. ਹਰਮੀਤ ਸਿੰਘ ਪਠਾਣਮਾਜਰਾ, ਸ. ਫੌਜਾ ਸਿੰਘ, ਸ. ਜਗਤਾਰ ਸਿੰਘ ਦਿਆਲਪੁਰਾ, ਸ. ਗੁਰਦਿੱਤ ਸਿੰਘ ਸੇਖੋਂ, ਸ. ਰਣਬੀਰ ਸਿੰਘ, ਸ. ਜਸਵੀਰ ਸਿੰਘ ਰਾਜਾ ਗਿੱਲ, ਸ੍ਰੀ ਸੰਦੀਪ ਜਾਖੜ, ਸ. ਸੁਖਪਾਲ ਸਿੰਘ ਖਹਿਰਾ ਅਤੇ ਸ. ਮਨਪ੍ਰੀਤ ਸਿੰਘ ਇਆਲੀ ਮੈਂਬਰ ਹਨ ।

9. ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ:ਸ. ਗੁਰਪ੍ਰੀਤ ਸਿੰਘ ਬਨਾਂਵਾਲੀ ਚੇਅਰਮੈਨ ਅਤੇ ਸ. ਕੁਲਵੰਤ ਸਿੰਘ ਸਿੱਧੂ, ਸ. ਰੁਪਿੰਦਰ ਸਿੰਘ, ਸ. ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ. ਜਗਤਾਰ ਸਿੰਘ ਦਿਆਲਪੁਰਾ, ਸ. ਜੀਵਨ ਸਿੰਘ ਸੰਗੋਵਾਲ, ਸ੍ਰੀ ਰਜਨੀਸ਼ ਕੁਮਾਰ ਦਹੀਆ, ਸ੍ਰੀ ਅਮਿਤ ਰਤਨ ਕੋਟਫੱਤਾ, ਸ. ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀ ਦਿਨੇਸ਼ ਕੁਮਾਰ ਚੱਢਾ, ਸ੍ਰੀ ਅਵਤਾਰ ਸਿੰਘ ਜੂਨੀਅਰ, ਸ੍ਰੀ ਸੰਦੀਪ ਜਾਖੜ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਮੈਂਬਰ ਹਨ।

10. ਵਿਸ਼ੇਸ਼ ਅਧਿਕਾਰ ਕਮੇਟੀ: ਸ. ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਅਤੇ ਸ. ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀਮਤੀ ਜੀਵਨਜੋਤ ਕੌਰ, ਸ. ਮਨਿੰਦਰ ਸਿੰਘ ਲਾਲਪੁਰਾ, ਸ. ਤਰੁਨਪ੍ਰੀਤ ਸਿੰਘ ਸੌਂਦ, ਸ. ਕੁਲਜੀਤ ਸਿੰਘ ਰੰਧਾਵਾ, ਸ੍ਰੀ ਬਲਕਾਰ ਸਿੰਘ ਸਿੱਧੂ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਗੁਰਲਾਲ ਘਨੌਰ, ਸ. ਹਰਦੇਵ ਸਿੰਘ ਲਾਡੀ, ਸ੍ਰੀਮਤੀ ਅਰੁਣਾ ਚੌਧਰੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਮੈਂਬਰ ਹਨ ।

11. ਸਰਕਾਰੀ ਆਸ਼ਵਾਸਨ ਕਮੇਟੀ: ਸ.ਦਵਿੰਦਰਜੀਤ ਸਿੰਘ ਲਾਡੀ ਢੋਸ ਚੇਅਰਮੈਨ ਅਤੇ ਸ੍ਰੀ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਸ. ਲਖਬੀਰ ਸਿੰਘ ਰਾਏ, ਸ. ਰਣਬੀਰ ਸਿੰਘ, ਸ. ਫੌਜਾ ਸਿੰਘ, ਡਾ. ਅਮਨਦੀਪ ਕੌਰ ਅਰੋੜਾ, ਸ. ਹਾਕਮ ਸਿੰਘ ਠੇਕੇਦਾਰ, ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀਮਤੀ ਨਰਿੰਦਰ ਕੌਰ ਭਾਰਜ, ਸ. ਬਲਵਿੰਦਰ ਸਿੰਘ ਧਾਲੀਵਾਲ, ਸ. ਪਰਗਟ ਸਿੰਘ ਪੇਆਰ ਅਤੇ ਸ੍ਰੀ ਜੰਗੀ ਲਾਲ ਮਹਾਜਨ ਮੈਂਬਰ ਹਨ।

12. ਅਧੀਨ ਵਿਧਾਨ ਕਮੇਟੀ:ਸ. ਅਮਰਪਾਲ ਸਿੰਘ ਚੇਅਰਮੈਨ ਅਤੇ ਮੈਂਬਰ ਸ. ਗੁਰਿੰਦਰ ਸਿੰਘ ਗੈਰੀ ਬੜਿੰਗ, ਸ੍ਰੀ ਦਿਨੇਸ਼ ਕੁਮਾਰ ਚੱਢਾ, ਕੁੰਵਰ ਵਿਜੈ ਪ੍ਰਤਾਪ ਸਿੰਘ, ਸ. ਸੁਖਵੀਰ ਸਿੰਘ ਮਾਇਸਰਖਾਨਾ, ਸ. ਕਰਮਬੀਰ ਸਿੰਘ, ਡਾ. ਮੁਹੰਮਦ-ਜ਼ਮੀਲ-ਉਰ ਰਹਿਮਾਨ, ਸ. ਲਖਬੀਰ ਸਿੰਘ ਰਾਏ, ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ, ਸ. ਨਰਿੰਦਰਪਾਲ ਸਿੰਘ ਸਵਨਾ, ਸ. ਪਰਗਟ ਸਿੰਘ ਪੇਆਰ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਐਡਵੋਕੇਟ ਜਨਰਲ ਹਨ।

13. ਪਟੀਸ਼ਨ ਕਮੇਟੀ:ਸ. ਮਨਜੀਤ ਸਿੰਘ ਬਿਲਾਸਪੁਰ ਚੇਅਰਮੈਨ ਅਤੇ ਸ੍ਰੀ ਬਲਕਾਰ ਸਿੰਘ ਸਿੱਧੂ, ਸ. ਮਨਜਿੰਦਰ ਸਿੰਘ ਲਾਲਪੁਰਾ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ. ਲਾਭ ਸਿੰਘ ਉਗੋਕੇ, ਡਾ. ਜਸਬੀਰ ਸਿੰਘ ਸੰਧੂ, ਸ. ਅਮੋਲਕ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ. ਜਗਸੀਰ ਸਿੰਘ, ਸ੍ਰੀਮਤੀ ਅਰੁਣਾ ਚੌਧਰੀ, ਸ੍ਰੀ ਨਰੇਸ਼ ਪੁਰੀ ਅਤੇ ਡਾ. ਨਛੱਤਰ ਪਾਲ ਮੈਂਬਰ ਹਨ।

14. ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ: ਡਾ. ਇੰਦਰਬੀਰ ਸਿੰਘ ਨਿੱਜਰ ਚੇਅਰਮੈਨ ਅਤੇ ਸ੍ਰੀ ਅਮਨਦੀਪ ਸਿੰਘ ਮੁਸਾਫਿਰ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸ. ਮਨਵਿੰਦਰ ਸਿੰਘ ਗਿਆਸਪੁਰਾ, ਸ. ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਡਾ. ਅਜੈ ਗੁਪਤਾ, ਸ. ਸੁਖਵੀਰ ਸਿੰਘ ਮਾਇਸਰਖਾਨਾ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਗਨੀਵ ਕੌਰ ਮਜੀਠੀਆ ਮੈਂਬਰ ਹਨ।

15. ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ:ਸ. ਜਗਰੂਪ ਸਿੰਘ ਗਿੱਲ ਚੇਅਰਮੈਨ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ, ਸ੍ਰੀ ਗੁਰਲਾਲ ਘਨੌਰ, ਸ੍ਰੀ ਰਮਨ ਅਰੋੜਾ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ. ਕੁਲਵੰਤ ਸਿੰਘ, ਸ੍ਰੀ ਅਸ਼ੋਕ ਪਰਾਸ਼ਰ (ਪੱਪੀ), ਸ੍ਰੀ ਸੁਖਪਾਲ ਸਿੰਘ ਖਹਿਰਾ ਅਤੇ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ ਮੈਂਬਰ ਹਨ। (ਪ੍ਰੈਸ ਨੋਟ)

Last Updated : Aug 17, 2024, 9:33 AM IST

ABOUT THE AUTHOR

...view details